Taran Taran News : ਹਰਭਜਨ ਸਿੰਘ ਈਟੀਓ ਨੇ 70 ਕਰੋੜ ਦੀ ਲਾਗਤ ਵਾਲੇ ਰੇਲਵੇ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ
Published : Sep 22, 2024, 10:41 pm IST
Updated : Sep 22, 2024, 10:41 pm IST
SHARE ARTICLE
Harbhajan Singh ETO
Harbhajan Singh ETO

ਕੱਕਾ ਕੰਡਿਆਲਾ ਰੇਲਵੇ ਓਵਰ ਬ੍ਰਿਜ ਬਣਨ ਨਾਲ ਹਲਕਾ ਵਾਸੀਆਂ ਨੂੰ ਟਰੈਫਿਕ ਸਮੱਸਿਆ ਤੋਂ ਮਿਲੇਗੀ ਬੜੀ ਵੱਡੀ ਰਾਹਤ -ਵਿਧਾਇਕ ਸੋਹਲ

Taran Taran News : ਅੰਮ੍ਰਿਤਸਰ ਤੋਂ ਤਰਨ ਤਾਰਨ ਪੁਰਾਣੀ ਰੋਡ ‘ਤੇ ਵੱਧ ਰਹੀ ਟਰੈਫਿਕ ਸਮੱਸਿਆ ਦੇ ਮੱਦੇਨਜ਼ਰ ਲੋਕਾਂ ਦੀ ਮੰਗ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅੱਜ ਇਥੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਹਾਜਰੀ ਵਿੱਚ ਏ-25 ਰੇਲਵੇ ਲਾਈਨ (ਕੱਕਾ ਕੰਡਿਆਲਾ ਰੇਲਵੇ ਲਾਈਨ) ‘ਤੇ ਚਾਰ ਮਾਰਗੀ ਓਵਰ ਬ੍ਰਿਜ ਦਾ ਨੀਹ ਪੱਥਰ ਰੱਖਿਆ ਗਿਆ।

ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਇਤਿਹਾਸਿਕ ਨਗਰੀ ਤਰਨ ਤਰਨ ਵਿਖੇ ਟਰੈਫਿਕ ਦੀ ਸਮੱਸਿਆ ਕਾਫੀ ਵੱਧਦੀ ਜਾ ਰਹੀ ਸੀ ਅਤੇ ਲੱਖਾਂ ਹੀ ਸ਼ਰਧਾਲੂ ਸ਼੍ਰੀ ਦਰਬਾਰ ਸਾਹਿਬ ਤਰਨ ਤਰਨ ਵਿਖੇ ਨਤਮਸਤਕ ਹੋਣ ਲਈ ਆਉਂਦੇ ਸਨ।

ਪਰ ਟਰੈਫਿਕ ਸਮੱਸਿਆ ਦੇ ਕਾਰਨ ਉਹਨਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਹਨਾਂ ਕਿਹਾ ਕਿ ਚਾਰ ਮਾਰਗੀ ਰੇਲਵੇ ਓਵਰ ਬ੍ਰਿਜ ਬਣਨ ਤੇ ਤਕਰੀਬਨ 70 ਕਰੋੜ ਰੁਪਏ ਦਾ ਖਰਚਾ ਆਵੇਗਾ ਅਤੇ ਬ੍ਰਿਜ 770 ਮੀਟਰ ਲੰਬਾ ਤੇ 5.5 ਮੀਟਰ ਚੌੜਾ ਹੋਵੇਗਾ। ਮੰਤਰੀ ਈਟੀਓ ਨੇ ਦੱਸਿਆ ਕਿ ਤਕਰੀਬਨ ਡੇਢ ਸਾਲ ਦੇ ਅੰਦਰ ਅੰਦਰ ਓਵਰਬ੍ਰਿਜ ਦਾ ਕੰਮ ਖਤਮ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਅਖੀਰ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਵੱਲੋਂ ਹਲਕੇ ਵਿੱਚ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ਦੀ ਸ਼ਲਾਘਾ ਵੀ ਕੀਤੀ।

ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਨੇ ਕਿਹਾ ਕਿ ਹਲਕਾ ਨਿਵਾਸੀਆਂ ਦੀ ਪਿਛਲੇ ਕਈ ਸਾਲਾਂ ਤੋਂ ਰੇਲਵੇ ਓਵਰ ਬ੍ਰਿਜ ਦੀ ਮੰਗ ਸੀ, ਜਿਸ ਨੂੰ ਅੱਜ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੂਰਾ ਕਰਕੇ ਹਲਕਾ ਵਾਸੀਆਂ ਨੂੰ ਬੜੀ ਵੱਡੀ ਰਾਹਤ ਦਿੱਤੀ। ਜਿਸ ਤੇ ਉਹਨਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ।

ਵਿਧਾਇਕ ਨੇ ਕਿਹਾ ਹੈ ਕਿ ਹਰ ਰੋਜ਼ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂ ਸ਼੍ਰੀ ਦਰਬਾਰ ਸਾਹਿਬ ਤਰਨ ਤਰਨ ਨਤਮਸਤਕ ਹੋਣ ਲਈ ਆਉਂਦੇ ਸਨ ਅਤੇ ਟਰੈਫਿਕ ਸਮੱਸਿਆ ਹੋਣ ਦੇ ਕਾਰਨ ਉਹਨਾਂ ਨੂੰ ਕਈ ਪ੍ਰਕਾਰ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਵਿਧਾਇਕ ਸੋਹਲ ਨੇ ਦੱਸਿਆ ਕਿ ਸ਼ਹਿਰ ਦੇ ਸੁੰਦਰੀਕਰਨ ਲਈ ਸ਼ਹਿਰ ਵਿੱਚ ਨਵੀਆਂ ਪਾਰਕਾਂ ਦਾ ਨਿਰਮਾਣ ਕੀਤਾ ਜਾ ਰਿਹਾ, ਐਲਈਡੀ ਲਾਈਟਾਂ ਲਗਵਾਈਆਂ ਜਾ ਰਹੀਆਂ ਹਨ।

ਸੱਚਖੰਡ ਰੋਡ ‘ਤੇ ਸਥਿਤ ਕੂੜੇ ਦੇ ਡੰਪ ਨੂੰ ਵੀ ਹਟਾਇਆ ਜਾ ਰਿਹਾ ਹੈ। ਵਿਧਾਇਕ ਨੇ ਦੱਸਿਆ ਕਿ ਜੰਡਿਆਲਾ ਰੋਡ ਰੇਲਵੇ ਲਾਈਨ ‘ਤੇ ਵੀ ਰੇਲਵੇ ਓਵਰ ਬ੍ਰਿਜ ਬਣਾਉਣ ਲਈ ਸਰਕਾਰ ਨੂੰ ਲਿਖਿਆ ਗਿਆ ਹੈ, ਜਿਸ ਨੂੰ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲਦ ਪੂਰਾ ਕੀਤਾ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement