
ਪ੍ਰਵਾਰ ਨੇ ਹਸਪਤਾਲ 'ਤੇ ਲਗਾਏ ਲਾਪਰਵਾਹੀ ਦੇ ਇਲਜ਼ਾਮ
ਲੁਧਿਆਣਾ: ਕੀੜੇ ਦੇ ਕੱਟਣ ਤੋਂ ਬਾਅਦ ਸਰੀਰ ਵਿਚ ਇਨਫੈਕਸ਼ਨ ਫੈਲਣ ਕਾਰਨ ਲੁਧਿਆਣਾ ਦੇ ਪੁਲਿਸ ਮੁਲਾਜ਼ਮ ਦੀ ਡੀ.ਐਮ.ਸੀ. ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਨਪ੍ਰੀਤ ਸਿੰਘ ਵਜੋਂ ਹੋਈ ਹੈ। ਮਨਪ੍ਰੀਤ ਦੇ ਪਰਿਵਾਰ ਨੇ ਦੋ ਦਿਨ ਪਹਿਲਾਂ ਮਹਾਨਗਰ ਦੇ ਇਕ ਨਿੱਜੀ ਹਸਪਤਾਲ 'ਤੇ ਲਾਪਰਵਾਹੀ ਦਾ ਦੋਸ਼ ਲਗਾਇਆ ਸੀ।
ਇਹ ਵੀ ਪੜ੍ਹੋ: ਅਯੋਧਿਆ : ਔਰਤ ਕਾਂਸਟੇਬਲ ’ਤੇ ਹਮਲੇ ਦਾ ਮੁੱਖ ਮੁਲਜ਼ਮ ਪੁਲਿਸ ਮੁਕਾਬਲੇ ’ਚ ਹਲਾਕ
ਪੁਲਿਸ ਮੁਲਾਜ਼ਮ ਮਨਪ੍ਰੀਤ ਦੇ ਪਿਤਾ ਏਐਸਆਈ ਰਾਮਜੀ ਨੇ ਦਸਿਆ ਕਿ ਉਨ੍ਹਾਂ ਦਾ ਲੜਕਾ ਨਾਇਬ ਕੋਰਟ ਵਿਚ ਤਾਇਨਾਤ ਸੀ। ਉਸ ਦੇ ਹੱਥ 'ਤੇ ਜ਼ਹਿਰੀਲੇ ਕੀੜੇ ਨੇ ਡੰਗ ਮਾਰ ਲਿਆ ਸੀ। ਸਰੀਰ 'ਚ ਇਨਫੈਕਸ਼ਨ ਵਧਣ ਕਾਰਨ ਪਰਿਵਾਰ ਨੇ ਮਨਪ੍ਰੀਤ ਨੂੰ 15 ਸਤੰਬਰ ਨੂੰ ਏਮਜ਼ ਬੱਸੀ ਹਸਪਤਾਲ 'ਚ ਦਾਖਲ ਕਰਵਾਇਆ। ਰਾਮਜੀ ਅਨੁਸਾਰ ਡਾਕਟਰ ਨੇ ਉਸ ਦੀ ਬਾਂਹ 'ਤੇ ਕੋਈ ਦਵਾਈ ਲਗਾ ਦਿਤੀ, ਜਿਸ ਕਾਰਨ ਮਨਪ੍ਰੀਤ ਦੀ ਬਾਂਹ 'ਚ ਜਲਣ ਹੋਣ ਲੱਗੀ ਅਤੇ ਬਾਂਹ ਸੁੱਜ ਗਈ। ਉਸ ਦਾ ਪੁੱਤਰ ਸਾਰੀ ਰਾਤ ਦਰਦ ਨਾਲ ਕੁਰਲਾਉਂਦਾ ਰਿਹਾ।
ਇਹ ਵੀ ਪੜ੍ਹੋ: ਸਥਿਰ ਤੇ ਮਜ਼ਬੂਤ ਸਰਕਾਰ ਕਾਰਨ ਹੀ ਔਰਤਾਂ ਲਈ ਰਾਖਵਾਂਕਰਨ ਬਿਲ ਪਾਸ ਹੋ ਸਕਿਆ: ਪ੍ਰਧਾਨ ਮੰਤਰੀ ਮੋਦੀ
ਅਗਲੀ ਸਵੇਰ ਡਾਕਟਰ ਨੇ ਉਨ੍ਹਾਂ ਨੂੰ ਕਿਹਾ ਕਿ ਮਨਪ੍ਰੀਤ ਨੂੰ ਵੈਂਟੀਲੇਟਰ 'ਤੇ ਰੱਖਣਾ ਹੋਵੇਗਾ। ਮਨਪ੍ਰੀਤ ਨੂੰ ਲਗਾਤਾਰ 2 ਤੋਂ 3 ਦਿਨਾਂ ਤਕ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ। 18 ਸਤੰਬਰ ਦੀ ਦੇਰ ਰਾਤ ਡਾਕਟਰ ਨੇ ਪਰਿਵਾਰ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੇ ਲੜਕੇ ਦਾ ਇਲਾਜ ਨਹੀਂ ਹੋ ਰਿਹਾ ਤਾਂ ਉਹ ਉਸ ਨੂੰ ਰੈਫਰ ਕਰ ਦੇਣ ਅਤੇ ਉਹ ਉਸ ਨੂੰ ਪੀ.ਜੀ.ਆਈ. ਲੈ ਜਾਣਗੇ। ਰਾਮਜੀ ਮੁਤਾਬਕ ਡਾਕਟਰ ਨੇ ਉਸ ਨੂੰ ਕਿਹਾ ਕਿ ਜੇਕਰ ਉਸ ਦੇ ਬੇਟੇ ਨੂੰ ਵੈਂਟੀਲੇਟਰ ਤੋਂ ਉਤਾਰ ਦਿਤਾ ਗਿਆ ਤਾਂ ਉਸ ਦੀ ਮੌਤ 3 ਮਿੰਟ ਦੇ ਅੰਦਰ ਹੋ ਜਾਵੇਗੀ। ਪਿਤਾ ਅਨੁਸਾਰ ਰਾਤ ਕਰੀਬ 2.30 ਵਜੇ ਹਸਪਤਾਲ ਦੇ ਸਟਾਫ ਨੇ ਉਨ੍ਹਾਂ ਨੂੰ ਸੂਚਨਾ ਦਿਤੀ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਹੋ ਗਈ ਹੈ। ਹਸਪਤਾਲ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਸਵੇਰੇ 9 ਵਜੇ ਲਾਸ਼ ਸੌਂਪਣ ਲਈ ਕਿਹਾ।
ਇਹ ਵੀ ਪੜ੍ਹੋ: ਨਿੱਝਰ ਕਤਲ ਕੇਸ: ਕੈਨੇਡਾ ਦੇ ਭਾਰਤ ’ਤੇ ਦੋਸ਼ ਭਾਰਤੀ ਅਧਿਕਾਰੀਆਂ ਨਾਲ ਗੱਲਬਾਤ ਦੇ ਆਧਾਰ ’ਤੇ : ਰੀਪੋਰਟ
ਰਾਮਜੀ ਨੇ ਦਸਿਆ ਕਿ ਮਨਪ੍ਰੀਤ ਸਰਕਾਰੀ ਮੁਲਾਜ਼ਮ ਹੈ, ਉਸ ਦਾ ਪੋਸਟਮਾਰਟਮ ਕੀਤਾ ਜਾਣਾ ਸੀ, ਜਦੋਂ ਉਸ ਨੂੰ ਹੋਰ ਪੁਲਿਸ ਮੁਲਾਜ਼ਮਾਂ ਦੀ ਮਦਦ ਨਾਲ ਐਂਬੂਲੈਂਸ ਵਿਚ ਰੱਖਿਆ ਜਾ ਰਿਹਾ ਸੀ ਤਾਂ ਅਚਾਨਕ ਇਕ ਮੁਲਾਜ਼ਮ ਨੂੰ ਪਤਾ ਲੱਗਿਆ ਕਿ ਮਨਪ੍ਰੀਤ ਦੀ ਨਬਜ਼ ਚੱਲ ਰਹੀ ਹੈ। ਪਿਤਾ ਰਾਮਜੀ ਨੇ ਦਸਿਆ ਕਿ ਉਹ ਤੁਰੰਤ ਹਸਪਤਾਲ ਪ੍ਰਸ਼ਾਸਨ ਨੂੰ ਐਂਬੂਲੈਂਸ ਵਿਚ ਆਕਸੀਜਨ ਸਿਲੰਡਰ ਰੱਖਣ ਲਈ ਕਿਹਾ ਅਤੇ ਅਪਣੇ ਪੁੱਤਰ ਨੂੰ ਡੀਐਮਸੀ ਹਸਪਤਾਲ ਲੈ ਗਏ। ਉਥੇ ਦੋ ਦਿਨ ਦੇ ਇਲਾਜ ਤੋਂ ਬਾਅਦ ਉਸ ਦੀ ਮੌਤ ਹੋ ਗਈ।