
ਬੀਬੀ ਫਰਜ਼ਾਨਾ ਆਲਮ ਇਸਤਰੀ ਅਕਾਲੀ ਦਲ ਦੀ ਜਨਰਲ ਸਕੱਤਰ ਨਿਯੁਕਤ
ਮਾਲੇਰਕੋਟਲਾ: 21 ਅਕਤੂਬਰ (ਇਸਮਾਈਲ ਏਸ਼ੀਆ) : ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸਾਬਕਾ ਸੰਸਦੀ ਸਕੱਤਰ ਬੀਬੀ ਫਰਜ਼ਾਨਾ ਆਲਮ ਨੂੰ ਇਸਤਰੀ ਅਕਾਲੀ ਦਲ ਦੀ ਜਨਰਲ ਸਕੱਤਰ ਨਿਯੁਕਤ ਕਰਨ ਦੇ ਐਲਾਨ ਨੂੰ ਲੈ ਕੇ ਉਨ੍ਹਾਂ ਦੇ ਸੁਭਚਿੰਤਕਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਬੀਬੀ ਆਲਮ ਨੇ ਉਕਤ ਨਿਯੁਕਤੀ ਹੋਣ 'ਤੇ ਬੀਬੀ ਜਗੀਰ ਕੌਰ ਸੂਬਾ ਪ੍ਰਧਾਨ ਇਸਤਰੀ ਅਕਾਲੀ ਦਲ ਬਾਦਲ ਦੇ ਨਾਲ ਨਾਲ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਹੈ ਕਿ ਉਹ ਉਨ੍ਹਾਂ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਬਾਖ਼ੂਬੀ ਨਿਭਾਉਣਗੇ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਇਕ ਕਰ ਦੇਣਗੇ। ਬੀਬੀ ਫਰਜ਼ਾਨਾ ਆਲਮ ਪੰਜਾਬ ਪੁਲਸ ਦੇ ਸੇਵਾ ਮੁਕਤ ਡੀ.ਜੀ.ਪੀ. ਅਤੇ ਸਾਬਕਾ ਚੇਅਰਮੈਨ ਪੰਜਾਬ ਵਕਫ਼ ਬੋਰਡ ਇਜ਼ਹਾਰ ਆਲਮ ਦੇ ਧਰਮ ਪਤਨੀ ਹਨ। ਪੰਜਾਬ ਵਿਧਾਨ ਸਭਾ ਦੀਆਂ 2012 'ਚ ਹੋਈਆਂ ਚੋਣਾਂ ਵਿਚ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਤੋਂ ਸ੍ਰੋਮਣੀ ਅਕਾਲੀ ਦਲ ਬਾਦਲ ਦੀ ਟਿਕਟ 'ਤੇ ਵਿਧਾਇਕਾ ਚੁਣੇ ਗਏ ਬੀਬੀ ਫਰਜ਼ਾਨਾ ਆਲਮ ਨੂੰ ਪ੍ਰਕਾਸ਼ ਸਿੰਘ ਬਾਦਲ ਵਲੋਂ ਮੁੱਖ ਸੰਸਦੀ ਸਕੱਤਰ ਅਤੇ ਉਨ੍ਹਾਂ ਦੇ ਪਤੀ ਇਜ਼ਹਾਰ ਆਲਮ ਨੂੰ ਪੰਜਾਬ ਵਕਫ ਬੋਰਡ ਦਾ ਚੇਅਰਮੈਨ ਅਤੇ ਬਾਦਲ ਦਲ ਦਾ ਮੀ
All Images
imageਤ ਪ੍ਰਧਾਨ ਬਣਾਇਆ ਗਿਆ ਸੀ।