
ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਐਲਾਨੀ ਗਈ ਮੁਆਵਜ਼ਾ ਰਾਸ਼ੀ, ਜਿਸ ਵਿਚ ਹਰੇਕ ਮ੍ਰਿਤਕ ਦੇ ਪਰਿਵਾਰ...
ਚੰਡੀਗੜ੍ਹ (ਸਸਸ) : ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਐਲਾਨੀ ਗਈ ਮੁਆਵਜ਼ਾ ਰਾਸ਼ੀ, ਜਿਸ ਵਿਚ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਪੰਜਾਬ ਸਰਕਾਰ ਵਲੋਂ ਦਤੇ ਜਾਣੇ ਹਨ, ਦੇ ਪਹਿਲੇ ਗੇੜ ਵਿਚ ਅੱਜ 21 ਪਰਿਵਾਰਾਂ ਨੂੰ ਇਕ ਕਰੋੜ ਪੰਜ ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਚੈਕ ਭੇਟ ਕਰ ਦਿਤੇ ਗਏ।
Given Compensation to victim's familyਅੰਮ੍ਰਿਤਸਰ ਦੇ ਸਰਕਟ ਹਾਊਸ ਵਿਖੇ ਮ੍ਰਿਤਕਾਂ ਦੇ ਵਾਰਸਾਂ ਨੂੰ ਗਮਗੀਨ ਮਾਹੌਲ ਵਿਚ ਚੈਕ ਭੇਟ ਕਰਨ ਦੀ ਰਸਮ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ, ਮਾਲ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ, ਵਿਧਾਇਕ ਸ੍ਰੀ ਸੁਨੀਲ ਦੱਤੀ ਅਤੇ ਹੋਰ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਨਿਭਾਈ। ਇਸ ਮੌਕੇ ਸ੍ਰੀ ਮਹਿੰਦਰਾ ਨੇ ਦੱਸਿਆ ਕਿ ਮੁੱਖ ਮੰਤਰੀ ਚਾਹੇ ਅਪਣੇ ਸਰਕਾਰੀ ਦੌਰੇ 'ਤੇ ਵਿਦੇਸ਼ ਹਨ,
ਪਰ ਉਹ ਰੋਜ਼ ਕਈ-ਕਈ ਵਾਰ ਫੋਨ ਕਰਕੇ ਜ਼ਖ਼ਮੀਆਂ ਦੇ ਇਲਾਜ ਤੇ ਪਰਿਵਾਰਾਂ ਦੇ ਮੁੜ ਵਸੇਬੇ ਦੀ ਖਬਰ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲਾਂ ਵਿਚ ਭਰਤੀ ਕਰਵਾਉਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਮ੍ਰਿਤਕ ਮੈਂਬਰਾਂ ਦੇ ਪਰਿਵਾਰਾਂ ਦੀ ਸਾਰ ਲੈਣ ਦਾ ਕੰਮ ਸ਼ੁਰੂ ਕੀਤਾ ਹੈ ਅਤੇ ਲਗਾਤਾਰ ਦੋ ਦਿਨ ਇਸ ਕੰਮ ਵਿਚ ਲਾ ਕੇ ਅਧਿਕਾਰੀਆਂ ਵਲੋਂ 21 ਪੀੜਤਾਂ ਦੇ ਵਾਰਸਾਂ ਦੀ ਕਾਨੂੰਨੀ ਤੌਰ 'ਤੇ ਸ਼ਨਾਖਤ ਕੀਤੀ ਗਈ ਸੀ, ਸੋ ਅਸੀਂ ਅੱਜ ਇਨ੍ਹਾਂ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇ ਚੈੱਕ ਦਿਤੇ ਹਨ
Given Compensationਅਤੇ ਦੂਜੇ ਰਹਿੰਦੇ ਮੈਂਬਰਾਂ ਦੇ ਵਾਰਸਾਂ ਦੀ ਸ਼ਨਾਖਤ ਅਗਲੇ ਇਕ-ਦੋ ਦਿਨਾਂ ਵਿਚ ਕਰ ਕੇ ਉਨ੍ਹਾਂ ਨੂੰ ਵੀ ਚੈੱਕ ਦੇ ਦਿਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਰਕਾਰ ਇਨ੍ਹਾਂ ਪਰਿਵਾਰਾਂ ਦੇ ਦੁੱਖ ਵਿਚ ਹਰ ਵੇਲੇ ਨਾਲ ਖੜ੍ਹੀ ਹੈ ਅਤੇ ਮੈਂ ਮੁੱਖ ਮੰਤਰੀ ਦੇ ਹੁਕਮਾਂ 'ਤੇ ਅੰਮ੍ਰਿਤਸਰ ਰਹਿ ਕੇ ਇਸ ਕੰਮ ਨੂੰ ਵੇਖ ਰਿਹਾ ਹਾਂ। ਮਾਲ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ਕਿ ਵਾਰਸਾਂ ਦੀ ਗਿਣਤੀ ਦੇ ਹਿਸਾਬ ਨਾਲ ਪੈਸੇ ਦੀ ਵੰਡ ਬਰਾਬਰ ਹਿੱਸਿਆਂ ਵਿਚ ਕੀਤੀ ਗਈ ਹੈ ਤਾਂ ਜੋ ਸਾਰੇ ਨਿਰਭਰ ਮੈਂਬਰਾਂ ਨੂੰ ਮੁਆਵਜ਼ਾ ਰਾਸ਼ੀ ਮਿਲ ਸਕੇ।
ਉਨ੍ਹਾਂ ਆਸ ਪ੍ਰਗਟਾਈ ਕਿ ਛੇਤੀ ਬਾਕੀ ਪਰਿਵਾਰਾਂ ਨੂੰ ਵੀ ਮੁਆਵਾਜ਼ਾ ਰਾਸ਼ੀ ਭੇਟ ਕਰ ਦਿਤੀ ਜਾਵੇਗੀ। ਇਸ ਮੌਕੇ ਕਾਂਗਰਸ ਆਗੂ ਮਮਤਾ ਦੱਤਾ, ਐਸ ਡੀ ਐਮ ਸ੍ਰੀ ਵਿਕਾਸ ਹੀਰਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।