
ਡਾਕਟਰਾਂ ਵਲੋਂ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
ਮੋਗਾ : ਮੋਗਾ ਦੇ ਕਾਂਗਰਸੀ ਵਿਧਾਇਕ ਹਰਜੋਤ ਕਮਲ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਹਾਦਸੇ ਦਾ ਸ਼ਿਕਾਰ ਹੋ ਗਏ, ਜਿਸ ਦੌਰਾਨ ਦੋਵੇਂ ਜ਼ਖਮੀਂ ਹੋ ਗਏ। ਜਾਣਕਾਰੀ ਮੁਤਾਬਕ ਇਹ ਹਾਦਸਾ ਫਤਿਹਗੜ੍ਹ ਸਾਹਿਬ ਦੇ ਪਿੰਡ ਖਮਾਣੋਂ ਨੇੜੇ ਵਾਪਰਿਆ। ਅਸਲ 'ਚ ਚੰਡੀਗੜ੍ਹ ਤੋਂ ਮੋਗਾ ਜਾਂਦੇ ਹੋਏ ਉਨ੍ਹਾਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਦੌਰਾਨ ਉਹ ਜ਼ਖਮੀਂ ਹੋ ਗਏ।
ਫਿਲਹਾਲ ਹਰਜੋਤ ਕਮਲ ਅਤੇ ਵਿਨੋਦ ਬਾਂਸਲ ਨੂੰ ਮੋਗਾ ਦੇ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸ ਹਾਦਸੇ ਦੌਰਾਨ ਦੋਹਾਂ ਦਾ ਵਾਲ-ਵਾਲ ਬਚਾਅ ਹੋ ਗਿਆ। ਡਾਕਟਰਾਂ ਵਲੋਂ ਉਨ੍ਹਾਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।