ਸੁਖਬੀਰ ਦਾ '84 ਕਤਲੇਆਮ 'ਤੇ ਬਿਆਨ, ਬਰਗਾੜੀ ਕਾਂਡ ਤੋਂ ਧਿਆਨ ਭਟਕਾਉਣ ਦੀ ਕੋਝੀ ਚਾਲ: ਰੰਧਾਵਾ
Published : Oct 22, 2018, 7:20 pm IST
Updated : Oct 22, 2018, 7:20 pm IST
SHARE ARTICLE
Sukhbir talk about '84 riots, the indecisive move to distract from Bargarhi incident
Sukhbir talk about '84 riots, the indecisive move to distract from Bargarhi incident

ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅਕਾਲੀ ਦਲ ਦਾ ਪ੍ਰਧਾਨ ਸੁਖਬੀਰ ਸਿੰਘ...

ਚੰਡੀਗੜ੍ਹ (ਸਸਸ) : ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅਕਾਲੀ ਦਲ ਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ '84 ਦੰਗਿਆਂ ਦਾ ਮੁੱਦਾ ਚੁੱਕ ਕੇ ਲੋਕਾਂ ਦਾ ਧਿਆਨ ਬਰਗਾੜੀ ਮੁੱਦੇ ਤੋਂ ਹਟਾਉਣਾ ਚਾਹੁੰਦਾ ਹੈ ਜਦੋਂ ਕਿ ਅਸਲੀਅਤ ਵਿਚ ਉਸ ਦੀ ਇਹ ਕੋਝੀ ਚਾਲ ਸਿੱਖ ਭਾਈਚਾਰੇ ਦੇ ਜ਼ਖ਼ਮਾਂ ਉਤੇ ਲੂਣ ਛਿੜਕਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹੁਣ ਤੱਕ '84 ਦੇ ਦੰਗਾ ਪੀੜਤਾਂ ਲਈ ਕੁਝ ਨਹੀਂ ਕੀਤਾ ਸਗੋਂ ਅਕਾਲੀ ਦਲ ਨੇ ਇਸ ਦੁਖਾਂਤ ਉਤੇ ਹਮੇਸ਼ਾ ਹੀ ਸਿਆਸੀ ਰੋਟੀਆਂ ਸੇਕੀਆਂ ਹਨ।

ਸ. ਰੰਧਾਵਾ ਨੇ ਕਾਂਗਰਸ ਵਲੋਂ '84 ਦੇ ਦੰਗਿਆਂ ਬਾਅਦ ਚੁਕੇ ਗਏ ਕਦਮਾਂ ਬਾਰੇ ਬਿਆਨ ਕਰਦੇ ਹੋਏ ਅਕਾਲੀ ਦਲ ਨੂੰ ਸਵਾਲ ਕੀਤਾ ਕਿ ਉਸ ਦੀ ਭਾਈਵਾਲ ਭਾਜਪਾ ਨੇ 2002 ਦੇ ਗੁਜਰਾਤ ਦੰਗਿਆਂ ਬਾਅਦ ਦੰਗਾ ਪੀੜਤਾਂ ਲਈ ਕੀ ਕੀਤਾ? '84 ਦੰਗਿਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਜ਼ਾਰਾਂ ਵਾਰ ਇਸ ਦੁਖਾਂਤ ਦੀ ਨਿਖੇਧੀ ਕਰਦਿਆਂ ਇਸ ਨੂੰ ਮੰਦਭਾਗਾ ਕਰਾਰ ਦਿੱਤਾ ਹੈ ਅਤੇ ਇਸ ਮਾਮਲੇ ਵਿਚ ਕਾਂਗਰਸ ਪਾਰਟੀ ਨੇ ਸਿੱਧੇ ਜਾਂ ਅਸਿੱਧੇ ਤੌਰ 'ਤੇ ਇਸ ਦਾ ਸਮਰਥਨ ਨਹੀਂ ਕੀਤਾ।

