
ਘਟਨਾ ਸੀਸੀਟੀਵੀ ਵਿਚ ਹੋਈ ਕੈਦ
ਲੁਧਿਆਣਾ: ਸੂਬੇ ਵਿਚ ਚੋਰੀ ਦੀਆਂ ਘਟਨਾਵਾਂ ਆਮ ਹਨ। ਹੁਣ ਲੁਧਿਆਣਾ 'ਚ ਟਿਊਸ਼ਨ ਜਾ ਰਹੇ ਵਿਦਿਆਰਥੀ ਨੂੰ ਲੁਟੇਰਿਆਂ ਨੇ ਲੁੱਟ ਲਿਆ। ਬਦਮਾਸ਼ਾਂ ਨੇ ਪਹਿਲਾਂ ਗ੍ਰੀਨ ਲੈਂਡ ਸਕੂਲ ਨੇੜੇ ਵਿਦਿਆਰਥੀ ਦੀ ਕੁੱਟਮਾਰ ਕੀਤੀ। ਇਸ ਤੋਂ ਬਾਅਦ ਵਿਦਿਆਰਥੀ ਨੂੰ ਧਮਕਾਇਆ ਗਿਆ ਅਤੇ ਮੋਬਾਈਲ ਖੋਹ ਲਿਆ ਗਿਆ। ਇਹ ਘਟਨਾ ਇਲਾਕੇ ਵਿੱਚ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ।
ਪੜ੍ਹੋ ਪੂਰੀ ਖਬਰ: ਕਪੂਰਥਲਾ ਵਿਚ ਇਨਸਾਨੀਅਤ ਸ਼ਰਮਸਾਰ, ਭਰਾ ਨੇ ਹੀ ਕੀਤਾ ਭੈਣ ਨਾਲ ਬਲਾਤਕਾਰ
ਵਿਦਿਆਰਥੀ ਰੌਬਿਨ ਨੇ ਦੱਸਿਆ ਕਿ ਉਹ 9ਵੀਂ ਜਮਾਤ ਦਾ ਵਿਦਿਆਰਥੀ ਹੈ। ਬੀਤੀ ਸ਼ਾਮ ਉਹ ਟਿਊਸ਼ਨ ਪੜ੍ਹਨ ਜਾ ਰਿਹਾ ਸੀ ਕਿ ਦੋ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਉਸ ਦਾ ਪਿੱਛਾ ਕੀਤਾ। ਗਲੀ ਸੁੰਨਸਾਨ ਹੋਣ ਕਾਰਨ ਉਨ੍ਹਾਂ ਨੇ ਉਸ ਨੂੰ ਘੇਰ ਲਿਆ। ਬਦਮਾਸ਼ਾਂ ਨੇ ਉਸ ਨੂੰ ਮੋਬਾਈਲ ਦੇਣ ਲਈ ਕਿਹਾ। ਜਦੋਂ ਉਸ ਨੇ ਇਨ੍ਹਾਂ ਲੋਕਾਂ ਦਾ ਵਿਰੋਧ ਕੀਤਾ ਤਾਂ ਬਦਮਾਸ਼ਾਂ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨਾ ਸ਼ੁਰੂ ਕਰ ਦਿਤਾ। ਉਸਨੇ ਗਲੀ ਵਿੱਚ ਬਹੁਤ ਰੌਲਾ ਪਾਇਆ, ਪਰ ਇਹ ਸੁੰਨਸਾਨ ਇਲਾਕਾ ਹੋਣ ਕਰਕੇ ਕੋਈ ਵੀ ਉਸਦੀ ਮਦਦ ਲਈ ਨਹੀਂ ਆਇਆ।
ਇਹ ਵੀ ਪੜ੍ਹੋ: ਸਲਮਾਨ ਖਾਨ ਨੇ ਆਪਣੇ ਦਬੰਗ ਸਟਾਈਲ ਨਾਲ ਗਿੱਪੀ ਗਰੇਵਾਲ ਦੀ ਸਟਾਰਰ ਫਿਲਮ 'ਮੌਜਾਂ ਹੀ ਮੌਜਾਂ' ਦਾ ਟ੍ਰੇਲਰ ਕੀਤਾ ਲਾਂਚ
ਬਦਮਾਸ਼ਾਂ ਨੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਅਤੇ ਮੋਬਾਈਲ ਫੋਨ ਖੋਹ ਲਿਆ। ਇਸ ਮਾਮਲੇ ਵਿੱਚ ਉਨ੍ਹਾਂ ਨੇ ਸਲੇਮ ਟਾਬਰੀ ਥਾਣੇ ਵਿੱਚ ਸ਼ਿਕਾਇਤ ਵੀ ਦਰਜ ਕਰਵਾਈ ਹੈ। ਪੁਲਿਸ ਮੁਤਾਬਕ ਸੀਸੀਟੀਵੀ ਫੁਟੇਜ ਲੈ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।