
ਦੁਸਹਿਰੇ ਮੌਕੇ ਅੰਮ੍ਰਿਤਸਰ ਵਿਚ ਵਾਪਰੇ ਦਰਦਨਾਕ ਰੇਲ ਹਾਦਸੇ ਦਾ ਮੁੱਦਾ ਹਾਈ ਕੋਰਟ ਪਹੁੰਚ ਗਿਆ ਹੈ...........
ਚੰਡੀਗੜ੍ਹ (ਨੀਲ ਭਲਿੰਦਰ ਸਿੰਘ) : ਦੁਸਹਿਰੇ ਮੌਕੇ ਅੰਮ੍ਰਿਤਸਰ ਵਿਚ ਵਾਪਰੇ ਦਰਦਨਾਕ ਰੇਲ ਹਾਦਸੇ ਦਾ ਮੁੱਦਾ ਹਾਈ ਕੋਰਟ ਪਹੁੰਚ ਗਿਆ ਹੈ। ਹਾਈ ਕੋਰਟ ਵਿਚ ਜਨਹਿਤ ਪਟੀਸ਼ਨ ਦਾਖ਼ਲ ਕੀਤੀ ਗਈ ਹੈ ਜਿਸ 'ਤੇ ਛੇਤੀ ਸੁਣਵਾਈ ਦੀ ਅਪੀਲ ਕੀਤੀ ਗਈ ਹੈ। ਹਾਈ ਕੋਰਟ ਨੇ ਇਸ ਨੂੰ ਪ੍ਰਵਾਨ ਕਰਦਿਆਂ ਮੰਗਲਵਾਰ ਨੂੰ ਸੁਣਵਾਈ ਦਾ ਫ਼ੈਸਲਾ ਲਿਆ ਹੈ।
ਦਿਨੇਸ਼ ਢਕੋਰੀਆ ਨਾਮਕ ਸ਼ਖ਼ਸ ਵਲੋਂ ਦਾਖ਼ਲ ਇਸ ਪਟੀਸ਼ਨ ਤਹਿਤ ਮੰਗ ਕੀਤੀ ਗਈ ਹੈ ਕਿ ਪੂਰੇ ਮਾਮਲੇ ਦੀ ਸੀਬੀਆਈ ਜਾਂਚ ਕੀਤੀ ਜਾਵੇ ਅਤੇ ਪੀੜਤਾਂ ਨੂੰ ਯੋਗ ਮੁਆਵਜ਼ਾ ਦਿਵਾਇਆ ਜਾਵੇ। ਇਸ ਮਾਮਲੇ ਵਿਚ ਪੰਜਾਬ ਸਰਕਾਰ ਨੇ ਮੈਜਿਸਟਰੇਟ ਜਾਂਚ ਦੇ ਆਦੇਸ਼ ਦਿਤੇ ਹੋਏ ਹਨ। ਗ੍ਰਹਿ ਵਿਭਾਗ ਨੇ ਨੋਟੀਫ਼ੀਕੇਸ਼ਨ ਵੀ ਜਾਰੀ ਕਰ ਦਿਤਾ ਹੈ। ਜਲੰਧਰ ਦੇ ਡਵੀਜ਼ਨਲ ਕਮਿਸ਼ਨਰ ਬਲਦੇਵ ਪੁਰੁਸ਼ਾਰਥ ਜਾਂਚ ਕਰ ਰਹੇ ਹਨ।