
24 ਵਾਹਨਾਂ ਸਮੇਤ 4 ਗ੍ਰਿਫਤਾਰ
ਅੰਮ੍ਰਿਤਸਰ: SSP ਸਵਪਨ ਸ਼ਰਮਾ ਦੀ ਟੀਮ ਨੇ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਨੇ ਵਾਹਨ ਚੋਰਾਂ ਦੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ। ਇਸ ਮਾਮਲੇ 'ਚ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ 'ਚੋਂ 2 ਹਿਸਟਰੀ ਸ਼ੀਟਰ ਹਨ।
ਪੁਲਿਸ ਨੇ ਉਨ੍ਹਾਂ ਦੇ ਕਬਜ਼ੇ 'ਚੋਂ 15 ਹਾਈ ਐਂਡ ਐਸਯੂਵੀ ਸਮੇਤ 24 ਵਾਹਨ ਬਰਾਮਦ ਕੀਤੇ ਹਨ। ਇਹ ਗਿਰੋਹ ਪੰਜਾਬ, ਹਰਿਆਣਾ, ਦਿੱਲੀ ਅਤੇ ਯੂਪੀ ਵਿੱਚ ਸਰਗਰਮ ਸੀ, ਜੋ ਮਿਲ ਕੇ ਗਿਰੋਹ ਚਲਾ ਰਹੇ ਸਨ। ਅੰਮ੍ਰਿਤਸਰ ਦਿਹਾਤੀ ਪੁਲੀਸ ਨੂੰ ਕਾਫੀ ਸਮੇਂ ਤੋਂ ਉਹਨਾਂ ਦੀ ਭਾਲ ਸੀ।