
ਅਕਾਲੀ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਕਿਸਾਨਾਂ ਦੇ ਸੰਘਰਸ਼ ਦਾ ਸਾਥ ਦਿੱਤਾ ਜਾਵੇਗਾ।
ਗੜ੍ਹਸ਼ੰਕਰ- ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਚਲਦੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅਕਾਲੀ ਆਗੂਆਂ ਹਰਜੀਤ ਸਿੰਘ ਭਾਤਪੁਰ, ਹਰਪ੍ਰੀਤ ਸਿੰਘ ਰਿੰਕੂ ਬੇਦੀ, ਬੂਟਾ ਸਿੰਘ ਅਲੀਪੁਰ ਵਲੋਂ ਹੁਸ਼ਿਆਰਪੁਰ ਰੋਡ 'ਤੇ ਸਥਿਤ ਜੀਓ ਮੋਬਾਇਲ ਕੰਪਨੀ ਦਾ ਇਕ ਸ਼ੋਅ ਰੂਮ ਬੰਦ ਕਰਵਾ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਪ੍ਰਦਰਸ਼ਨ 'ਚ ਅਕਾਲੀ ਆਗੂਆਂ ਨੇ ਇਕੱਤਰ ਹੋ ਕੇ ਖੇਤੀ ਕਾਨੂੰਨਾਂ ਖ਼ਿਲਾਫ਼ ਨਾਅਰੇ ਲਗਾਏ। ਇਸ ਦੌਰਾਨ ਉਨ੍ਹਾਂ ਨੇ ਜੀਓ ਸ਼ੋਅ ਰੂਮ ਨੂੰ ਬੰਦ ਕਰਵਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਰਪੋਰੇਟ ਘਰਾਣਿਆਂ ਅੰਬਾਨੀ ਅਤੇ ਅੰਡਾਨੀ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਅਕਾਲੀ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਕਿਸਾਨਾਂ ਦੇ ਸੰਘਰਸ਼ ਦਾ ਸਾਥ ਦਿੱਤਾ ਜਾਵੇਗਾ।