
ਇਸ ਗ੍ਰਿਫ਼ਤਾਰੀ ਦੇ ਵਿਰੋਧ 'ਚ ਭਾਜਪਾ ਆਗੂ ਸਰਕਟ ਹਾਊਸ 'ਚ ਧਰਨੇ 'ਤੇ ਬੈਠ ਗਏ ਹਨ।
ਜਲੰਧਰ- ਪੰਜਾਬ ਵਿਚ ਦਲਿਤਾਂ ਉੱਪਰ ਹੋ ਰਹੇ ਤਸ਼ੱਦਦ ਅਤੇ ਭਾਜਪਾ ਆਗੂਆਂ ਦੇ ਰਸਤੇ ਰੋਕਣ ਵਿਰੁੱਧ ਭਾਰਤੀ ਜਨਤਾ ਪਾਰਟੀ ਵੱਲੋਂ ਦਲਿਤ ਇਨਸਾਫ਼ ਯਾਤਰਾ ਸ਼ੁਰੂ ਕੀਤੀ ਗਈ ਹੈ। ਇਸ 'ਦਲਿਤ ਇਨਸਾਫ਼ ਯਾਤਰਾ ਦੌਰਾਨ ਭਾਜਪਾ ਆਗੂਆਂ ਤੇ ਪੁਲਿਸ ਵਿਚਾਲੇ ਧੱਕਾ-ਮੁੱਕੀ ਹੋਈ। ਇਸ ਦੌਰਾਨ ਪੁਲਿਸ ਵਲੋਂ ਵਿਜੇ ਸਾਂਪਲਾ ਅਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਇਸ ਗ੍ਰਿਫ਼ਤਾਰੀ ਦੇ ਵਿਰੋਧ 'ਚ ਭਾਜਪਾ ਆਗੂ ਸਰਕਟ ਹਾਊਸ 'ਚ ਧਰਨੇ 'ਤੇ ਬੈਠ ਗਏ ਹਨ।
ਦੱਸ ਦੇਈਏ ਕਿ ਜਲੰਧਰ ਦੇ ਸੂਰਿਆ ਇਨਕਲੇਵ ਤੋਂ ਭਾਜਪਾ ਦੀ 'ਦਲਿਤ ਇਨਸਾਫ਼ ਯਾਤਰਾ' ਸ਼ੁਰੂ ਹੋਈ ਸੀ। ਇਸ ਯਾਤਰਾ 'ਚ ਭਾਜਪਾ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਸ਼ਾਮਿਲ ਹੋਏ ਸਨ। ਜਦੋ ਇਹ ਯਾਤਰਾ ਜਲੰਧਰ ਤੋਂ ਚੰਡੀਗੜ੍ਹ ਲਈ ਰਵਾਨਾ ਹੋਣ ਲਗੀ ਤੇ ਪੁਲਿਸ ਅਤੇ ਭਾਜਪਾ ਆਗੂਆਂ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਕਹਾਸੁਣੀ ਹੋਈ ਅਤੇ ਪੁਲਿਸ ਨੇ ਵਿਜੈ ਸਾਂਪਲਾ ਅਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਹਿਰਾਸਤ 'ਚ ਲੈ ਲਿਆ ਹੈ।