ਹਰਜੋਤ ਬੈਂਸ ਦੇ ਵਿਜੀਲੈਂਸ ਜਾਂਚ ਦੇ ਹੁਕਮਾਂ ਦੇ ਵਿਰੋਧ 'ਚ ਪੰਜਾਬ ਕਾਂਗਰਸ ਰਾਣਾ ਕੇ ਪੀ ਦੀ ਹਮਾਇਤ ਵਿਚ ਉਤਰੀ
Published : Sep 22, 2022, 1:06 am IST
Updated : Sep 22, 2022, 1:06 am IST
SHARE ARTICLE
IMAGE
IMAGE

ਹਰਜੋਤ ਬੈਂਸ ਦੇ ਵਿਜੀਲੈਂਸ ਜਾਂਚ ਦੇ ਹੁਕਮਾਂ ਦੇ ਵਿਰੋਧ 'ਚ ਪੰਜਾਬ ਕਾਂਗਰਸ ਰਾਣਾ ਕੇ ਪੀ ਦੀ ਹਮਾਇਤ ਵਿਚ ਉਤਰੀ

 

 

ਚੰਡੀਗੜ੍ਹ, 21 ਸਤੰਬਰ (ਗੁਰਉਪਦੇਸ਼ ਭੁੱਲਰ): ਮਾਈਨਿੰਗ ਵਿਭਾਗ ਵਲੋਂ ਰੇਤ ਦੀ ਨਾਜਾਇਜ਼ ਮਾਈਨਿੰਗ ਵਿਚ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਦੀ ਕਥਿਤ ਭੂਮਿਕਾ ਦੀ ਜਾਂਚ ਵਿਜੀਲੈਂਸ ਵਿਭਾਗ ਨੂੰ  ਸੌਂਪਣ ਦੀਆਂ ਖ਼ਬਰਾਂ ਦਰਮਿਆਨ ਸਮੁੱਚੀ ਪੰਜਾਬ ਕਾਂਗਰਸ ਲੀਡਰਸ਼ਿਪ ਨੇ ਰਾਣਾ ਕੇ.ਪੀ. ਸਿੰਘ ਨੂੰ  ਪੂਰਾ ਸਮਰਥਨ ਦਿਤਾ ਹੈ |
ਇਸ ਮੌਕੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਉਪ ਮੁੱਖ ਮੰਤਰੀ ਓ.ਪੀ.ਸੋਨੀ ਤੇ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ, ਸੁਖ ਸਰਕਾਰੀਆ, ਅਰੁਣਾ ਚੌਧਰੀ, ਸੰਸਦ ਮੈਂਬਰ ਚੌਧਰੀ ਸੰਤੋਖ ਤੇ ਡਾ: ਅਮਰ ਸਿੰਘ ਤੇ ਹੋਰ ਸੀਨੀਅਰ ਆਗੂ ਅੱਜ ਇਥੇ ਪੰਜਾਬ ਕਾਂਗਰਸ ਭਵਨ ਵਿਖੇ ਰਾਣਾ ਦੀ ਪ੍ਰੈਸ ਕਾਨਫ਼ਰੰਸ ਦੌਰਾਨ ਮੌਜੂਦ ਸਨ | ਸੂਬਾ ਕਾਂਗਰਸ ਪ੍ਰਧਾਨ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਉਨ੍ਹਾਂ ਦੇ ਆਗੂਆਂ ਵਿਰੁਧ ਚਲਾਈ ਜਾ ਰਹੀ ਦੁਰਭਾਵਨਾਪੂਰਨ ਮੁਹਿੰਮ ਦੀ ਆਲੋਚਨਾ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੂੰ  ਕਿਸੇ ਤੋਂ ਸਰਟੀਫ਼ੀਕੇਟ ਦੀ ਲੋੜ ਨਹੀਂ |
ਇਸ ਦੌਰਾਨ ਰਾਣਾ ਨੇ ਅਪਣਾ ਪੱਖ ਪੇਸ਼ ਕਰਦੇ ਹੋਏ ਮੰਗ ਕੀਤੀ ਕਿ ਮਾਈਨਿੰਗ ਮੰਤਰੀ ਹਰਜੋਤ ਬੈਂਸ ਖ਼ੁਦ ਰੇਤ ਦੀ ਨਾਜਾਇਜ਼ ਮਾਈਨਿੰਗ ਨੂੰ  ਲੈ ਕੇ ਹਾਈ ਕੋਰਟ ਅਤੇ ਰਾਜਪਾਲ ਦੇ ਸਵਾਲਾਂ ਦੇ ਘੇਰੇ ਵਿਚ ਹਨ, ਜਿਨ੍ਹਾਂ ਨੂੰ  ਜਾਂਚ ਪੂਰੀ ਹੋਣ ਤਕ ਅਹੁਦੇ ਤੋਂ ਹਟਾਇਆ ਜਾਵੇ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ  ਅਪੀਲ ਕੀਤੀ ਕਿ ਉਹ ਪਿਛਲੇ 5 ਸਾਲਾਂ ਸਮੇਤ 'ਆਪ' ਸਰਕਾਰ ਦੇ ਪਿਛਲੇ 6 ਮਹੀਨਿਆਂ ਦੌਰਾਨ ਹੋਈਆਂ ਮਾਈਨਿੰਗ ਨਾਲ ਸਬੰਧਤ ਗਤੀਵਿਧੀਆਂ ਦੀ ਸੀਬੀਆਈ ਜਾਂਚ ਦੇ ਹੁਕਮ ਦੇਣ | ਸਾਬਕਾ ਸਪੀਕਰ ਨੇ ਮਾਈਨਿੰਗ ਮੰਤਰੀ ਦੇ ਨੈਤਿਕ ਅਧਿਕਾਰ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਬੈਂਸ ਨੂੰ  ਉਨ੍ਹਾਂ ਨਾਲ ਈਰਖਾ ਅਤੇ ਵਿਸ਼ੇਸ਼ ਹਿਤ ਹਨ ਕਿਉਂਕਿ ਉਹ ਉਨ੍ਹਾਂ ਵਿਰੁਧ ਸ੍ਰੀ ਆਨੰਦਪੁਰ ਸਾਹਿਬ ਤੋਂ ਚੋਣ ਲੜ ਚੁੱਕੇ ਹਨ |
ਇਸ ਨਾਲ ਹੀ ਹਾਈ ਕੋਰਟ ਵਲੋਂ ਮਾਈਨਿੰਗ ਨੀਤੀ 'ਤੇ ਰੋਕ ਲਗਾ ਦਿਤੀ ਗਈ ਹੈ ਅਤੇ ਕਿਹਾ ਗਿਆ ਹੈ ਕਿ ਉਸ ਦੀ ਮਨਜ਼ੂਰੀ ਤੋਂ ਬਿਨਾਂ ਕੋਈ ਵੀ ਟੈਂਡਰ ਨਹੀਂ ਲਗਾਇਆ ਜਾਵੇ, ਜਦਕਿ ਰਾਜਪਾਲ ਬਨਵਾਰੀਲਾਲ ਪੁਰੋਹਿਤ ਵਲੋਂ ਵੀ ਵਿਚਾਰ ਰੱਖੇ ਗਏ ਹਨ ਜਿਸ ਤੇ ਬੈਂਸ ਕੋਲ ਮੰਤਰੀ ਦੇ ਅਹੁਦੇ ਤੇ ਬਣੇ ਰਹਿਣ ਦਾ ਕੋਈ ਨੈਤਿਕ ਹੱਕ ਨਹੀਂ | ਰਾਣਾ ਨੇ ਕਿਹਾ ਕਿ ਇਸ ਕੇਸ ਵਿਚ ਮੁਲਜ਼ਮ ਹੁੰਦੇ ਹੋਏ ਉਹ ਖ਼ੁਦ ਜੱਜ ਨਹੀਂ ਬਣ ਸਕਦੇ |
ਰਾਣਾ ਨੇ ਸੀਬੀਆਈ ਜਾਂ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਜਾਂਚ ਵਿਚ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਮਾਈਨਿੰਗ ਸਬੰਧੀ ਗਤੀਵਿਧੀਆਂ ਨੂੰ  ਵੀ ਸ਼ਾਂਮਲ ਕਰਨਾ ਚਾਹੀਦਾ ਹੈ, ਜਿਨ੍ਹਾਂ ਨੂੰ  ਫ਼ੌਜ ਅਤੇ ਬੀਐਸਐਫ਼ ਵਲੋਂ ਰਾਸ਼ਟਰੀ ਸੁਰੱਖਿਆ ਲਈ ਗੰਭੀਰ ਖ਼ਤਰਾ ਦਸਿਆ ਗਿਆ ਹੈ | ਰਾਣਾ ਨੇ ਬੈਂਸ ਨੂੰ  ਸਵਾਲ ਕੀਤਾ ਕਿ ਕੀ ਇਹ ਸੱਚਾਈ ਨਹੀਂ ਹੈ ਕਿ ਮਾਈਨਿੰਗ 'ਤੇ ਪਾਬੰਦੀ ਦੇ ਬਾਵਜੂਦ ਮਾਨਸੂਨ ਦੇ ਸੀਜ਼ਨ ਵਿਚ ਰੇਤ ਦੇ ਹਜ਼ਾਰਾਂ ਟਰੱਕ ਬਾਹਰ ਕੱਢੇ ਗਏ | ਇਸ ਦੀ ਇਜਾਜ਼ਤ ਕੌਣ ਦੇ ਰਿਹਾ ਸੀ? ਉਨ੍ਹਾਂ ਕਿਹਾ ਕਿ ਲੋੜ ਪਈ ਤਾਂ ਮੈਂ ਹਾਈ ਕੋਰਟ ਵੀ ਜਾਵਾਂਗਾ |   

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement