ਕਾਂਗਰਸ ਪ੍ਰਧਾਨ ਚੋਣ: ਸੋਨੀਆ ਗਾਂਧੀ ਨੂੰ ਮਿਲੇ ਅਸ਼ੋਕ ਗਹਿਲੋਤ
Published : Sep 22, 2022, 12:56 am IST
Updated : Sep 22, 2022, 12:56 am IST
SHARE ARTICLE
image
image

ਕਾਂਗਰਸ ਪ੍ਰਧਾਨ ਚੋਣ: ਸੋਨੀਆ ਗਾਂਧੀ ਨੂੰ ਮਿਲੇ ਅਸ਼ੋਕ ਗਹਿਲੋਤ

ਨਵੀਂ ਦਿੱਲੀ, 21 ਸਤੰਬਰ : ਕਾਂਗਰਸ ਪ੍ਰਧਾਨ ਅਹੁਦੇ ਦੀ ਚੋਣ ਲੜਨ ਦਾ ਸਪੱਸ਼ਟ ਸੰਕੇਤ ਦੇਣ ਮਗਰੋਂ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਬੁਧਵਾਰ ਨੂੰ  ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ | ਮੰਨਿਆ ਜਾ ਰਿਹਾ ਹੈ ਕਿ ਸੋਨੀਆ ਗਾਂਧੀ ਨਾਲ ਉਨ੍ਹਾਂ ਦੀ ਮੁਲਾਕਾਤ ਦੌਰਾਨ ਪ੍ਰਧਾਨ ਅਹੁਦੇ ਦੀ ਚੋਣ ਨਾਲ ਜੁੜੇ ਵਿਸ਼ਿਆਂ 'ਤੇ ਚਰਚਾ ਹੋਈ ਹੈ | ਮੁਲਾਕਾਤ ਤੋਂ ਪਹਿਲਾਂ ਗਹਿਲੋਤ ਨੇ ਕਾਂਗਰਸ ਪ੍ਰਧਾਨ ਅਹੁਦੇ ਦੀ ਚੋਣ ਲੜਨ ਦਾ ਸਪੱਸ਼ਟ ਸੰਕੇਤ ਦਿਤਾ ਅਤੇ ਕਿਹਾ ਕਿ ਪਾਰਟੀ ਦੇ ਲੋਕਾਂ ਦਾ ਜੋ ਫ਼ੈਸਲਾ ਹੋਵੇਗਾ, ਉਸ ਨੂੰ  ਉਹ ਮੰਨਣਗੇ | 
ਗਹਿਲੋਤ ਨੇ ਇਹ ਵੀ ਕਿਹਾ ਕਿ ਉਹ ਕੋਚੀ ਜਾ ਕੇ ਰਾਹੁਲ ਗਾਂਧੀ ਨੂੰ  ਇਸ ਗੱਲ ਲਈ ਮਨਾਉਣ ਦੀ ਆਖ਼ਰੀ ਕੋਸ਼ਿਸ਼ ਕਰਨਗੇ ਕਿ ਉਹ ਪਾਰਟੀ ਪ੍ਰਧਾਨ ਅਹੁਦੇ ਦਾ ਅਹੁਦਾ ਸੰਭਾਲਣ | ਉਨ੍ਹਾਂ ਦਾ ਕਹਿਣਾ ਸੀ ਕਿ ਉਹ ਰਾਹੁਲ ਗਾਂਧੀ ਨਾਲ ਗੱਲਬਾਤ ਮਗਰੋਂ ਹੀ ਤੈਅ ਕਰਨਗੇ ਕਿ ਅੱਗੇ ਕੀ ਕਰਨਾ ਹੈ | ਉਧਰ ਕਾਂਗਰਸ ਦੇ ਸੀਨੀਅਰ ਨੇਤਾ ਸ਼ਸ਼ੀ ਥਰੂਰ ਨੇ ਪਹਿਲਾਂ ਹੀ ਸੰਕੇਤ ਦਿਤਾ ਸੀ ਕਿ ਉਹ ਪ੍ਰਧਾਨ ਅਹੁਦੇ ਦੀ ਚੋਣ ਲੜਨਗੇ | 
ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਬੁਧਵਾਰ ਨੂੰ  ਕਿਹਾ ਕਿ ਪਾਰਟੀ ਆਲਾਕਮਾਨ ਉਨ੍ਹਾਂ ਨੂੰ  ਜੋ ਵੀ ਜ਼ਿੰਮੇਵਾਰੀ ਸੌਂਪੇਗੀ, ਉਸ ਨੂੰ  ਉਹ ਨਿਭਾਉਣਗੇ | ਦਿੱਲੀ ਪਹੁੰਚੇ ਗਹਿਲੋਤ ਨੇ ਇਹ ਵੀ ਕਿਹਾ ਕਿ ਉਹ ਕੋਚੀ ਜਾ ਕੇ ਰਾਹੁਲ ਗਾਂਧੀ ਨੂੰ  ਇਸ ਗੱਲ ਲਈ ਮਨਾਉਣ ਦੀ ਆਖ਼ਰੀ ਕੋਸ਼ਿਸ਼ ਕਰਨਗੇ ਕਿ ਉਹ ਪਾਰਟੀ ਪ੍ਰਧਾਨ ਦਾ ਅਹੁਦਾ ਸੰਭਾਲਣ | ਉਨ੍ਹਾਂ ਦਾ ਕਹਿਣਾ ਸੀ ਕਿ ਉਹ ਰਾਹੁਲ ਗਾਂਧੀ ਨਾਲ ਗੱਲਬਾਤ ਕਰਨ ਮਗਰੋਂ ਹੀ ਤੈਅ ਕਰਨਗੇ ਕਿ ਅੱਗੇ ਕੀ ਕਰਨਾ ਹੈ | 
ਗਹਿਲੋਤ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਕਾਂਗਰਸ ਦੀ ਸੇਵਾ ਕਰਨੀ ਹੈ | ਜਿਥੇ ਮੇਰੀ ਜ਼ਰੂਰਤ ਹੈ, ਮੈਂ ਉੱਥੇ ਤਿਆਰ ਰਹਾਂਗਾ | ਜੇਕਰ ਪਾਰਟੀ ਨੂੰ  ਲਗਦਾ ਹੈ ਕਿ ਮੇਰੀ ਮੁੱਖ ਮੰਤਰੀ ਦੇ ਰੂਪ 'ਚ ਜ਼ਰੂਰਤ ਹੈ ਜਾਂ ਪ੍ਰਧਾਨ ਦੇ ਰੂਪ 'ਚ ਜ਼ਿਆਦਾ ਜ਼ਰੂਰਤ ਹੈ ਤਾਂ ਮੈਂ ਮਨਾ ਨਹੀਂ ਕਰ ਸਕਾਂਗਾ | ਉਨ੍ਹਾਂ ਕਿਹਾ ਕਿ ਮੈਨੂੰ ਪਾਰਟੀ ਨੇ ਸੱਭ ਕੁੱਝ ਦਿਤਾ ਹੈ, ਅੱਜ ਜੇਕਰ ਪਾਰਟੀ ਸੰਕਟ 'ਚ ਹੈ ਤਾਂ ਭਾਜਪਾ ਦੇ ਕਾਰਨਾਮਿਆਂ ਕਾਰਨ ਹੈ, ਕੋਈ ਸਾਡੀ ਗ਼ਲਤੀ ਨਾਲ ਨਹੀਂ ਹੈ | ਅੱਜ ਜੋ ਸਥਿਤੀ ਹੈ, ਉਸ 'ਚ ਕਾਂਗਰਸ ਦਾ ਮਜਬੂਤ ਹੋਣਾ ਜ਼ਰੂਰੀ ਹੈ | ਕਾਂਗਰਸ ਦੀ ਮਜ਼ਬੂਤੀ ਲਈ ਜਿਥੇ ਜ਼ਰੂਰਤ ਹੋਵੇਗੀ, ਉੱਥੇ ਮੈਂ ਖੜ੍ਹਾ ਰਹਾਂਗਾ | (ਏਜੰਸੀ)

SHARE ARTICLE

ਏਜੰਸੀ

Advertisement

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM
Advertisement