
2008 ਵਿਚ ਆਸਟ੍ਰੇਲੀਆ ਗਿਆ ਸੀ ਵਿਸ਼ਾਲ ਕੁਮਾਰ
ਚੰਡੀਗੜ੍ਹ: ਪੰਜਾਬੀ ਨੌਜਵਾਨ ਨੇ ਆਸਟ੍ਰੇਲੀਆ ਫ਼ੌਜ ਵਿਚ ਭਰਤੀ ਹੋ ਕੇ ਅਪਣੇ ਮਾਤਾ-ਪਿਤਾ ਦੇ ਨਾਲ-ਨਾਲ ਸੂਬੇ ਦਾ ਵੀ ਨਾਂਅ ਰੌਸ਼ਨ ਕੀਤਾ ਹੈ। ਸੁਨਾਮ ਨਾਲ ਸਬੰਧਤ ਨੌਜਵਾਨ ਵਿਸ਼ਾਲ ਕੁਮਾਰ 2008 ਵਿਚ ਪੜਾਈ ਕਰਨ ਲਈ ਆਸਟ੍ਰੇਲੀਆ ਗਿਆ ਸੀ। ਵਿਸ਼ਾਲ ਦੇ ਪਿਤਾ ਸੇਵਾ ਮੁਕਤ ਪ੍ਰਿੰਸੀਪਲ ਪਵਨ ਕੁਮਾਰ ਨੇ ਦਸਿਆ ਕਿ ਵਿਸ਼ਾਲ ਨੇ ਪੜ੍ਹਾਈ ਕਰਨ ਉਪਰੰਤ ਵੱਖ-ਵੱਖ ਥਾਵਾਂ ਤੋਂ ਇਲਾਵਾ ਉਥੋਂ ਦੇ ਸਰਕਾਰੀ ਹਸਪਤਾਲ ਵਿਚ ਵੀ ਨੌਕਰੀ ਕੀਤੀ। ਉਨ੍ਹਾਂ ਦਸਿਆ ਕਿ ਵਿਸ਼ਾਲ ਦੀ ਸਿਖਲਾਈ ਵੀ ਸ਼ੁਰੂ ਹੋ ਚੁੱਕੀ ਹੈ।