ਸਿੱਧੂ ਮੂਸੇਵਾਲਾ ਨੇ ਬਣਾਇਆ ਇਕ ਹੋਰ ਰਿਕਾਰਡ, ਮਿਲਿਆ ਯੂਟਿਊਬ ਡਾਇਮੰਡ ਪਲੇ ਬਟਨ
Published : Sep 22, 2022, 4:31 pm IST
Updated : Sep 22, 2022, 4:31 pm IST
SHARE ARTICLE
Sidhu Moosewala
Sidhu Moosewala

ਸਿੱਧੂ ਮੂਸੇਵਾਲਾ ਦੇ 1 ਕਰੋੜ ਤੋਂ ਵੱਧ ਫ਼ਾਲੋਅਰਜ਼ ਹਨ ਅਤੇ ਯੂ-ਟਿਊਬ 'ਤੇ 1 ਕਰੋੜ ਸਬਸਕ੍ਰਾਈਬਰ

 

ਮੁਹਾਲੀ: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਆਪਣੀ ਮੌਤ ਤੋਂ ਬਾਅਦ ਵੀ ਪ੍ਰਸ਼ੰਸ਼ਕਾਂ ਦੇ ਦਿਲਾਂ ਵਿੱਚ ਜ਼ਿੰਦਾ ਹਨ। ਕਲਾਕਾਰ ਦੀ ਆਵਾਜ਼ ਅੱਜ ਵੀ ਦਰਸ਼ਕਾਂ ਦੀਆਂ ਅੱਖਾਂ ਨਮ ਕਰ ਜਾਂਦੀ ਹੈ। ਅੱਜ ਭਲੇ ਹੀ ਸਿੱਧੂ ਸਾਡੇ ਵਿਚਕਾਰ ਮੌਜੂਦ ਨਹੀਂ ਹੈ ਪਰ ਫਿਰ ਵੀ ਉਹ ਚਰਚਾ ਦਾ ਵਿਸ਼ਾ ਬਣਿਆ ਰਹਿੰਦਾ ਹੈ। ਹੁਣ ਸਿੱਧੂ ਮੂਸੇਵਾਲਾ ਦੇ ਨਾਂ ਇੱਕ ਹੋਰ ਰਿਕਾਰਡ ਜੁੜ ਗਿਆ ਹੈ। ਜੀ ਹਾਂ, ਯੂਟਿਊਬ ਨੇ ਸਨਮਾਨ ਵਜੋਂ ਸਿੱਧੂ ਮੂਸੇਵਾਲਾ ਨੂੰ ਡਾਇਮੰਡ ਪਲੇ ਬਟਨ ਦਿੱਤਾ ਹੈ। 

ਇਸ ਦੇ ਨਾਲ ਹੀ ਸਿੱਧੂ ਪਹਿਲੇ ਪੰਜਾਬੀ ਗਾਇਕ ਬਣ ਗਏ ਹਨ, ਜਿਨ੍ਹਾਂ ਨੂੰ ਇਹ ਮਾਣ ਪ੍ਰਾਪਤ ਹੋਇਆ ਹੈ। ਹੋਰ ਕਿਸੇ ਵੀ ਪੰਜਾਬੀ ਗਾਇਕ ਦੇ ਨਾ ਤਾਂ ਇੱਕ ਕਰੋੜ ਸਬਸਕ੍ਰਾਈਬਰ ਹਨ ਤੇ ਨਾਲ ਹੀ ਉਨ੍ਹਾਂ ਨੂੰ ਇਹ ਪ੍ਰਾਪਤੀ ਮਿਲੀ ਹੈ। ਉਨ੍ਹਾਂ ਨੂੰ ਹਾਲ ਹੀ 'ਚ ਇਹ ਸਨਮਾਨ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਿੱਧੂ ਪਹਿਲੇ ਪੰਜਾਬੀ ਗਾਇਕ ਬਣ ਗਏ ਹਨ, ਜਿਨ੍ਹਾਂ ਨੂੰ ਇਹ ਮਾਣ ਪ੍ਰਾਪਤ ਹੋਇਆ ਹੈ। ਹੋਰ ਕਿਸੇ ਵੀ ਪੰਜਾਬੀ ਗਾਇਕ ਦੇ ਨਾ ਤਾਂ ਇੱਕ ਕਰੋੜ ਸਬਸਕ੍ਰਾਈਬਰ ਹਨ ਅਤੇ ਨਾ ਹੀ ਉਨ੍ਹਾਂ ਨੂੰ ਇਹ ਪ੍ਰਾਪਤੀ ਮਿਲੀ ਹੈ। 

ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਨੇ ਆਪਣੇ 5 ਸਾਲਾਂ ਦੇ ਮਿਊਜ਼ਿਕ ਕਰੀਅਰ 'ਚ ਇੰਡਸਟਰੀ ਨੂੰ ਜ਼ਬਰਦਸਤ ਗਾਣੇ ਦਿੱਤੇ। ਉਨ੍ਹਾਂ ਦੇ ਮਰਨ ਉਪਰੰਤ ਵੀ ਉਨ੍ਹਾਂ ਦੇ ਗੀਤ ਲੋਕ ਸੁਣ ਰਹੇ ਹਨ। ਉਨ੍ਹਾਂ ਦੇ ਸਭ ਤੋਂ ਜ਼ਿਆਦਾ ਸੁਣੇ ਜਾਣ ਵਾਲੇ ਗੀਤਾਂ 'ਚ 'ਦਿ ਲਾਸਟ ਰਾਈਡ', '295', 'ਲੈਵਲਜ਼', 'ਈਸਟ  ਸਾਈਡ ਫ਼ਲੋ' ਅਤੇ ਹੋਰ ਕਈ ਗੀਤ ਹਨ। ਇਸ ਦੇ ਨਾਲ-ਨਾਲ ਮੂਸੇਵਾਲਾ ਦਾ ਸੋਸ਼ਲ ਮੀਡੀਆ 'ਤੇ ਵੀ ਦਬਦਬਾ ਹੈ। ਇੰਸਟਾਗ੍ਰਾਮ 'ਤੇ ਸਿੱਧੂ ਮੂਸੇਵਾਲਾ ਦੇ 1 ਕਰੋੜ ਤੋਂ ਵੱਧ ਫ਼ਾਲੋਅਰਜ਼ ਹਨ ਅਤੇ ਯੂਟਿਊਬ 'ਤੇ 1 ਕਰੋੜ ਸਬਸਕ੍ਰਾਈਬਰ ਹਨ।
 

SHARE ARTICLE

ਏਜੰਸੀ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement