ਮੁੱਦਕੀ ਦੇ ਨੌਜਵਾਨ ਦੀ ਅਮਰੀਕਾ 'ਚ ਟਰੱਕ ਹਾਦਸੇ ਦੌਰਾਨ ਮੌਤ
Published : Sep 22, 2025, 8:28 am IST
Updated : Sep 22, 2025, 9:33 am IST
SHARE ARTICLE
Mudki youth dies in truck accident in America
Mudki youth dies in truck accident in America

ਰਵਿੰਦਰਪਾਲ ਸਿੰਘ ਬਰਾੜ ਉਰਫ਼ ਰੌਕੀ ਵਜੋਂ ਹੋਈ ਮ੍ਰਿਤਕ ਦੀ ਪਹਿਚਾਣ

America accident news : ਕਸਬਾ ਮੁੱਦਕੀ ਦੇ ਇਕ ਨੌਜਵਾਨ ਦੀ ਅਮਰੀਕਾ ’ਚ ਇਕ ਭਿਆਨਕ ਸੜਕ ਹਾਦਸੇ ’ਚ ਮੌਤ ਹੋ ਗਈ। ਮ੍ਰਿਤਕ ਦੇ ਮਾਮਾ ਰਜਿੰਦਰ ਸਿੰਘ ਰਾਜੂ ਖੋਸਾ ਨੇ ਦੱਸਿਆ ਕਿ ਰਵਿੰਦਰਪਾਲ ਸਿੰਘ ਬਰਾੜ ਉਰਫ਼ ਰੌਕੀ ਵਾਸੀ ਮਾਹਲਾ ਰੋਡ ਮੁੱਦਕੀ ਕਰੀਬ 25 ਸਾਲਾਂ ਤੋਂ ਅਮਰੀਕਾ ਦੇ ਲਾਸ ਏਂਜਲਸ ’ਚ ਰਹਿ ਰਿਹਾ ਸੀ। ਉਹ ਉੱਥੇ ਟਰੱਕਿੰਗ ਦਾ ਕਾਰੋਬਾਰ ਕਰਦਾ ਸੀ। ਬੀਤੀ 19 ਸਤੰਬਰ ਨੂੰ ਰਾਤ ਕਰੀਬ 10 ਵਜੇ ਐੱਲਏ ਤੋਂ ਲਗਭਗ 1800 ਕਿਲੋਮੀਟਰ ਦੂਰ ਉਸ ਦੇ ਟਰੱਕ ਨੂੰ ਅੱਗ ਲੱਗ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਰੌਕੀ ਬੁਰੀਤਰ੍ਹਾਂ ਝੁਲਸ ਗਿਆ।

ਹਾਦਸੇ ਤੋਂ ਬਾਅਦ ਉਥੋਂ ਦੀ ਪੁਲਿਸ ਅਤੇ ਬਚਾਅ ਟੀਮਾਂ ਤੁਰੰਤ ਮੌਕੇ ’ਤੇ ਪੁੱਜੀਆਂ। ਰੌਕੀ ਨੂੰ ਹਵਾਈ ਐਂਬੂਲੈਂਸ ਰਾਹੀਂ ਤੁਰੰਤ ਨਜ਼ਦੀਕੀ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਰੌਕੀ ਆਪਣੇ ਪਿੱਛੇ ਆਪਣੀ ਪਤਨੀ, ਦੋ ਬੇਟੇ ਅਤੇ ਬਜ਼ੁਰਗ ਮਾਪਿਆਂ ਨੂੰ ਛੱਡ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement