Patiala Road Accident : ਦਿੱਲੀ -ਅੰਮ੍ਰਿਤਸਰ ਨੈਸ਼ਨਲ ਹਾਈਵੇ ਵਾਪਰਿਆ ਭਿਆਨਕ ਸੜਕ ਹਾਦਸਾ ,2 ਬੱਚਿਆਂ ਦੀ ਮੌਤ, 2 ਗੰਭੀਰ ਜ਼ਖਮੀ
Published : Sep 22, 2024, 4:26 pm IST
Updated : Sep 22, 2024, 4:26 pm IST
SHARE ARTICLE
Patiala Road Accident
Patiala Road Accident

ਹਾਦਸਾ ਹੋਣ ਤੋਂ 3 ਘੰਟਿਆਂ ਤੱਕ ਨਹੀਂ ਪਹੁੰਚੀ ਐਂਬੂਲੈਂਸ , ਪਰਿਵਾਰ ਨੇ ਕੀਤੀ ਇਨਸਾਫ਼ ਦੀ ਮੰਗ

Patiala Road Accident : ਰਾਜਪੁਰਾ ਨੇੜੇ ਦਿੱਲੀ -ਅੰਮ੍ਰਿਤਸਰ ਨੈਸ਼ਨਲ ਹਾਈਵੇ 44 'ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਜਿਸ ਵਿੱਚ ਇੱਕ ਟਰੈਕਟਰ ਟਰਾਲੀ ਵੱਲੋਂ ਇੱਕ ਐਕਟਿਵਾ ਸਵਾਰ ਨੂੰ ਟੱਕਰ ਮਾਰ ਦਿੱਤੀ ਗਈ। ਜਿਸ ਵਿੱਚ ਦੋ ਬੱਚਿਆਂ ਦੀ ਮੌਤ ਹੋ ਗਈ ਅਤੇ ਦੋ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ,ਜਿਨਾਂ ਨੂੰ ਇਲਾਜ ਲਈ ਰਾਜਪੁਰਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ। ਜਿੱਥੇ ਡਾਕਟਰਾਂ ਵੱਲੋਂ 2 ਬੱਚਿਆਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਹੈ।   

ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਨਸ਼ਹਿਰਾ ਥਾਣਾ ਸੰਭੂ ਜ਼ਿਲ੍ਹਾ ਪਟਿਆਲਾ ਦੀ ਕਮਲਜੀਤ ਕੌਰ ਆਪਣੇ ਬੱਚਿਆਂ ਨੂੰ ਨਾਲ ਲੈ ਕੇ ਆਪਣੀ ਐਕਟਿਵਾ ਸਕੂਟਰੀ 'ਤੇ ਆ ਰਹੀ ਸੀ। ਇਸ ਦੌਰਾਨ ਪਿੰਡ ਚਮਾਰੂ ਵਿਖੇ ਅਚਾਨਕ ਟਰੈਕਟਰ ਟਰਾਲੀ ਨਾਲ ਐਕਸੀਡੈਂਟ ਹੋ ਗਿਆ। ਜਿਸ ਕਾਰਨ ਕਮਲਜੀਤ ਕੌਰ, ਜਸਪ੍ਰੀਤ ਸਿੰਘ, ਰਵਨੀਤ ਸਿੰਘ ਅਤੇ ਅਮਰਜੀਤ ਸਿੰਘ ਉਮਰ ਕਰੀਬ 10/12 ਸਾਲ ਗੰਭੀਰ ਜ਼ਖਮੀ ਹੋ ਗਏ। 

ਜਿਨਾਂ ਨੂੰ ਰਾਹਗੀਰਾਂ ਵੱਲੋਂ ਏਪੀ ਜੈਨ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਵੱਲੋਂ ਰਵਨੀਤ ਸਿੰਘ ਅਤੇ ਅਮਰਜੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਅਤੇ ਕਮਲਜੀਤ ਕੌਰ ਅਤੇ ਜਸਪ੍ਰੀਤ ਨੂੰ ਗੰਭੀਰ ਜ਼ਖਮੀ ਹੋਣ ਕਾਰਨ ਰਜਿੰਦਰ ਹਸਪਤਾਲ ਪਟਿਆਲਾ ਵਿਖੇ ਰੈਫਰ ਕੀਤਾ ਗਿਆ ਹੈ। 

ਪਰਿਵਾਰਕ ਮੈਂਬਰਾਂ ਨੇ ਆਰੋਪ ਲਾਇਆ ਕਿ ਮੇਨ ਰੋਡ 'ਤੇ ਰੋਜ਼ਾਨਾ ਐਕਸੀਡੈਂਟ ਹੋ ਰਹੇ ਹਨ ,ਜਿਨਾਂ ਦੀ ਕੋਈ ਵੀ ਸਾਰ ਨਹੀਂ ਲੈ ਰਿਹਾ।  ਉਨ੍ਹਾਂ ਕਿਹਾ ਕਿ ਤਿੰਨ ਘੰਟੇ ਤੱਕ ਕੋਈ ਐਂਬੂਲੈਂਸ ਨਹੀਂ ਆਈ ਅਤੇ ਜੋ ਸ਼ੰਭੂ ਬੈਰੀਅਰ ਕਿਸਾਨਾਂ ਨੇ ਰੋਕਿਆ ਹੋਇਆ ਹੈ, ਉਸ ਕਾਰਨ ਵੀ ਵੱਡੇ ਐਕਸੀਡੈਂਟ ਹੋ ਰਹੇ ਹਨ। ਜਿਸ ਕਾਰਨ ਕਾਫੀ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ। ਬੱਚਿਆਂ ਦੇ ਪਿਤਾ ਦੀ ਕੁਝ ਦਿਨ ਪਹਿਲਾਂ ਹੀ ਮੌਤ ਹੋਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement