ਪੰਜਾਬ ਵਿਚ ਵੱਡੀ ਵਾਰਦਾਤ, ਤਲਵਾਰਾਂ ਨਾਲ ਵੱਢਿਆ ਨੌਜਵਾਨ

By : GAGANDEEP

Published : Sep 22, 2023, 10:21 am IST
Updated : Sep 22, 2023, 8:04 pm IST
SHARE ARTICLE
photo
photo

ਮੁਲਜ਼ਮਾਂ ਨੇ ਆਪਸੀ ਰੰਜ਼ਿਸ ਕਾਰਨ ਵਾਰਦਾਤ ਨੂੰ ਦਿਤਾ ਅੰਜਾਮ

 

ਕਪੂਰਥਲਾ : ਕਪੂਰਥਲਾ ਦੀ ਢਿਲਵਾਂ ਤਹਿਸੀਲ 'ਚ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਕ ਨੌਜਵਾਨ ਦਾ ਤਲਵਾਰਾਂ ਨਾਲ ਵੱਢ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੇ ਪਿਤਾ ਦੇ ਬਿਆਨਾਂ 'ਤੇ ਥਾਣਾ ਢਿਲਵਾਂ ਦੀ ਪੁਲਿਸ ਨੇ 6 ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿਤੀ ਹੈ। ਹਾਲਾਂਕਿ ਅਜੇ ਤੱਕ ਕਿਸੇ ਮੁਲਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲਾ: ਸ਼ਮਸ਼ੇਰ ਸਿੰਘ 27 ਸਾਲਾਂ ਬਾਅਦ ਰਿਹਾਅ

ਪ੍ਰਾਪਤ ਜਾਣਕਾਰੀ ਅਨੁਸਾਰ ਗੁਰਨਾਮ ਸਿੰਘ ਵਾਸੀ ਢਿਲਵਾਂ ਪੱਤੀ ਲੱਧੂ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦਾ ਲੜਕਾ ਹਰਦੀਪ ਸਿੰਘ ਉਰਫ਼ ਦੀਪਾ ਖੇਤੀ ਦਾ ਕੰਮ ਕਰਦਾ ਸੀ। ਲੜਕੇ ਦਾ ਹਰਪ੍ਰੀਤ ਸਿੰਘ ਉਰਫ ਹੈਪੀ ਵਾਸੀ ਢਿਲਵਾਂ ਪੱਤੀ ਲੱਧੂ ਨਾਲ ਲੰਬੇ ਸਮੇਂ ਤੋਂ ਝਗੜਾ ਚੱਲ ਰਿਹਾ ਸੀ। ਇਸ ਲੜਾਈ ਕਾਰਨ ਉਸ ਦੇ ਲੜਕੇ ਖ਼ਿਲਾਫ਼ ਪਹਿਲਾਂ ਵੀ ਥਾਣਾ ਢਿਲਵਾਂ ਵਿਚ ਕੇਸ ਦਰਜ ਸੀ।

Photo

ਇਹ ਵੀ ਪੜ੍ਹੋ: ਮੁਹਾਲੀ 'ਚ ਅੱਜ ਖੇਡਿਆ ਜਾਵੇਗਾ ਭਾਰਤ-ਆਸਟ੍ਰੇਲੀਆ ਵਨਡੇ ਮੈਚ, ਸੁਰੱਖਿਆ ਲਈ ਪੰਜਾਬ ਪੁਲਿਸ ਦੇ 3 ਹਜ਼ਾਰ ਜਵਾਨ ਤਾਇਨਾਤ  

ਗ੍ਰਿਫਤਾਰੀ ਦੇ ਡਰ ਕਾਰਨ ਉਸ ਦਾ ਲੜਕਾ ਕਈ ਦਿਨਾਂ ਤੋਂ ਘਰੋਂ ਬਾਹਰ ਰਹਿ ਰਿਹਾ ਸੀ ਪਰ 19 ਸਤੰਬਰ ਦੀ ਸ਼ਾਮ ਨੂੰ ਉਸ ਦਾ ਲੜਕਾ ਘਰ ਆ ਗਿਆ। ਉਹਬੈਂਕ ਦੀ ਪਾਸਬੁੱਕ ਲੈ ਕੇ ਘਰੋਂ ਨਿਕਲਿਆ। ਰਾਤ ਕਰੀਬ 10.30 ਵਜੇ ਕਿਸੇ ਨੇ ਉਸ ਦੇ ਘਰ ਦਾ ਗੇਟ ਖੜਕਾਇਆ। ਇਸ ’ਤੇ ਉਹ ਆਪਣੀ ਪਤਨੀ ਨਾਲ ਛੱਤ ’ਤੇ ਗਿਆ ਅਤੇ ਗਲੀ ’ਚ ਜਾ ਕੇ ਦੇਖਿਆ ਕਿ ਹਰਪ੍ਰੀਤ ਸਿੰਘ ਉਰਫ਼ ਹੈਪੀ ਆਪਣੇ ਚਾਰ-ਪੰਜ ਲੜਕਿਆਂ ਸਮੇਤ ਘਰ ਦੇ ਬਾਹਰ ਲਲਕਾਰੇ ਮਾਰ ਰਿਹਾ ਸੀ।
ਇਸ ਦੌਰਾਨ ਹਰਪ੍ਰੀਤ ਸਿੰਘ ਹੈਪੀ ਨੇ ਕਿਹਾ ਕਿ ਤੁਹਾਡੇ ਲੜਕੇ ਦਾ ਕਤਲ ਕਰਕੇ ਉਸ ਦਾ ਕੰਮ ਕੱਢ ਦਿੱਤਾ ਗਿਆ ਹੈ। ਜਦੋਂ ਉਹ ਗੇਟ ਖੋਲ੍ਹ ਕੇ ਗਲੀ ਵਿਚ ਗਿਆ ਤਾਂ ਉਥੇ ਉਸ ਦਾ ਲੜਕਾ ਹਰਦੀਪ ਸਿੰਘ ਬੁਰੀ ਤਰ੍ਹਾਂ ਜ਼ਖ਼ਮੀ ਹਾਲਤ ਵਿਚ ਪਿਆ ਸੀ। ਪੁੱਛਣ 'ਤੇ ਲੜਕੇ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਅਤੇ ਉਸ ਦੇ ਸਾਥੀਆਂ ਨੇ ਉਸ ਨੂੰ ਤਲਵਾਰਾਂ ਅਤੇ ਕਿਰਪਾਨਾਂ ਨਾਲ ਵੱਢ ਦਿੱਤਾ ਹੈ।

ਇਸ ’ਤੇ ਉਹ ਤੁਰੰਤ ਉਸ ਨੂੰ ਸਿਵਲ ਹਸਪਤਾਲ ਜਲੰਧਰ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਗੁਰਨਾਮ ਸਿੰਘ ਨੇ ਦੱਸਿਆ ਕਿ ਪੁਰਾਣੀ ਰੰਜਿਸ਼ ਕਾਰਨ ਉਸ ਦੇ ਲੜਕੇ ਦਾ ਕਤਲ ਹਰਪ੍ਰੀਤ ਸਿੰਘ ਉਰਫ ਹੈਪੀ ਅਤੇ ਉਸ ਦੇ ਸਾਥੀਆਂ ਨੇ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement