ਪੰਜਾਬ ਨੇ ਸੇਵਾ ਕੇਂਦਰ ਚਲਾਉਣ ਲਈ ਅਪਣਾਇਆ ਨਵਾਂ ਮਾਡਲ; ਅਗਲੇ 5 ਸਾਲਾਂ ਵਿੱਚ ਹੋਵੇਗੀ 200 ਕਰੋੜ ਰੁਪਏ ਦੀ ਬੱਚਤ
Published : Sep 22, 2023, 7:50 pm IST
Updated : Sep 22, 2023, 7:50 pm IST
SHARE ARTICLE
PUNJAB ADOPTS NEW MODEL TO RUN SEWA KENDRAS IN STATE; MOVE WILL SAVE 200-CR IN 5 YEARS
PUNJAB ADOPTS NEW MODEL TO RUN SEWA KENDRAS IN STATE; MOVE WILL SAVE 200-CR IN 5 YEARS

ਨਵੇਂ ਕੰਟਰੈਕਟ ਦੀ ਪ੍ਰਵਾਨਗੀ ਨਾਲ ਪੰਜਾਬ ਵਿੱਚ ਸੇਵਾਵਾਂ ਦੀ ਡੋਰ-ਸਟੈੱਪ ਡਿਲਿਵਰੀ ਜਲਦੀ ਸ਼ੁਰੂ ਕਰਨ ਲਈ ਹੋਵੇਗਾ ਰਾਹ ਪੱਧਰਾ: ਅਮਨ ਅਰੋੜਾ

 

ਚੰਡੀਗੜ੍ਹ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਦੇ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਅੱਜ ਸੂਬੇ ਦੇ 535 ਸੇਵਾ ਕੇਂਦਰ ਚਲਾਉਣ ਲਈ ਨਵੇਂ ਚੁਣੇ ਗਏ ਸਰਵਿਸ ਆਪਰੇਟਰ ਨੂੰ ਕੰਟਰੈਕਟ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਪਹਿਲਾਂ ਵਾਲੇ ਰੈਵੇਨਿਊ ਸ਼ੇਅਰਿੰਗ ਮਾਡਲ ਨੂੰ ਖ਼ਤਮ ਕਰਦਿਆਂ ਇਸ ਵਾਰ ਇਕਰਾਰਨਾਮੇ ਨੂੰ ਟਰਾਂਜ਼ੈਕਸ਼ਨ ਆਧਾਰਿਤ ਮਾਡਲ ਵਿੱਚ ਤਬਦੀਲ ਕੀਤਾ ਗਿਆ ਹੈ, ਜਿਸ ਨਾਲ ਅਗਲੇ ਪੰਜ ਸਾਲਾਂ ਵਿੱਚ ਕਰਦਾਤਾਵਾਂ ਦੇ ਲਗਭਗ 200 ਕਰੋੜ ਰੁਪਏ ਦੀ ਬੱਚਤ ਹੋਣ ਦੀ ਉਮੀਦ ਹੈ।

 

ਪੰਜਾਬ ਰਾਜ ਈ-ਗਵਰਨੈਂਸ ਸੋਸਾਇਟੀ ਦੇ ਬੋਰਡ ਆਫ਼ ਗਵਰਨਰਜ਼ (ਬੀ.ਓ.ਜੀਜ਼.) ਦੀ ਮੀਟਿੰਗ ਉਪਰੰਤ ਮੈਸਰਜ਼ ਟੈਰਾਸੀਆਈਐਸ ਟੈਕਨਾਲੋਜੀਜ਼ ਲਿਮਟਿਡ ਦੇ ਨੁਮਾਇੰਦਿਆਂ ਨੂੰ ਐਵਾਰਡ ਲੈਟਰ ਸੌਂਪਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਸੂਬੇ ਵਿੱਚ ਅਗਲੇ ਪੰਜ ਸਾਲਾਂ ਲਈ ਸੇਵਾ ਕੇਂਦਰਾਂ ਦੇ ਸੰਚਾਲਨ, ਰੱਖ-ਰਖਾਅ ਅਤੇ ਪ੍ਰਬੰਧਨ ਲਈ ਨਵੇਂ ਸਰਵਿਸ ਆਪਰੇਟਰ ਦੀ ਚੋਣ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਕੀਤੀ ਗਈ ਹੈ।

ਨਵੇਂ ਇਕਰਾਰਨਾਮੇ ਅਨੁਸਾਰ, ਇਹ ਆਪਰੇਟਰ ਸਾਰੇ ਆਈ.ਟੀ. (ਡੈਸਕਟਾਪ, ਕੰਪਿਊਟਰ, ਸਕੈਨਰ ਆਦਿ) ਅਤੇ ਨਾਨ-ਆਈ.ਟੀ. ਬੁਨਿਆਦੀ ਢਾਂਚਾ (ਏ.ਸੀਜ਼. ਅਤੇ ਵਾਟਰ-ਕੂਲਰ ਆਦਿ) ਮੁਹੱਈਆ ਕਰਵਾਏਗਾ, ਜੋ ਇਸ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ ਹਰੇਕ ਸੇਵਾ ਕੇਂਦਰ ‘ਚ ਮੁਹੱਈਆ ਕਰਵਾਏ ਜਾਂਦੇ ਸਨ।

 

ਅਮਨ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਸੇਵਾ ਕੇਂਦਰਾਂ 'ਤੇ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ਦੀ ਡੋਰ ਸਟੈੱਪ ਡਿਲਿਵਰੀ ਸ਼ੁਰੂ ਕਰਨ ਲਈ ਤਿਆਰ ਹੈ ਅਤੇ ਇਹ ਨਵਾਂ ਇਕਰਾਰਨਾਮਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੁਆਰਾ ਕੀਤੇ ਵਾਅਦੇ ਅਨੁਸਾਰ ਪੰਜਾਬ ਦੇ ਵਸਨੀਕਾਂ ਨੂੰ ਸੇਵਾਵਾਂ ਉਹਨਾਂ ਦੇ ਦਰਾਂ ‘ਤੇ ਦੇਣ ਲਈ ਰਾਹ ਪੱਧਰਾ ਕਰੇਗਾ। ਉਹਨਾਂ ਕਿਹਾ ਕਿ ਮੌਜੂਦਾ ਸਮੇਂ, ਸੇਵਾ ਕੇਂਦਰਾਂ ਰਾਹੀਂ ਨਾਗਰਿਕਾਂ ਨੂੰ 430 ਤੋਂ ਵੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਜਲਦੀ ਵਿਆਹ ਸਰਟੀਫਿਕੇਟ, ਜਨਮ ਤੇ ਮੌਤ ਸਰਟੀਫਿਕੇਟ, ਜਾਤੀ, ਆਮਦਨ ਅਤੇ ਖੇਤਰ ਸਰਟੀਫਿਕੇਟ ਆਦਿ ਸਮੇਤ ਹੋਰ ਪ੍ਰਮੁੱਖ ਸੇਵਾਵਾਂ ਦੀ ਡੋਰ ਸਟੈੱਪ ਡਿਲਿਵਰੀ ਜਲਦੀ ਸ਼ੁਰੂ ਕੀਤੀ ਜਾਵੇਗੀ।

 

ਉਨ੍ਹਾਂ ਕਿਹਾ ਕਿ ਚੁਣੇ ਗਏ ਸਰਵਿਸ ਆਪਰੇਟਰ ਦੁਆਰਾ ਦਰਸਾਈਆਂ ਗਈਆਂ ਨਵੀਆਂ ਟਰਾਂਜ਼ੈਕਸ਼ਨ ਦਰਾਂ ਨਾਲ ਸੂਬਾ ਸਰਕਾਰ ਨੂੰ ਅਗਲੇ 5 ਸਾਲਾਂ ਵਿੱਚ ਲਗਭਗ 200 ਕਰੋੜ ਰੁਪਏ ਦੀ ਬੱਚਤ ਹੋਣ ਦੀ ਸੰਭਾਵਨਾ ਹੈ। ਇਸ ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ-ਕਮ-ਐਫ.ਸੀ.ਆਰ. ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰ ਤੇਜਵੀਰ ਸਿੰਘ, ਸਕੱਤਰ ਵਿੱਤ ਦੀਪਰਵਾ ਲਾਕਰਾ, ਡੀ.ਜੀ.ਐਸ.ਈ. ਵਿਨੈ ਬੁਬਲਾਨੀ, ਵਿਸ਼ੇਸ਼ ਸਕੱਤਰ ਸਿਹਤ ਡਾ. ਅਡੱਪਾ ਕਾਰਤਿਕ, ਡਾਇਰੈਕਟਰ ਪ੍ਰਸ਼ਾਸਕੀ ਸੁਧਾਰ ਗਿਰੀਸ਼ ਦਿਆਲਨ, ਪੰਜਾਬ ਇਨਫੋਟੈਕ ਦੇ ਐਮਡੀ ਮੋਹਿੰਦਰ ਪਾਲ ਸਿੰਘ, ਵਿਸ਼ੇਸ਼ ਸਕੱਤਰ ਗ੍ਰਹਿ ਵਰਿੰਦਰ ਕੇ. ਸ਼ਰਮਾ ਅਤੇ ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement