ਭਾਜਪਾ ਅਤੇ ਕਿਸਾਨ ਜਥੇਬੰਦੀਆਂ ਆਹਮੋ-ਸਾਹਮਣੇ, ਪੁਲਿਸ ਨੇ ਕੀਤਾ ਲਾਠੀਚਾਰਜ
Published : Oct 22, 2020, 3:35 pm IST
Updated : Oct 22, 2020, 4:21 pm IST
SHARE ARTICLE
protest
protest

ਉਹ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਤੱਕ ਭਾਜਪਾ ਆਗੂਆਂ ਨੂੰ ਕਿਸੇ ਵੀ ਪਿੰਡ ਜਾਂ ਸ਼ਹਿਰ 'ਚ ਵੜਨ ਨਹੀਂ ਦੇਣਗੇ।

ਨਵਾਂਸ਼ਹਿਰ- ਪੰਜਾਬ ਵਿਚ ਦਲਿਤਾਂ ਉੱਪਰ ਹੋ ਰਹੇ ਤਸ਼ੱਦਦ ਅਤੇ ਭਾਜਪਾ ਆਗੂਆਂ ਦੇ ਰਸਤੇ ਰੋਕਣ ਵਿਰੁੱਧ ਭਾਰਤੀ ਜਨਤਾ ਪਾਰਟੀ ਵੱਲੋਂ ਕੀਤੀ ਜਾ ਰਹੀ 'ਦਲਿਤ ਇਨਸਾਫ਼ ਯਾਤਰਾ ਸ਼ੁਰੂ ਹੋ ਚੁਕੀ ਹੈ। ਇਸ ਦੌਰਾਨ ਦਲਿਤ ਇਨਸਾਫ਼ ਯਾਤਰਾ ਦਾ ਸਵਾਗਤ ਕਰਨ ਲਈ ਪਹੁੰਚੇ ਭਾਜਪਾ ਆਗੂਆਂ ਨੂੰ ਉਸ ਸਮੇਂ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ 31 ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਡਾਕਟਰ ਅੰਬੇਡਕਰ ਚੌਕ 'ਚ ਉਨ੍ਹਾਂ ਖ਼ਿਲਾਫ਼ ਸਪੀਕਰ ਲਾ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਗਈ।

protestprotest

ਕਿਸਾਨ ਜਥੇਬੰਦੀਆਂ ਨੇ ਬੋਲਿਆ ਕਿ ਉਹ ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਤੱਕ ਭਾਜਪਾ ਆਗੂਆਂ ਨੂੰ ਕਿਸੇ ਵੀ ਪਿੰਡ ਜਾਂ ਸ਼ਹਿਰ 'ਚ ਵੜਨ ਨਹੀਂ ਦੇਣਗੇ। ਇਸ ਤੋਂ ਬਾਅਦ ਭਾਜਪਾ ਆਗੂ ਡਾਕਟਰ ਅੰਬੇਡਕਰ ਦੇ ਬੁੱਤ 'ਤੇ ਜਬਰਨ ਹਾਰ ਪਹਿਨਾਉਣ ਆਏ ਤਾਂ ਕਿਸਾਨ ਆਗੂਆਂ ਨਾਲ ਆਹਮੋ-ਸਾਹਮਣੇ ਹੋਏ। ਇਸ ਮੌਕੇ ਪੁਲਿਸ ਨੂੰ ਦੋਹਾਂ ਧਿਰਾਂ ਨੂੰ ਵੱਖ-ਵੱਖ ਕਰਨ ਲਈ ਹਲਕਾ ਲਾਠੀਚਾਰਜ ਕਰਨਾ ਪਿਆ। ਇਸ ਦੌਰਾਨ ਕਈ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ  ਸਾਹਮਣੇ ਆਈ ਹੈ। ਇਸ ਤੋਂ ਬਾਅਦ ਪੁਲਿਸ ਨੇ ਕਿਸਾਨਾਂ ਨਾਲ ਭਿੜਨ ਵਾਲੇ ਭਾਜਪਾ ਆਗੂਆਂ ਨੂੰ ਗ੍ਰਿਫਤਾਰ ਕਰ ਲਿਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement