
ਇਸ ਮੌਕੇ ਤੇ ਪਵਨਦੀਪ ਸਿੰਘ ਮਦਾਨ ਹਲਕਾ ਇੰਚਾਰਜ ਲੁਧਿਆਣਾ ਕੇਂਦਰੀ ਵੀ ਹਾਜ਼ਰ ਸਨ।
ਲੁਧਿਆਣਾ- ਪੰਜਾਬ 'ਚ ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਦਰਸ਼ਨ ਜਾਰੀ ਹੈ। ਇਸ ਦੇ ਚਲਦੇ ਅੱਜ ਕਿਸਾਨਾਂ ਦੇ ਹੱਕ 'ਚ ਲੋਕ ਇਨਸਾਫ਼ ਪਾਰਟੀ ਵਲੋਂ ਰੋਸ ਮਾਰਚ ਕੱਢਿਆ ਗਿਆ। ਇਹ ਹਲਕਾ ਲੁਧਿਆਣਾ ਉਤਰੀ ਦੇ ਇੰਚਾਰਜ ਰਣਧੀਰ ਸਿੰਘ ਸੀਵੀਆਂ ਦੀ ਅਗਵਾਈ 'ਚ ਕੱਢਿਆ ਗਿਆ। ਇਸ ਮੌਕੇ ਤੇ ਪਵਨਦੀਪ ਸਿੰਘ ਮਦਾਨ ਹਲਕਾ ਇੰਚਾਰਜ ਲੁਧਿਆਣਾ ਕੇਂਦਰੀ ਵੀ ਹਾਜ਼ਰ ਸਨ।
ਦੂਜੇ ਪਾਸੇ ਪੰਜਾਬ ਵਿਚ ਦਲਿਤਾਂ ਉੱਪਰ ਹੋ ਰਹੇ ਤਸ਼ੱਦਦ ਅਤੇ ਭਾਜਪਾ ਆਗੂਆਂ ਦੇ ਰਸਤੇ ਰੋਕਣ ਵਿਰੁੱਧ ਭਾਰਤੀ ਜਨਤਾ ਪਾਰਟੀ ਵੱਲੋਂ 22 ਅਕਤੂਬਰ ਨੂੰ ਰੋਸ ਮਾਰਚ ਕੀਤਾ ਜਾ ਰਿਹਾ ਹੈ। ਇਹ ਰੋਸ ਮਾਰਚ ਜਲੰਧਰ ਤੋਂ ਚੰਡੀਗੜ੍ਹ ਤੱਕ ਕੀਤਾ ਜਾਵੇਗਾ। ਇਸ ਦੌਰਾਨ ਮੁੱਖ ਮੰਤਰੀ ਦੀ ਕੋਠੀ ਦਾ ਘੇਰਾਉ ਵੀ ਕੀਤਾ ਜਾਵੇਗਾ।