ਖ਼ਬਰਾਂ |

ਤਾਜ਼ਾ |

ਕਪੂਰਥਲਾ ਵਿਚ ਇਨਸਾਨੀਅਤ ਸ਼ਰਮਸਾਰ, ਭਰਾ ਨੇ ਹੀ ਕੀਤਾ ਭੈਣ ਨਾਲ ਬਲਾਤਕਾਰ

By : GAGANDEEP

Published : Sep 22, 2023, 12:50 pm IST
Updated : Sep 22, 2023, 12:50 pm IST
SHARE ARTICLE
photo
photo

ਮੁਲਜ਼ਮ ਪਿਛਲੇ 7-8 ਮਹੀਨਿਆਂ ਤੋਂ ਬਣਾ ਰਿਹਾ ਸੀ ਸਰੀਰਕ ਸਬੰਧ

 

ਕਪੂਰਥਲਾ: ਕਪੂਰਥਲਾ ਦੇ ਸੁਲਤਾਨਪੁਰ ਲੋਧੀ ਇਲਾਕੇ 'ਚ ਇਕ ਨਾਬਾਲਗ ਲੜਕੀ ਨਾਲ ਉਸ ਦੇ ਚਚੇਰੇ ਭਰਾ ਨੇ ਬਲਾਤਕਾਰ ਕੀਤਾ। ਮੁਲਜ਼ਮ ਚਚੇਰੇ ਭਰਾ ਦਾ ਆਪਣੀ 15 ਸਾਲ ਦੀ ਨਾਬਾਲਗ ਭੈਣ ਨਾਲ ਸੱਤ-ਅੱਠ ਮਹੀਨਿਆਂ ਤੋਂ ਰਿਸ਼ਤਾ ਚੱਲ ਰਿਹਾ ਸੀ। ਇਸ ਗੱਲ ਦਾ ਪਤਾ ਉਦੋਂ ਲੱਗਾ ਜਦੋਂ ਨਾਬਾਲਗ ਦਾ ਪੇਟ ਦਰਦ ਦੇ ਨਾਲ-ਨਾਲ ਫੁੱਲਣ ਲੱਗਾ। ਪਹਿਲਾਂ ਤਾਂ ਨਾਬਾਲਗ ਨੇ ਡਰਦੇ ਮਾਰੇ ਕੁਝ ਨਹੀਂ ਦੱਸਿਆ ਪਰ ਮਾਪਿਆਂ ਤੋਂ ਸਖ਼ਤੀ ਨਾਲ ਪੁੱਛ-ਪੜਤਾਲ ਕਰਨ ਤੋਂ ਬਾਅਦ ਉਸ ਨੇ ਸਾਰੀ ਗੱਲ ਦੱਸੀ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਦੋਸ਼ੀ ਖਿਲਾਫ ਥਾਣਾ ਸੁਲਤਾਨਪੁਰ ਲੋਧੀ 'ਚ ਬਲਾਤਕਾਰ, ਪੋਕਸੋ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: ਸਲਮਾਨ ਖਾਨ ਨੇ ਆਪਣੇ ਦਬੰਗ ਸਟਾਈਲ ਨਾਲ ਗਿੱਪੀ ਗਰੇਵਾਲ ਦੀ ਸਟਾਰਰ ਫਿਲਮ 'ਮੌਜਾਂ ਹੀ ਮੌਜਾਂ' ਦਾ ਟ੍ਰੇਲਰ ਕੀਤਾ ਲਾਂਚ  

ਪੁਲਿਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਇੱਕ ਔਰਤ ਨੇ ਦੱਸਿਆ ਕਿ ਉਸਦੇ ਦੋ ਬੱਚੇ ਹਨ। ਛੋਟੀ ਬੇਟੀ ਦੀ ਉਮਰ 15 ਸਾਲ ਹੈ ਅਤੇ ਉਹ ਸਰਕਾਰੀ ਸਕੂਲ 'ਚ 8ਵੀਂ ਜਮਾਤ ਦੀ ਵਿਦਿਆਰਥਣ ਸੀ ਪਰ ਉਸ ਨੇ ਕੁਝ ਸਮਾਂ ਪਹਿਲਾਂ ਸਕੂਲ ਜਾਣਾ ਬੰਦ ਕਰ ਦਿੱਤਾ ਸੀ। ਉਸ ਨੇ ਦੱਸਿਆ ਕਿ ਉਸ ਦੀ ਲੜਕੀ ਨੂੰ ਕਾਫੀ ਸਮੇਂ ਤੋਂ ਪੇਟ ਦਰਦ ਹੋਣ ਲੱਗਾ ਸੀ ਅਤੇ ਉਸ ਦਾ ਪੇਟ ਵੀ ਫੁੱਲਿਆ ਹੋਇਆ ਦਿਖਾਈ ਦੇ ਰਿਹਾ ਸੀ। ਇਸ ਸਬੰਧੀ ਜਦੋਂ ਉਸ ਨੇ ਆਪਣੀ ਲੜਕੀ ਨੂੰ ਕਈ ਵਾਰ ਪੁੱਛਿਆ ਤਾਂ ਉਸ ਨੇ ਕੁਝ ਨਹੀਂ ਦੱਸਿਆ ਪਰ ਜਦੋਂ ਉਸ ਨੂੰ ਸਖ਼ਤੀ ਨਾਲ ਪੁੱਛਿਆ ਗਿਆ ਤਾਂ ਉਸ ਨੇ ਦੱਸਿਆ ਕਿ ਕੇਸ਼ਵਜੀਤ ਸਿੰਘ ਵਾਸੀ ਮੋਠਾਂਵਾਲ ਉਸ ਨੂੰ ਧਮਕੀਆਂ ਦੇ ਕੇ ਪਿਛਲੇ ਸੱਤ-ਅੱਠ ਮਹੀਨਿਆਂ ਤੋਂ ਸਰੀਰਕ ਸਬੰਧ ਬਣਾ ਰਿਹਾ ਹੈ। ਇਸ ਕਾਰਨ ਉਸ ਦਾ ਪੇਟ ਫੁੱਲ ਗਿਆ ਹੈ।

ਇਹ ਵੀ ਪੜ੍ਹੋ: ਕੈਨੇਡਾ ਦੀ ਹਿਮਾਇਤ ਲਈ ਅੱਗੇ ਆਇਆ ਅਮਰੀਕਾ, ਹਰਦੀਪ ਨਿੱਝਰ ਦੇ ਕਤਲ ਮਾਮਲੇ ਦੀ ਕੀਤੀ ਮੰਗ

ਇਹ ਸੁਣ ਕੇ ਪਰਿਵਾਰਕ ਮੈਂਬਰਾਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ।  ਪ੍ਰਵਾਰ ਨੇ ਮੁਲਜ਼ਮ ਖਿਲਾਫ਼ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। 
ਔਰਤ ਦੀ ਸ਼ਿਕਾਇਤ ਤੋਂ ਬਾਅਦ ਥਾਣਾ ਸੁਲਤਾਨਪੁਰ ਲੋਧੀ 'ਚ ਕੇਸ਼ਵਜੀਤ ਸਿੰਘ ਉਰਫ ਕੇਸ਼ੀ ਖਿਲਾਫ ਬਲਾਤਕਾਰ, ਪੋਕਸੋ ਐਕਟ ਅਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਅਧਿਕਾਰੀ ਐਸਆਈ ਪ੍ਰਦੀਪ ਕੌਰ ਨੇ ਦੱਸਿਆ ਕਿ ਪੀੜਤ ਲੜਕੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਇੱਕ-ਦੋ ਦਿਨਾਂ ਵਿੱਚ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਲੜਕੀ ਕਿੰਨੇ ਮਹੀਨਿਆਂ ਦੀ ਗਰਭਵਤੀ ਹੈ। ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Manpreet Singh Ayali ਨੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫਾ

20 May 2026 3:15 PM

ਇਸ ਬੰਦੇ ਨੇ ਦੱਸ ਦਿੱਤੇ ਸਾਡੇ ਸਮਾਜ ਦੇ ਕਈ ਨਿੰਦਣ ਜੋਗ ਸੱਚ !ਪੰਜਾਬੀ ਭਾਸ਼ਾ ਨੂੰ ਦਿੱਤੀ ਹਮੇਸ਼ਾ ਪਹਿਲ ਸ਼ਾਇਦ ਤਾ ਹੀ..

20 May 2026 3:14 PM

ਲਿੰਗ ਅਨੁਪਾਤ 'ਚ ਪੰਜਾਬ ਮੁੜ ਪਛੜਿਆ, ਮਾਮੂਲੀ ਸੁਧਾਰ ਦੇ ਬਾਵਜੂਦ 14 ਜ਼ਿਲ੍ਹਿਆਂ 'ਚ ਗਿਰਾਵਟ

17 May 2026 2:49 PM

ਪੰਜਾਬੀ, ਹਿੰਦੀ,ਰਾਜਸਥਾਨੀ ਚਾਹੇ ਮਰਾਠੀ,ਹਰ ਭਾਸ਼ਾ ਦੀ ਮਾਹਿਰ ਇਹ ਗਾਇਕ ! ਹਰੇਕ ਭਾਸ਼ਾ ਚ ਦਿੱਤੇ ਇੱਕ ਤੋ ਇੱਕ ਹਿੱਟ ਗੀਤ

16 May 2026 3:28 PM

ਹਾਲੇ ਹੋਰ ਵੀ ਵੱਧ ਸਕਦੀਆਂ ਤੇਲ ਦੀਆ ਕੀਮਤਾ 3 ਰੁਪਏ ਮੁੱਲ ਵਧਣ ਨਾਲ ਘਰਾ ਦਾ ਹਿੱਲਿਆ ਬਜਟ| Petrol Diesel Price Hike

15 May 2026 3:09 PM
Advertisement