ਇਥੋਂ ਤੱਕ ਕਿ ਕਾਂਗਰਸ ਦੇ ਪ੍ਰਧਾਨ ਮੰਤਰੀ ਨੇ ਵੀ ਇਸ ਦੁਖਾਂਤ ਲਈ ਮੁਆਫੀ ਮੰਗੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਬਹੁਤ ਅਪਰਾਧਕ ਮਾਮਲੇ ਦਰਜ ਹੋਏ, ਕਈਆਂ ਨੂੰ ਦੋਸ਼ੀ ਸਾਬਤ ਕੀਤਾ ਅਤੇ ਕਈਆਂ ਖਿਲਾਫ ਮਾਮਲੇ ਪੈਂਡਿੰਗ ਪਏ ਹਨ ਪਰ ਕਾਂਗਰਸ ਪਾਰਟੀ ਨੇ ਕਦੇ ਵੀ ਇਨ੍ਹਾਂ ਮਾਮਲਿਆਂ ਵਿੱਚ ਦਖਲ ਦੇ ਕੇ ਜਾਂਚ ਨੂੰ ਪ੍ਰਭਾਵਿਤ ਨਹੀਂ ਕੀਤਾ। ਸ. ਰੰਧਾਵਾ ਨੇ ਅਕਾਲੀ ਦਲ ਨੂੰ ਸਵਾਲ ਕਰਦਿਆਂ ਕਿਹਾ ਕਿ 1984 ਵੇਲੇ ਸੁਖਬੀਰ ਸਿੰਘ ਬਾਦਲ ਕੈਲੇਫੋਰਨੀਆ ਵਿਖੇ ਯੂਨੀਵਰਸਿਟੀ ਵਿਚ ਪੜ੍ਹਦਾ ਸੀ ਜਦੋਂ ਕਿ ਬਿਕਰਮ ਮਜੀਠੀਆ ਅੱਠ ਸਾਲਾਂ ਦਾ ਸੀ।

ਉਨ੍ਹਾਂ ਕਿਹਾ ਕਿ ਹੁਣ ਜਦੋਂ ਅਕਾਲੀ ਦਲ ਨੂੰ ਅੰਦਰੋਂ ਤੇ ਬਾਹਰੋਂ ਬਗਾਵਤ ਅਤੇ ਗੁੱਸੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਦੋਵੇਂ ਬਾਦਲ '84 ਦਾ ਪੱਤਾ ਖੇਡ ਕੇ ਅਪਣੀ ਚਮੜੀ ਬਚਾਉਣ ਦਾ ਕੋਝਾ ਯਤਨ ਕਰ ਰਹੇ ਹਨ। ਸ. ਰੰਧਾਵਾ ਨੇ ਕਿਹਾ ਕਿ ਜੇ ਅਕਾਲੀ ਦਲ ਕੁਝ ਕਰਨਾ ਹੀ ਚਾਹੁੰਦਾ ਹੈ ਤਾਂ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਗੇ ਪ੍ਰਦਰਸ਼ਨ ਕਰ ਕੇ ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਮੰਗ ਰੱਖਣ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਪ੍ਰਧਾਨ ਮੰਤਰੀ ਕੋਲੋਂ ਇਹ ਵੀ ਪੁੱਛਣਾ ਚਾਹੀਦਾ ਹੈ ਕਿ ਉਸ ਨੇ ਗੁਜਰਾਤ ਦੰਗਾ ਪੀੜਤਾਂ ਲਈ ਕੀ ਕੀਤਾ ਜੋ 2002 ਵਿਚ ਉਸੇ ਸੂਬੇ ਦਾ ਮੁੱਖ ਮੰਤਰੀ ਸੀ।

ਇਸੇ ਤਰ੍ਹਾਂ ਭਾਜਪਾ ਪ੍ਰਧਾਨ ਅਮਿਤ ਸ਼ਾਹ ਤੋਂ ਵੀ ਪੁੱਛਿਆ ਜਾਵੇ ਕਿ ਗੁਜਰਾਤ ਦੰਗਿਆਂ ਬਾਅਦ ਉਨ੍ਹਾਂ ਨੇ ਕੀ ਕੀਤਾ। ਕਾਂਗਰਸੀ ਆਗੂ ਨੇ ਅਕਾਲੀ ਦਲ 'ਤੇ ਵਰ੍ਹਦਿਆਂ ਕਿਹਾ ਕਿ ਪੰਥਕ ਪਾਰਟੀ ਹੋਣ ਦਾ ਢਕਵੰਜ਼ ਰਚ ਰਹੀ ਹੈ ਜਦੋਂ ਕਿ ਬਰਗਾੜੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੇ ਰਿਪੋਰਟ ਨਸ਼ਰ ਹੋਣ ਤੋਂ ਬਾਅਦ ਅਕਾਲੀ ਦਲ ਦਾ ਅਸਲ ਪੰਥ ਵਿਰੋਧੀ ਚਿਹਰਾ ਸਾਹਮਣੇ ਆ ਗਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਚਿਹਰੇ ਉਤੇ ਪਹਿਨਿਆ ਪੰਥਕ ਮਖੌਟਾ ਹੁਣ ਉਤਰ ਗਿਆ ਹੈ ਅਤੇ ਅਕਾਲੀ ਦਲ ਹੁਣ ਸਿੱਖ ਮਸਲਿਆਂ ਬਾਰੇ ਮੱਗਰਮੱਛ ਦੇ ਹੰਝੂ ਵਹਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਪਾਰਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ ਜੋ ਬਰਗਾੜੀ ਕਾਂਡ ਵੇਲੇ ਸੂਬੇ ਦਾ ਉਪ ਮੁੱਖ ਮੰਤਰੀ ਸੀ ਅਤੇ ਉਸੇ ਕੋਲ ਗ੍ਰਹਿ ਵਿਭਾਗ ਵੀ ਸੀ। ਸ. ਰੰਧਾਵਾ ਨੇ ਕਿਹਾ ਕਿ ਕੇਂਦਰ ਵਿਚ ਮੌਜੂਦਾ ਸਮੇਂ ਅਕਾਲੀ ਦਲ ਦੇ ਭਾਈਵਾਲ ਭਾਜਪਾ ਦੀ ਸਰਕਾਰ ਹੈ ਜਿਸ ਵਿੱਚ ਬਾਦਲ ਪਰਿਵਾਰ ਦੀ ਨੂੰਹ ਕੈਬਨਿਟ ਮੰਤਰੀ ਹੈ। ਇਸ ਤੋਂ ਪਹਿਲਾਂ ਛੇ ਸਾਲ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਵਿਚ ਅਕਾਲੀ ਦਲ ਵਿਚ ਕੇਂਦਰ ਵਿੱਚ ਸੱਤਾ ਵਿਚ ਭਾਈਵਾਲ ਰਿਹਾ।

ਮੌਜੂਦਾ ਅਕਾਲੀ ਦਲ ਦਾ ਪ੍ਰਧਾਨ ਵਾਜਪਾਈ ਸਰਕਾਰ ਵਿਚ ਕੇਂਦਰੀ ਮੰਤਰੀ ਵੀ ਰਿਹਾ। ਸ. ਰੰਧਾਵਾ ਨੇ ਕਿਹਾ ਕਿ ਅਕਾਲੀ ਦਲ ਜੇਕਰ ਸਿੱਖਾਂ ਦੇ ਮਸਲਿਆਂ ਬਾਰੇ ਇੰਨਾ ਹੀ ਗੰਭੀਰ ਹੁੰਦਾ ਤਾਂ ਕੇਂਦਰੀ ਸੱਤਾ ਵਿਚ ਵਜ਼ੀਰੀਆਂ ਦਾ ਲੁਤਫ ਮਨਾਉਣ ਵਾਲੇ ਕਿਉਂ ਨਹੀਂ ਇਹ ਮਾਮਲੇ ਯਾਦ ਆਏ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਲੋਂ ਉਲੀਕਿਆ ਗਿਆ ਪ੍ਰੋਗਰਾਮ ਲੋਕਾਂ ਦਾ ਧਿਆਨ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਭਟਕਾਉਣਾ ਹੈ

ਪ੍ਰੰਤੂ ਲੋਕ ਹੁਣ ਅਕਾਲੀ ਦਲ ਦੀਆਂ ਇਨ੍ਹਾਂ ਚਾਲਾਂ ਨੂੰ ਸਮਝ ਚੁੱਕੇ ਹਨ ਅਤੇ ਅਕਾਲੀ ਦਲ ਦੇ ਦਿਨ ਪੁੱਗ ਗਏ ਹਨ। ਉਨ੍ਹਾਂ ਕਿਹਾ ਕਿ ਪੰਥ ਦੇ ਨਾਮ 'ਤੇ ਸਿਆਸੀ ਰੋਟੀਆਂ ਸੇਕਣ ਵਾਲੀ ਅਕਾਲੀ ਦਲ ਨੂੰ ਪਿਛਲੇ ਦੋ ਸਾਲਾਂ ਤੋਂ ਹਰ ਪੱਧਰ ਦੀ ਚੋਣ ਵਿਚ ਲੋਕਾਂ ਨੇ ਸ਼ੀਸ਼ਾ ਵਿਖਾ ਦਿਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement