ਝੋਨੇ ਦੀ ਖ਼ਰੀਦ ਲਈ 36,999 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ ਮਨਜ਼ੂਰ
Published : Sep 22, 2022, 1:08 am IST
Updated : Sep 22, 2022, 1:08 am IST
SHARE ARTICLE
IMAGE
IMAGE

ਝੋਨੇ ਦੀ ਖ਼ਰੀਦ ਲਈ 36,999 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ ਮਨਜ਼ੂਰ

 


ਚੰਡੀਗੜ੍ਹ, 21 ਸਤੰਬਰ(ਸੁਰਜੀਤ ਸਿੰਘ ਸੱਤੀ): ਭਾਰਤੀ ਰਿਜ਼ਰਵ ਬੈਂਕ ਨੇ ਅੱਜ ਝੋਨੇ ਦੇ ਆਗਾਮੀ ਖ਼ਰੀਦ ਸੀਜ਼ਨ ਲਈ ਅਕਤੂਬਰ, 2022 ਲਈ ਨਕਦ ਕਰਜਾ ਹੱਦ (ਸੀ.ਸੀ.ਐਲ.) 36,999 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਜਾਰੀ ਕਰ ਦਿਤੀ ਹੈ ਅਤੇ ਇਹ ਰਾਸ਼ੀ ਵਰਤਣ ਤੋਂ ਬਾਅਦ ਨਵੰਬਰ, 2022 ਮਹੀਨੇ ਲਈ 7,500 ਕਰੋੜ ਰੁਪਏ ਜਾਰੀ ਕੀਤੇ ਜਾਣ ਦੀ ਉਮੀਦ ਹੈ | ਇਨ੍ਹਾਂ ਵੇਰਵਿਆਂ ਨੂੰ  ਸਾਂਝਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਨਕਦ ਕਰਜ਼ਾ ਹੱਦ ਦੀ ਜਲਦੀ ਪ੍ਰਵਾਨਗੀ ਝੋਨੇ ਦੇ ਆਗਾਮੀ ਖ਼ਰੀਦ ਸੀਜ਼ਨ ਲਈ ਸਮੇਂ ਸਿਰ ਤਿਆਰੀਆਂ ਨੂੰ  ਯਕੀਨੀ ਬਣਾਏਗੀ ਅਤੇ ਇਕ ਅਕਤੂਬਰ ਤੋਂ ਹੀ ਕਿਸਾਨਾਂ ਦੇ ਖਾਤਿਆਂ ਵਿਚ ਸਿੱਧੇ ਤੌਰ 'ਤੇ ਭੁਗਤਾਨ ਕਰਨ ਦੀ ਸਹੂਲਤ ਦੇਵੇਗੀ |
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਾਉਣੀ ਸੀਜ਼ਨ 'ਆਪ' ਸਰਕਾਰ ਦਾ ਪਹਿਲਾ ਝੋਨੇ ਦਾ ਖ਼ਰੀਦ ਸੀਜ਼ਨ ਹੈ ਅਤੇ ਇਸ ਲਈ ਉਨ੍ਹਾਂ ਨੇ ਮਈ ਮਹੀਨੇ ਵਿਚ ਹੀ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੂੰ  ਇਸ ਸਬੰਧੀ ਅਗਾਊਾ ਯੋਜਨਾਬੰਦੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਸਨ | ਉਨ੍ਹਾਂ ਕਿਹਾ ਕਿ ਇਸ ਦੇ ਨਤੀਜੇ ਵਜੋਂ ਸਰਕਾਰ ਨੇ ਨਵੀਨਤਮ ਆਈ.ਟੀ. ਤਕਨੀਕਾਂ ਦੀ ਵਰਤੋਂ ਕਰ ਕੇ ਇਸ ਪ੍ਰਕਿਰਿਆ ਨੂੰ  ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਕੁਸ਼ਲ ਬਣਾਉਣ ਲਈ ਮਿਲਿੰਗ, ਟਰਾਂਸਪੋਰਟ, ਲੇਬਰ ਅਤੇ ਸਟਾਕ ਵਸਤਾਂ ਦੀ ਖ਼ਰੀਦ ਨਾਲ ਸਬੰਧਤ ਸਰਕਾਰੀ ਨੀਤੀਆਂ ਨੂੰ  ਪੂਰੀ ਤਰ੍ਹਾਂ ਬਦਲ ਦਿਤਾ ਹੈ |

SHARE ARTICLE

ਏਜੰਸੀ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement