ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ETO ਵੱਲੋਂ ਸਾਲਸੀ ਅਤੇ ਅਦਾਲਤੀ ਕੇਸਾਂ ਦੀ ਸੁਚੱਜੇ ਢੰਗ ਨਾਲ ਪੈਰਵੀ ਦੇ ਨਿਰਦੇਸ਼
Published : Sep 22, 2023, 7:34 pm IST
Updated : Sep 22, 2023, 7:34 pm IST
SHARE ARTICLE
PWD Minister Harbhajan Singh ETO instructs for early disposal of arbitration and court cases
PWD Minister Harbhajan Singh ETO instructs for early disposal of arbitration and court cases

ਮਾਹਰ ਵਕੀਲਾਂ ਦੇ ਪੈਨਲ ਦੀ ਨਿਯੁਕਤੀ ਸਬੰਧੀ ਕੇਸ ਵਿੱਤ ਵਿਭਾਗ ਨੂੰ ਭੇਜਣ ਦੀ ਹਦਾਇਤ


 

ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਵਿਭਾਗ ਦੇ ਵੱਖ-ਵੱਖ ਜ਼ੋਨਾਂ ਦੇ ਸਾਲਸੀ ਕੇਸਾਂ ਦੇ ਤੁਰੰਤ ਨਿਪਟਾਰੇ ਸਣੇ ਅਦਾਲਤੀ ਕੇਸਾਂ ਦੀ ਸੁਚੱਜੇ ਢੰਗ ਨਾਲ ਪੈਰਵੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਲੋਕ ਨਿਰਮਾਣ ਵਿਭਾਗ (ਭ ਤੇ ਮ ਸ਼ਾਖਾ) ਦੇ ਪੈਂਡਿੰਗ ਸਾਲਸੀ ਅਤੇ ਅਦਾਲਤੀ ਕੇਸਾਂ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਨੇ ਲੰਮੇ ਸਮੇਂ ਤੋਂ ਅਧਵਾਟੇ ਪਏ ਕੇਸਾਂ ਨੂੰ ਗੰਭੀਰਤਾ ਨਾਲ ਲਿਆ। ਉਨ੍ਹਾਂ ਕਿਹਾ ਕਿ ਸਾਲਸੀ ਕੇਸਾਂ ਦੇ ਨਿਪਟਾਰੇ ਸਬੰਧੀ ਵਿਭਾਗ ਦੇ ਅਧਿਕਾਰੀ ਤੁਰੰਤ ਕਾਰਵਾਈ ਅਮਲ ਵਿਚ ਲਿਆਉਣ। ਇਸੇ ਤਰ੍ਹਾਂ ਅਦਾਲਤੀ ਕੇਸਾਂ ਦੀ ਸੁਚਾਰੂ ਢੰਗ ਨਾਲ ਪੈਰਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਉਚੇਚੇ ਤੌਰ 'ਤੇ ਕਿਹਾ ਕਿ ਅਧਿਕਾਰੀਆਂ ਨੂੰ ਕੇਸਾਂ ਨੂੰ ਘਟਾਉਣ ਵਾਸਤੇ ਯੋਗ ਉਪਰਾਲੇ ਕਰਨੇ ਚਾਹੀਦੇ ਹਨ।

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਸਕੱਤਰ ਸ਼੍ਰੀ ਪ੍ਰਿਯੰਕ ਭਾਰਤੀ ਨੂੰ ਨਿਰਦੇਸ਼ ਦਿੱਤੇ ਕਿ ਕੇਸਾਂ ਨੂੰ ਘਟਾਉਣ ਵਾਸਤੇ ਮਾਹਰ ਵਕੀਲਾਂ ਦੇ ਪੈਨਲ ਦੀ ਨਿਯੁਕਤੀ ਕਰਨ ਸਬੰਧੀ ਕੇਸ ਵਿੱਤ ਵਿਭਾਗ ਨੂੰ ਭੇਜਿਆ ਜਾਵੇ ਤਾਂ ਜੋ ਸਰਕਾਰ ਵੱਲੋਂ ਸਾਲਸੀ ਅਤੇ ਕੋਰਟ ਕੇਸਾਂ ਦੀ ਸਹੀ ਤਰੀਕੇ ਨਾਲ ਪੈਰਵੀ ਕੀਤੀ ਜਾ ਸਕੇ ਅਤੇ ਸਮਾਂ ਤੇ ਪੈਸੇ ਦੋਵਾਂ ਦੀ ਬੱਚਤ ਹੋ ਸਕੇ।

ਮੀਟਿੰਗ ਵਿੱਚ ਸ਼੍ਰੀ ਪ੍ਰਿਯੰਕ ਭਾਰਤੀ, ਸਕੱਤਰ, ਲੋਕ ਨਿਰਮਾਣ ਵਿਭਾਗ ਸਮੇਤ ਵਿਭਾਗ ਦੇ ਮੁੱਖ ਇੰਜੀਨੀਅਰ, ਨਿਗਰਾਨ ਇੰਜੀਨੀਅਰ ਅਤੇ ਸਬੰਧਤ ਕਾਰਜਕਾਰੀ ਇੰਜੀਨੀਅਰ ਸ਼ਾਮਲ ਹੋਏ।

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement