ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਵਿਚ ਦੂਰੀਆਂ ਘਟਣ ਲਗੀਆਂ
Published : Oct 22, 2020, 7:54 am IST
Updated : Oct 22, 2020, 7:54 am IST
SHARE ARTICLE
Navjot Singh Sidhu, Captain Amarinder Singh
Navjot Singh Sidhu, Captain Amarinder Singh

ਮੱਧ ਪ੍ਰਦੇਸ਼ ਚੋਣਾਂ ਬਾਅਦ ਮਿਲ ਸਕਦਾ ਹੈ ਉਪ ਮੁੱਖ ਮੰਤਰੀ ਦਾ ਅਹੁਦਾ

ਚੰਡੀਗੜ੍ਹ (ਗੁਰਉਪਦੇਸ਼ ਭੁੱਲਰ) : ਲੰਮੇ ਸਮੇਂ ਤੋਂ ਟਕਰਾਅ ਦੇ ਰਾਹ 'ਤੇ ਚਲ ਰਹੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵਿਚ ਦੂਰੀਆਂ ਹੁਣ ਪਾਰਟੀ ਹਾਈਕਮਾਨ ਦੇ ਦਖ਼ਲ ਬਾਅਦ ਘਟਣ ਲੱਗੀਆਂ ਹਨ। ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਵਿਚ ਲੰਮੇ ਸਮੇਂ ਬਾਅਦ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ਅਤੇ ਮੁੱਖ ਮੰਤਰੀ ਦੀ ਤਾਰੀਫ਼ ਕਰਨ ਤੋਂ ਬਾਅਦ ਹੁਣ ਅੰਦਰੂਨੀ ਖ਼ਬਰਾਂ ਮੁਤਾਬਕ ਦੋਹਾਂ ਵਿਚ ਸੁਲਾਹ ਸਫ਼ਾਈ ਦਾ ਰਾਹ ਪੱਧਰਾ ਹੋ ਚੁੱਕਾ ਹੈ।

Rahul Gandhi And Harish Rawat Punjab Rally Rahul Gandhi And Harish Rawat Punjab Rally

ਜਦ ਕਿ ਕੁੱਝ ਦਿਨ ਪਹਿਲਾਂ ਪੰਜਾਬ ਵਿਚ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਸਮੇਂ ਟਰੈਕਟਰ ਰੈਲੀ ਦੌਰਾਨ ਮੰਚ 'ਤੇ ਮੰਤਰੀ ਰੰਧਾਵ ਨਾਲ ਹੋਈ ਕਹਾ-ਸੁਣੀ ਬਾਅਦ ਮੀਡੀਆ ਵਿਚ ਨਵਜੋਤ ਸਿੰਘ ਸਿੱਧੂ ਬਾਰੇ ਹਾਈਕਮਾਂਡ ਵਿਚ ਨਰਾਜ਼ਗੀ ਵਧਣ ਦੀਆਂ ਖ਼ਬਰਾਂ ਛਪਣ ਲੱਗੀਆਂ ਸਨ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦੀ ਵੀ ਕੈਪਟਨ ਤੇ ਸਿੱਧੂ ਨੂੰ ਨੇੜੇ ਲਿਆਉਣ ਵਿਚ ਅਹਿਮ ਭੂਮਿਕਾ ਹੈ।

 Navjot Singh SidhuNavjot Singh Sidhu

ਮਿਲੀਆਂ ਖ਼ਬਰਾਂ ਮੁਤਾਬਕ ਹੁਣ ਕੈਪਟਨ ਦਾ ਮੁੱਖ ਸਿੱਧੂ ਪ੍ਰਤੀ ਕਾਫ਼ੀ ਨਰਮ ਪੈ ਗਿਆ ਹੈ ਤੇ ਇਸ ਦਾ ਨਤੀਜਾ ਹੀ ਸੀ ਸਿੱਧੂ ਨੇ ਵੀ ਵਿਧਾਨ ਸਭਾ ਵਿਚ ਮੁੱਖ ਮੰਤਰੀ ਦੀ ਤਾਰੀਫ਼ ਕੀਤੀ। ਪਤਾ ਲੱਗਾ ਹੈ ਕਿ ਹੁਣ ਪਾਰਟੀ ਹਾਈਕਮਾਨ ਸਿੱਧੂ ਨੂੰ ਉਪ ਮੁੱਖ ਮੰਤਰੀ ਦਾ ਅਹੁਦਾ ਦਿਵਾਉਣ ਦੇ ਯਤਨ ਕਰ ਰਿਹਾ ਹੈ ਤੇ ਜੇਕਰ ਕੈਪਟਨ ਅਮਰਿੰਦਰ ਸਿੰਘ ਸਹਿਮਤ ਹੋ ਜਾਂਦੇ ਹਨ

Navjot Singh Sidhu, Captain Amarinder Singh Navjot Singh Sidhu, Captain Amarinder Singh

ਤਾਂ ਮੱਧ ਪ੍ਰਦੇਸ਼ ਵਿਚ ਨਵੰਬਰ ਮਹੀਨੇ ਹੋਣ ਵਾਲੀਆਂ ਉਪ ਚੋਣਾਂ ਬਾਅਦ ਸਿੱਧੂ ਨੂੰ ਇਹ ਅਹੁਦਾ ਮਿਲ ਸਕਦਾ ਹੈ। ਜ਼ਿਕਰਯੋਗ ਹੈ ਕਿ ਸਿੱਧੂ ਨੂੰ ਪਾਰਟੀ ਹਾਈਕਮਾਨ ਨੇ ਮੱਧ ਪ੍ਰਦੇਸ਼ ਚੋਣ ਦੇ ਸਟਾਰ ਪ੍ਰਚਾਰਕਾਂ ਵਿਚ ਵੀ ਸ਼ਾਮਲ ਕੀਤਾ ਹੈ ਤੇ ਉਥੇ ਦੇ ਨਤੀਜਿਆਂ ਦੀ ਕਾਰਗੁਜ਼ਾਰੀ ਵੀ ਸਿੱਧੂ ਲਈ ਲਾਹੇਵੰਦ ਸਾਬਤ ਹੋਵੇਗੀ।

Captain Amarinder Singh Captain Amarinder Singh

ਕੈਪਟਨ ਨੇ ਵੀ ਕੀਤੀ ਸਿੱਧੂ ਦੀ ਤਾਰੀਫ਼
ਇਸੇ ਦੌਰਾਨ ਅੱਜ ਪੰਜਾਬ ਭਵਨ ਵਿਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਨਵਜੋਤ ਸਿੰਘ ਸਿੱਧੂ ਵਲੋਂ ਵਿਧਾਨ ਸਭਾ ਵਿਚ ਦਿਤੇ ਭਾਸ਼ਣ ਦੀ ਤਾਰੀਫ਼ ਕੀਤੀ ਹੈ। ਇਸ ਨਾਲ ਹੀ ਸਿੱਧੂ ਨੂੰ ਜਨਮ ਦਿਨ ਦੀ ਵਧਾਈ ਵੀ ਦਿਤੀ। ਉਨ੍ਹਾਂ ਕਿਹਾ ਕਿ ਮੈਨੂੰ ਕਲ ਪਤਾ ਹੀ ਨਹੀਂ ਲੱਗਾ ਨਹੀਂ ਤਾਂ ਮੈਂ ਪਹਿਲਾਂ ਹੀ ਵਧਾਈ ਦਿੰਦਾ। ਉਨ੍ਹਾਂ ਸਿੱਧੂ ਦੀ ਭਵਿੱਖ ਵਿਚ ਤਰੱਕੀ ਤੇ ਸਫ਼ਲਤਾ ਦੀ ਕਾਮਨਾ ਕੀਤੀ ਹੈ।

Harish RawatHarish Rawat

ਸਿੱਧੂ ਲਈ ਪਾਰਟੀ 'ਚ ਅਹੁਦਿਆਂ ਦੀ ਕਮੀ ਨਹੀਂ: ਰਾਵਤ
ਅੱਜ ਇਥੇ ਪਹੁੰਚੇ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਹਰੀਸ਼ ਰਾਵਤ ਨੇ ਵੀ ਕਿਹਾ ਕਿ ਨਵਜੋਤ ਸਿੰਘ ਸਿੱਧੂ ਲਈ ਪਾਰਟੀ ਵਿਚ ਅਹੁਦਿਆਂ ਦੀ ਕੋਈ ਕਮੀ ਨਹੀਂ। ਉਨ੍ਹਾਂ ਕਿਹਾ ਇਹ ਗੱਲ ਮੁੜ ਦੁਹਰਾਈ ਕਿ ਸਿੱਧੂ ਕਾਂਗਰਸ ਦਾ ਭਵਿੱਖ ਹੈ ਅਤੇ ਉਨ੍ਹਾਂ ਬਾਰੇ ਪਾਰਟੀ ਸਹੀ ਸਮੇਂ ਤੇ ਸਹੀ ਨਿਰਣਾ ਲਵੇਗੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਵੀ ਸਿੱਧੂ ਦਾ ਕੋਈ ਵਿਰੋਧ ਨਹੀਂ ਹੈ ਅਤੇ ਪਾਰਟੀ ਸਿੱਧੂ ਦੀ ਕਾਬਲੀਅਤ ਨੂੰ ਸਮਝਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement