
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਗਿਆ ਐਲਾਨ
ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਚੰਡੀਗੜ੍ਹ ’ਚ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਵਿਚ ਉਨ੍ਹਾਂ ਸਿਹਤ ਸਹੂਲਤਾਂ ਨੂੰ ਲੈ ਵੱਡੇ ਐਲਾਨ ਕੀਤੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਪੰਜਾਬ ਅੰਦਰ 1000 ਆਮ ਆਦਮੀ ਹੋ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਭਲਕੇ ਤੋਂ 10 ਲੱਖ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਜਾਵੇਗੀ ਤੇ ਇਸ ਸੰਬੰਧੀ ਰਜਿਸਟ੍ਰੇਸ਼ਨ ਤਰਨਤਾਰਨ ਤੇ ਬਰਨਾਲਾ ਜ਼ਿਲ੍ਹਿਆਂ ਤੋਂ ਸ਼ੁਰੂ ਹੋਵੇਗੀ, ਜਿਸ ਲਈ ਕੋਈ ਵੀ ਆਧਾਰ ਕਾਰਡ, ਪਾਸਪੋਰਟ ਜਾਂ ਵੋਟਰ ਕਾਰਡ ਲਿਆ ਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ।
ਰਾਸ਼ਨ ਕਾਰਡ ਕੱਟਣ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਅਸੀਂ ਕਿਸੇ ਦਾ ਵੀ ਕਾਰਡ ਕੱਟਣ ਨਹੀਂ ਦੇਵਾਂਗੇ। ਜੀ.ਐਸ.ਟੀ. ਸੰਬੰਧੀ ਕੇਂਦਰ ਸਰਕਾਰ ਬਾਰੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਹ ਪਹਿਲਾਂ ਆਪ ਦੀ ਇਹ ਲੈ ਕੇ ਆਏ ਤੇ ਇਸ ਨੂੰ ਮਾਸਟਰ ਸਟਰੋਕ ਦੱਸਿਆ ਤੇ ਹੁਣ ਖ਼ੁਦ ਹੀ ਇਸ ਨੂੰ ਘਟਾ ਕੇ ਮੁੜ ਮਾਸਟਰ ਸਟਰੋਕ ਕਹਿ ਰਹੇ ਹਨ। ਪਰਾਲੀ ਸਾੜਨ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਧੂੰਆਂ ਤਾਂ ਪਹਿਲਾਂ ਸਾਡੇ ਫ਼ੇਫੜਿਆਂ ਵਿਚ ਜਾਂਦਾ ਹੈ ਤੇ ਅਸੀਂ ਇਸ ਬਾਰੇ ਕਿਸਾਨਾਂ ਨੂੰ ਜਾਗਰੁਕ ਕਰਨ ਲਈ ਕੈਂਪ ਲਗਾਵਾਂਗੇ। ਉਨ੍ਹਾਂ ਅੱਗੇ ਕਿਹਾ ਕਿ ਪਰਾਲੀ ਦੇ ਨਿਪਟਾਰੇ ਲਈ ਮਸ਼ੀਨਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅੰਨਦਾਤੇ ਨੂੰ ਥਾਣੇ ਲਿਜਾਣ ਦੀ ਨੌਬਤ ਹੀ ਨਾ ਆਵੇ ਕਿਉਂਕਿ ਅੰਨਦਾਤਾ ਕਦੇ ਵੀ ਕ੍ਰਿਮਿਨਲ ਨਹੀਂ ਹੋ ਸਕਦਾ।