
ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਕੀਤਾ ਦਰਜ
ਅੰਮ੍ਰਿਤਸਰ: ਪੰਜਾਬ ਦੇ ਸਭ ਤੋਂ ਵੱਡੇ ਇਤਿਹਾਸਕ ਸ਼ਹਿਰ ਅੰਮ੍ਰਿਤਸਰ ’ਚ ਬੀਤੇ ਦਿਨ ਲੁਟੇਰਿਆਂ ਨੇ ਵੱਡੀ ਲੁੱਟ ਨੂੰ ਅੰਜਾਮ ਦਿੱਤਾ। ਅੰਮ੍ਰਿਤਸਰ ਦੇ ਪਾਸ ਇਲਾਕੇ ਟੇਲਰ ਰੋਡ ਸਥਿਤ ਕੋਠੀ ਨੰਬਰ 36 ਵਿਚ ਦਿਨ-ਦਿਹਾੜੇ ਤਿੰਨ ਅਣਪਛਾਤੇ ਲੁਟੇਰਿਆਂ ਨੇ ਪਹਿਲਾਂ ਕੋਠੀ ਦੇ ਮਾਲਕ ਰਿਟਾਇਰਡ ਏਅਰਫੋਰਸ ਅਫ਼ਸਰ ਇੰਦਰਬੀਰ ਸਿੰਘ ਸਿਡਾਨਾ ਨੂੰ ਬੰਧਕ ਬਣਾਇਆ ਅਤੇ ਫਿਰ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਕੁੱਟਮਾਰ ਕਰਨ ਤੋਂ ਬਾਅਦ 35 ਲੱਖ ਰੁਪਏ ਦੇ ਗਹਿਣੇ ਅਤੇ ਨਕਦੀ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਏ
ਘਟਨਾ ਦੀ ਸੂਚਨਾ ਮਿਲਦਿਆਂ ਹੀ ਏ. ਡੀ. ਸੀ. ਪੀ. ਪ੍ਰਭਜੋਤ ਸਿੰਘ ਵਿਰਕ, ਏ. ਸੀ. ਪੀ. ਵਰਿੰਦਰ ਸਿੰਘ ਖੋਸਾ ਭਾਰੀ ਪੁਲਿਸ ਫੋਰਸ ਨਾਲ ਮੌਕੇ ’ਤੇ ਪੁੱਜੇ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ।
ਪੀੜਤ ਨੇ ਦੱਸਿਆ ਕਿ ਉਹ ਘਰ ਵਿਚ ਇਕੱਲਾ ਸੀ ਤੇ ਆਪਣੇ ਕਮਰੇ ਵਿਚ ਸੁੱਤਾ ਪਿਆ ਹੋਇਆ ਸੀ। ਅਚਾਨਕ ਤਿੰਨ ਨੌਜਵਾਨ ਘਰ ਅੰਦਰ ਦਾਖਲ ਹੋਏ ਅਤੇ ਉਸ ਦੇ ਹੱਥ-ਪੈਰ ਬੰਨ੍ਹ ਦਿੱਤੇ। ਲੁਟੇਰਿਆਂ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਅਤੇ ਕਰੀਬ 35 ਲੱਖ ਰੁਪਏ ਦੇ ਗਹਿਣੇ ਅਤੇ ਨਕਦੀ ਲੁੱਟ ਕੇ ਫਰਾਰ ਹੋ ਗਏ।
ਇੰਦਰਬੀਰ ਨੇ ਦੱਸਿਆ ਕਿ ਘਰ ਵਿਚ ਉਸ ਦੀ ਬੇਟੀ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਅਤੇ ਛੋਟੀ ਬੇਟੀ ਨੇ ਅਮਰੀਕਾ ਤੋਂ ਘਰ ਆਉਣਾ ਸੀ।