ਪੰਜਾਬ ਦੇ ਪੇਂਡੂ ਜ਼ਮੀਨ ਮਾਲਕਾਂ ਨੂੰ ਹੋਰ ਸਮਰੱਥ ਬਣਾਉਣ ਲਈ ਮਾਸਟਰ ਟਰੇਨਰ ਪੂਰੀ ਤਰ੍ਹਾਂ ਤਿਆਰ
Published : Sep 22, 2023, 6:54 pm IST
Updated : Sep 22, 2023, 6:54 pm IST
SHARE ARTICLE
Master Trainers ready to empower Punjab's rural landowners
Master Trainers ready to empower Punjab's rural landowners

ਮਗਸੀਪਾ ਤੋਂ ਹਾਸਲ ਕੀਤੀ ਇੱਕ ਰੋਜ਼ਾ ਸਿਖਲਾਈ

 

ਚੰਡੀਗੜ੍ਹ: ਪੰਜਾਬ ਰਾਜ ‘ਮੇਰਾ ਘਰ ਮੇਰੇ ਨਾਮ/ਸਵਾਮੀਤਵ ਸਕੀਮ’ ਨਾਲ ਇੱਕ ਨਿਵੇਕਲਾ ਸਫ਼ਰ ਤੈਅ ਕਰਨ ਲਈ ਤਿਆਰ ਹੈ ਕਿਉਂ ਜੋ ਇਸ ਮੁਹਿੰਮ ਨੂੰ ਸਫ਼ਲਤਾਪੂਰਵਕ ਨੇਪਰੇ ਚੜ੍ਹਾਉਣ ਲਈ ਮੁਕੰਮਲ ਸਿਖਲਾਈ ਲੈ ਕੇ ਮਾਸਟਰ ਟਰੇਨਰ ਤਿਆਰ-ਬਰ-ਤਿਆਰ ਹਨ।

ਇੱਥੇ ਮਗਸੀਪਾ ਵਿਖੇ ਅੱਜ ਵਿਸ਼ੇਸ਼ ਮੁੱਖ ਸਕੱਤਰ (ਮਾਲ) ਕੇ.ਏ.ਪੀ. ਸਿਨਹਾ ਦੀ ਅਗਵਾਈ ਹੇਠ ਮਾਸਟਰ ਟਰੇਨਰਾਂ ਲਈ ਇੱਕ ਰੋਜ਼ਾ ਸਿਖਲਾਈ ਪ੍ਰੋਗਰਾਮ ਉਲੀਕਿਆ ਗਿਆ, ਜਿਸ ਦਾ ਉਦਘਾਟਨ ਵਿਸ਼ੇਸ਼ ਸਕੱਤਰ ਮਾਲ-ਕਮ-ਮਿਸ਼ਨ ਡਾਇਰੈਕਟਰ ਸਵਾਮੀਤਵ ਕੇਸ਼ਵ ਹਿੰਗੋਨੀਆ ਨੇ ਕੀਤਾ। ਇਸ ਸਿਖਲਾਈ ਪ੍ਰੋਗਰਾਮ ਵਿੱਚ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਤੇ ਜ਼ਿਲ੍ਹਾ ਮਾਲ ਅਫ਼ਸਰ ਸ਼ਾਮਲ ਹੋਏ।

ਅਧਿਕਾਰੀਆਂ ਨੂੰ ਸੰਬੋਧਨ ਹੁੰਦਿਆਂ ਕੇਸ਼ਵ ਹਿੰਗੋਨੀਆ ਨੇ ਕਿਹਾ ਕਿ ‘‘ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਪ੍ਰਫੁੱਲਿਤ ਕਰਨ ਵਾਲੀ ਸਵਾਮੀਤਵ ਸਕੀਮ ਪੇਂਡੂ ਜ਼ਮੀਨਾਂ ਦੇ ਮਾਲਕਾਂ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਦੇ ਅਧਿਕਾਰ ਦੇ ਕੇ ਹੋਰ ਸਮਰੱਥ ਬਣਾਏਗੀ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸੁਚੱਜੇ ਭੌਂ ਪ੍ਰਬੰਧਨ, ਜ਼ਮੀਨ ਦੇ ਮਾਲਕੀ ਹੱਕ ਅਤੇ ਕਬਜ਼ਾ ਦੇਣ ਸਬੰਧੀ ਪ੍ਰਕਿਰਿਆ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੀ ਸਮਰੱਥਾ ਰੱਖਦੀ ਹੈ।"

ਹਿੰਗੋਨੀਆ ਨੇ ਕਿਹਾ ਕਿ ਅੱਜ ਦੇ ਟ੍ਰੇਨਿੰਗ ਪ੍ਰੋਗਰਾਮ ਨਾਲ ਸਾਡੇ ਮਾਸਟਰ ਟਰੇਨਰ ਇਸ ਸਕੀਮ ਨੂੰ ਲਾਗੂ ਕਰਨ ਵਿੱਚ ਤੇਜ਼ੀ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹੋ ਗਏ ਹਨ ਅਤੇ ਇਨ੍ਹਾਂ ਕੋਲ ਭੌਂ ਸਰਵੇਖਣ, ਮੈਪਿੰਗ ਅਤੇ ਜ਼ਮੀਨ ਦੀ ਮਲਕੀਅਤ ਦੇਣ ਸਬੰਧੀ ਪੂਰਾ ਗਿਆਨ ਹੈ, ਜੋ ਜ਼ਮੀਨੀ ਪੱਧਰ ’ਤੇ ‘‘ਸਵਾਮੀਤਵ ਸਕੀਮ’’ ਦੀ ਸਫ਼ਲਤਾ ਲਈ ਜ਼ਰੂਰੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਰਾਜ ਪਾਰਦਰਸ਼ਤਾ, ਜਵਾਬਦੇਹੀ ਅਤੇ ਤਕਨਾਲੌਜੀ ਰਾਹੀਂ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਤਾਂ ਜੋ ਹਰੇਕ ਘਰ ਤੱਕ ਲਾਭ ਪਹੁੰਚਣਾ ਯਕੀਨੀ ਬਣਾਇਆ ਜਾ ਸਕੇ। ਸਿਖਲਾਈ ਪ੍ਰੋਗਰਾਮ ਦੌਰਾਨ ਕੌਮੀ ਪੱਧਰ ਦੇ ਮਾਹਿਰਾਂ ਨੇ ਵੱਖ-ਵੱਖ ਸੈਸ਼ਨਾਂ ਵਿੱਚ ਆਪਣੇ ਤਜਰਬੇ ਸਾਂਝੇ ਕੀਤੇ। ਪੀ.ਐਲ.ਆਰ.ਐਸ. ਦੇ ਸਲਾਹਕਾਰ ਨਰਿੰਦਰ ਸੰਘਾ ਨੇ ‘ਪੰਜਾਬ ਅਬਾਦੀ ਦੇਹ ਐਕਟ 2021’ ਅਤੇ ਇਸਦੇ ਨਿਯਮਾਂ ਬਾਰੇ ਵਿਸਥਾਰਪੂਰਵਕ ਦੱਸਿਆ। ‘ਸਰਵੇਅ ਆਫ਼ ਇੰਡੀਆ’ ਦੇ ਮਾਹਿਰਾਂ ਨੇ ਲਾਲ ਲਕੀਰ ਦੀ ਨਿਸ਼ਾਨਦੇਹੀ, ਡਰੋਨ ਦੀ ਵਰਤੋਂ ਅਤੇ ਜ਼ਮੀਨ ਦੀ ਅਸਲ ਸਥਿਤੀ ਜਿਹੇ ਵਿਸ਼ਿਆਂ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਐਨ.ਆਈ.ਸੀ. ਤੋਂ ਆਏ ਮਾਹਿਰਾਂ ਨੇ ਜ਼ਮੀਨ ਦੀ ਮਲਕੀਅਤ ਅਤੇ ਪ੍ਰਾਪਰਟੀ ਕਾਰਡਾਂ ਦਾ ਰਿਕਾਰਡ ਬਣਾਉਣ ਲਈ ਡਾਟਾ ਐਂਟਰੀ ਲਈ ‘ਆਬਾਦੀ ਦੇਹ’ ਆਨਲਾਈਨ ਪੋਰਟਲ ਬਾਰੇ ਜਾਣੂ ਕਰਵਾਇਆ। ਸਿਖਲਾਈ ਸੈਸ਼ਨ ਦੌਰਾਨ ਮਾਹਿਰਾਂ ਨੇ ਅਧਿਕਾਰੀਆਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ।

ਜ਼ਿਕਰਯੋਗ ਹੈ ਕਿ ਪੰਜਾਬ ਨੇ ਇਸ ਸਕੀਮ ਅਧੀਨ ਵੱਖ-ਵੱਖ ਖੇਤਰਾਂ ਵਿੱਚ ਪਹਿਲਾਂ ਹੀ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਇਸ ਸਕੀਮ ਤਹਿਤ ਹੁਣ ਤੱਕ 11,653 ਨੋਟੀਫਾਈਡ ਪਿੰਡਾਂ ਵਿੱਚੋਂ 6739 ਪਿੰਡਾਂ ਦੀ ਡਰੋਨ ਮੈਪਿੰਗ ਮੁਕੰਮਲ ਕੀਤੀ ਜਾ ਚੁੱਕੀ ਹੈ, ਆਬਾਦੀ ਦੇਹ ਖੇਤਰ ਅਧੀਨ ਆਉਂਦੀਆਂ ਜ਼ਮੀਨਾਂ ਸਬੰਧੀ ਵੇਰਵਿਆਂ ਅਤੇ ਮਾਲਕਾਂ ਦੀ ਸ਼ਨਾਖ਼ਤ ਲਈ 1,633 ਪਿੰਡਾਂ ਵਿੱਚ ਜ਼ਮੀਨ ਦੀ ਅਸਲ ਸਥਿਤੀ ਸਬੰਧੀ ਪ੍ਰਕਿਰਿਆ ਮੁਕੰਮਲ ਕੀਤੀ ਜਾ ਚੁੱਕੀ ਹੈ, ਜਦਕਿ 15,507 ਪ੍ਰਾਪਰਟੀ ਕਾਰਡ ਬਣਾਏ ਜਾ ਚੁੱਕੇ ਹਨ।

 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement