ਸੂਬੇ ਵਿੱਚ 3953655 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ
Published : Oct 22, 2018, 5:49 pm IST
Updated : Oct 22, 2018, 5:49 pm IST
SHARE ARTICLE
Paddy procurement of 3953655 metric tonnes in the state
Paddy procurement of 3953655 metric tonnes in the state

ਪੰਜਾਬ ਵਿਚ 21 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 3953655 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ

ਚੰਡੀਗੜ੍ਹ (ਸਸਸ) : ਪੰਜਾਬ ਵਿਚ 21 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵਲੋਂ 3953655 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਜਦੋਂ ਕਿ ਸਰਕਾਰ ਵਲੋਂ ਆੜ੍ਹਤੀਆਂ/ ਕਿਸਾਨਾਂ ਨੂੰ ਉਨ੍ਹਾਂ ਦੇ ਖਾਤਿਆਂ ਵਿਚ 3912.72 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ 'ਚੋਂ ਖ਼ਰੀਦੇ ਕੁੱਲ ਝੋਨੇ ਵਿਚੋਂ 3907108 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵਲੋਂ ਜਦਕਿ 46547 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵਲੋਂ ਖ਼ਰੀਦਿਆ ਜਾ ਚੁੱਕਾ ਹੈ।

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਨਗ੍ਰੇਨ ਵਲੋਂ 1284829 ਟਨ, ਮਾਰਕਫੈੱਡ ਵਲੋਂ 926791 ਟਨ ਅਤੇ ਪਨਸੱਪ ਵਲੋਂ 809488 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵਲੋਂ ਕ੍ਰਮਵਾਰ 395128 ਟਨ ਅਤੇ 417302 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 73570 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement