ਸੂਬੇ ਵਿੱਚ ਬੰਦ ਪਈਆਂ ਖੰਡ ਮਿੱਲਾਂ ਨੂੰ ਮੁੜ ਸੁਰਜੀਤ ਕੀਤਾ ਜਾਵੇਗਾ: ਸੁਖਜਿੰਦਰ ਸਿੰਘ ਰੰਧਾਵਾ
Published : Oct 22, 2018, 6:20 pm IST
Updated : Oct 22, 2018, 6:20 pm IST
SHARE ARTICLE
Sugarcane mills closed in the state will be reopen
Sugarcane mills closed in the state will be reopen

ਪੰਜਾਬ ਸਰਕਾਰ ਵਲੋਂ ਘਾਟੇ ਵਿਚ ਜਾ ਰਹੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਪੰਜਾਬ ਦੇ ਵੱਖ-ਵੱਖ ਸਥਾਨਾਂ 'ਤੇ ਗੰਨੇ ਦੀ ਉਪਲੱਬਧਤਾ ਅਨੁਸਾਰ ਚੀਨੀ ਤੋਂ...

ਚੰਡੀਗੜ੍ਹ (ਸਸਸ) : ਪੰਜਾਬ ਸਰਕਾਰ ਵਲੋਂ ਘਾਟੇ ਵਿਚ ਜਾ ਰਹੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਪੰਜਾਬ ਦੇ ਵੱਖ-ਵੱਖ ਸਥਾਨਾਂ 'ਤੇ ਗੰਨੇ ਦੀ ਉਪਲੱਬਧਤਾ ਅਨੁਸਾਰ ਚੀਨੀ ਤੋਂ ਇਲਾਵਾ ਇਥਾਨੌਲ, ਬਿਜਲੀ, ਸ਼ਰਾਬ ਆਦਿ ਦਾ ਉਤਪਾਦਨ ਕਰਨ ਦੇ ਕੰਪਲੈਕਸਾਂ ਵਿਚ ਤਬਦੀਲ ਕੀਤਾ ਜਾਵੇਗਾ। ਇਹ ਫੈਸਲਾ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਗੰਨੇ ਅਤੇ ਚੀਨੀ ਦੇ ਖੇਤਰ ਵਿਚ ਉਤਪਾਦਨ ਵਧਾਉਣ ਲਈ ਨਵੀਂ ਨੀਤੀ ਅਤੇ ਸੁਧਾਰ ਲਿਆਉਣ ਸਬੰਧੀ ਸਿਫਾਰਸ਼ਾਂ ਦੇਣ ਲਈ ਬਣਾਈ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ।

MeetingSugarcane mills will be reopenਇਹ ਮੀਟਿੰਗ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਜਿਸ ਵਿਚ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਹਿਕਾਰਤਾ ਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ, ਸ਼ੂਗਰਫੈਡ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਦਵਿੰਦਰ ਸਿੰਘ ਅਤੇ ਗੰਨਾ ਕਮਿਸ਼ਨਰ ਸ੍ਰੀ ਜਸਵੰਤ ਸਿੰਘ ਵੀ ਹਾਜ਼ਰ ਸਨ।

ਮੀਟਿੰਗ ਦੇ ਵੇਰਵੇ ਦਿੰਦਿਆਂ ਸਹਿਕਾਰਤਾ ਮੰਤਰੀ ਸ. ਰੰਧਾਵਾ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਲਈ ਉਚੇਚੇ ਤੌਰ 'ਤੇ ਬੁਲਾਏ ਗਏ ਨੈਸ਼ਨਲ ਫੈਡਰੇਸ਼ਨ ਆਫ ਕੋਆਪਰੇਟਿਵ ਸ਼ੂਗਰ ਫੈਕਟਰੀਜ਼, ਨਵੀਂ ਦਿੱਲੀ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਪ੍ਰਕਾਸ਼ ਨਾਇਕਨਵਾਰੇ ਦੇਸ਼ ਵਿਚ ਖੰਡ ਸਨਅਤ ਦੀ ਮੌਜੂਦਾ ਸਥਿਤੀ ਅਤੇ ਕੇਂਦਰ ਸਰਕਾਰ ਵਲੋਂ ਇਥਾਨੋਲ ਆਦਿ ਲਈ ਜਾਰੀ ਨੀਤੀ ਬਾਰੇ ਵਿਸਥਾਰ ਵਿਚ ਦੱਸਿਆ ਗਿਆ।​

​ਮੌਜੂਦਾ ਨੀਤੀਆਂ ਅਤੇ ਪ੍ਰਸਥਿਤੀਆਂ ਦੇ ਮੱਦੇਨਜ਼ਰ ਪੰਜਾਬ ਦੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਵਿੱਤੀ ਪੱਖੋਂ ਸਵੈ-ਨਿਰਭਰ ਬਣਾਉਣ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਸਬੰਧੀ ਯੋਜਨਾ ਬਾਰੇ ਵਿਚਾਰ ਉਪਰੰਤ ਰਾਜ ਵਿਚਲੀਆਂ ਘਾਟੇ ਵਿਚ ਚੱਲ ਰਹੀਆਂ ਸਹਿਕਾਰੀ ਖੰਡ ਮਿੱਲਾਂ ਦੀ ਵਿੱਤੀ ਹਾਲਤ ਵਿਚ ਸੁਧਾਰ ਕਰਨ ਲਈ ਇਨ੍ਹਾਂ ਦੇ ਆਧੁਨਿਕੀਕਰਨ, ਡਿਸਟਿਲਰੀ ਸਥਾਪਤ ਕਰਕੇ ਇਥਾਨੋਲ ਦਾ ਉਤਪਾਦਨ ਅਤੇ ਕੋ-ਜਨਰੇਸ਼ਨ ਪਲਾਂਟ ਲਗਾਉਣ ਆਦਿ ਸਬੰਧੀ ਯੋਜਨਾਂ ਨੂੰ ਪ੍ਰਵਾਨ ਕੀਤਾ ਗਿਆ। 

MeetingMeetingਸ. ਰੰਧਾਵਾ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਗੁਰਦਾਸਪੁਰ ਵਿਖੇ 5000 ਟੀ.ਸੀ.ਡੀ ਦੀ ਸਮਰੱਥਾ ਵਾਲਾ ਅਤਿ-ਆਧੁਨਿਕ ਸ਼ੂਗਰ ਪਲਾਂਟ ਅਤੇ 100 ਕੇ.ਐਲ.ਪੀ.ਡੀ ਦੀ ਸਮਰੱਥਾ ਡਿਸਟਿਲਰੀ ਦੀ ਸਥਾਪਨਾ ਕੀਤੀ ਜਾਵੇਗੀ ਜਿਸ ਵਿਚ ਚੀਨੀ ਦੇ ਉਤਪਾਦਨ ਤੋਂ ਇਲਾਵਾ ਇਥਾਨੋਲ ਅਤੇ ਬਿਜਲੀ ਦਾ ਉਤਪਾਦਨ ਵੀ ਕੀਤਾ ਜਾਵੇਗਾ। ਇਸ ਦੇ ਨਾਲ ਹੀ ਬਟਾਲਾ ਵਿਖੇ 3500 ਟੀ.ਸੀ.ਡੀ ਦੀ ਸਮਰਥਾ ਜਿਸ ਵਿਚ 5000 ਟੀ.ਸੀ.ਡੀ ਤੱਕ ਵਾਧੇ ਦਾ ਪ੍ਰਾਵਧਾਨ ਹੋਵੇ, ਦਾ ਆਧੁਨਿਕ ਸ਼ੂਗਰ ਪਲਾਂਟ ਸਥਾਪਿਤ ਕੀਤਾ ਜਾਵੇਗਾ

ਜਿਸ ਵਿਚ ਚੀਨੀ ਤੋਂ ਇਲਾਵਾ ਬਿਜਲੀ ਦਾ ਉਤਪਾਦਨ ਵੀ ਕੀਤਾ ਜਾਵੇਗਾ। ਅਜਨਾਲਾ ਅਤੇ ਮੋਰਿੰਡਾ ਸਹਿਕਾਰੀ ਖੰਡ ਮਿਲਾਂ ਦੇ ਆਧੁਨਿਕੀਕਰਨ ਦੀ ਵੀ ਤਜਵੀਜ਼ ਹੈ। ਇਸ ਨਾਲ ਹੀ ਬੰਦ ਪਈਆਂ ਸਹਿਕਾਰੀ ਖੰਡ ਮਿਲਾਂ ਤਰਨਤਾਰਨ, ਜ਼ੀਰਾ ਅਤੇ ਪਟਿਆਲਾ ਨੂੰ ਨਿੱਜੀ ਖੇਤਰ ਦੇ ਸਹਿਯੋਗ ਨਾਲ ਮੁੜ ਚਾਲੂ ਕਰਨ ਲਈ ਉਪਰਾਲੇ ਕਰਨ ਸਬੰਧੀ ਵੀ ਫੈਸਲਾ ਲਿਆ ਗਿਆ। ਸਹਿਕਾਰਤਾ ਮੰਤਰੀ ਨੇ ਦੱਸਿਆ ਕਿ ਮੀਟਿੰਗ ਵਿਚ ਪੰਜਾਬ ਦੇ ਕਿਸਾਨਾਂ ਨੂੰ ਗੰਨੇ ਦੀਆਂ ਵੱਧ ਝਾੜ ਦੇਣ ਵਾਲੀਆਂ ਕਿਸਮਾਂ ਜਿਨ੍ਹਾਂ ਵਿਚ ਖੰਡ ਦੀ ਮਾਤਰਾ ਵਧੇਰੇ ਹੋਵੇ,

ਉਪਲੱਬਧ ਕਰਵਾਉਣ ਲਈ ਖੇਤੀਬਾੜੀ ਵਿਭਾਗ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਗੰਨਾ ਕਮਿਸ਼ਨਰ ਅਤੇ ਸ਼ੂਗਰਫੈਡ ਨੂੰ ਕੇਂਦਰੀ ਖੋਜ ਸੰਸਥਾਵਾਂ ਨਾਲ ਮਿਲ ਕੇ ਸਾਂਝੇ ਉਪਰਾਲੇ ਕਰਨ ਲਈ ਯੋਜਨਾ ਤਿਆਰ ਕਰਨ ਲਈ ਵੀ ਫੈਸਲਾ ਲਿਆ ਗਿਆ। ਗੰਨੇ ਦੇ ਵੱਧ ਝਾੜ ਅਤੇ ਖੰਡ ਦੀ ਵਧੇਰੇ ਮਾਤਰਾ ਵਾਲੀਆਂ ਕਿਸਮਾਂ ਗੰਨਾ ਕਾਸ਼ਤਕਾਰਾਂ ਅਤੇ ਸਹਿਕਾਰੀ ਖੰਡ ਮਿੱਲਾਂ ਦੀ ਵਿੱਤੀ ਹਾਲਤ ਸੁਧਾਰਨ ਵਿੱਚ ਮੱਦਦਗਾਰ ਸਾਬਤ ਹੋਣਗੀਆਂ।

MeetingMeeting ​ਸ. ਰੰਧਾਵਾ ਨੇ ਕਿਹਾ ਕਿ ਮੀਟਿੰਗ ਵਿਚ ਇਹ ਵੀ ਗੱਲ ਕੀਤੀ ਗਈ ਕਿ ਜ਼ਿਆਦਾਤਰ ਖੰਡ ਮਿੱਲਾਂ ਸਰਹੱਦੀ ਖੇਤਰਾਂ ਵਿਚ ਹਨ ਅਤੇ ਇਨ੍ਹਾਂ ਖੇਤਰਾਂ ਦੇ ਆਰਥਿਕ ਵਿਕਾਸ ਵਿਚ ਇਹ ਖੰਡ ਮਿੱਲਾਂ ਬਹੁਤ ਅਹਿਮ ਰੋਲ ਨਿਭਾ ਸਕਦੀਆਂ ਹਨ ਜਿਸ ਕਾਰਨ ਇਨ੍ਹਾਂ ਦੇ ਆਧੁਨਿਕੀਕਰਨ ਰਾਹੀਂ ਇਨ੍ਹਾਂ ਨੂੰ ਮੁੜ ਸੁਰਜੀਤ ਕੀਤਾ ਜਾ ਸਕਦਾ ਹੈ।

ਗੰਨੇ ਅਤੇ ਚੀਨੀ ਦੇ ਉਤਪਾਦਨ ਨੂੰ ਵਧਾਉਣ ਲਈ ਬਣਾਈ ਗਈ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਵਿੱਚ ਹਿੱਸਾ ਲੈਂਦੇ ਹੋਏ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੇ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦਿਲਰੋਜ਼ ਦੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ, ਆਖ਼ਿਰਕਾਰ ਪਰਿਵਾਰ ਨੂੰ ਮਿਲਿਆ ਇਨਸਾਫ਼

18 Apr 2024 2:54 PM

ਦਿਲਰੋਜ਼ ਦੀ ਕਾਤਲ ਨੂੰ ਫਾਂ.ਸੀ ਦੀ ਸਜਾ, ਇਨਸਾਫ਼ ਮਗਰੋਂ ਕੋਰਟ ਬਾਹਰ ਫੁੱਟ ਫੁੱਟ ਰੋਏ ਮਾਪੇ,ਦੇਖੋ ਮੌਕੇ ਦੀਆਂ ਤਸਵੀਰਾਂ

18 Apr 2024 2:43 PM

Today Kharar News: ਪੱਕੀ ਕਣਕ ਨੂੰ ਲੱਗੀ ਭਿਆਨਕ ਅੱਗ, ਕਿਸਾਨ ਨੇ 50 ਹਜ਼ਾਰ ਰੁਪਏ ਠੇਕੇ ‘ਤੇ ਲਈ ਸੀ ਜ਼ਮੀਨ

18 Apr 2024 12:13 PM

ULO Immigration ਵਾਲੇ ਤਾਂ ਲੋਕਾਂ ਨੂੰ ਘਰ ਬੁਲਾ ਕੇ ਵਿਦੇਸ਼ ਜਾਣ ਲਈ ਕਰ ਰਹੇ ਗਾਈਡ

18 Apr 2024 12:00 PM

Big Breaking : ਰਮਿੰਦਰ ਆਵਲਾ ਛੱਡਣਗੇ ਕਾਂਗਰਸ! ਵਿਜੇ ਸਾਂਪਲਾ ਵੀ ਛੱਡ ਸਕਦੇ ਨੇ ਭਾਜਪਾ?

18 Apr 2024 11:23 AM
Advertisement