ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵਲੋਂ ਕਿਸਾਨਾਂ ਦਾ ਦੰਡਤ ਵਿਆਜ ਮਾਫ਼ ਕਰਨ ਦਾਫ਼ੈਸਲਾਰੰਧਾਵਾ
Published : Oct 22, 2020, 7:05 am IST
Updated : Oct 22, 2020, 7:05 am IST
SHARE ARTICLE
image
image

ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵਲੋਂ ਕਿਸਾਨਾਂ ਦਾ ਦੰਡਤ ਵਿਆਜ ਮਾਫ਼ ਕਰਨ ਦਾਫ਼ੈਸਲਾਰੰਧਾਵਾ

69000 ਕਰਜ਼ਦਾਰ ਕਿਸਾਨਾਂ ਨੂੰ 61.49 ਕਰੋੜ ਰੁਪਏ ਦੇ ਦੰਡਤ ਵਿਆਜ ਦੀ ਮਿਲੇਗੀ ਰਾਹਤ
ਚੰਡੀਗੜ੍ਹ, 21 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ): ਕੋਵਿਡ-19 ਮਹਾਂਮਾਰੀ ਅਤੇ ਪੰਜਾਬ ਦੇ ਕਿਸਾਨਾਂ ਦੀ ਵਿੱਤੀ ਹਾਲਤ ਨੂੰ ਧਿਆਨ ਵਿਚ ਰਖਦੇ ਹੋਏ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ (ਪੀ.ਏ.ਡੀ.ਬੀਜ਼) ਵਲੋਂ ਸਾਉਣੀ 2020 ਦੀ ਵਸੂਲੀ ਮੁਹਿੰਮ ਦੌਰਾਨ ਕਿਸਾਨਾਂ ਨੂੰ ਦੰਡਤ ਵਿਆਜ ਮਾਫ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿਤੀ। ਸ. ਰੰਧਾਵਾ ਨੇ ਕਿਹਾ ਕਿ ਪੀ.ਏ.ਡੀ.ਬੀਜ਼ ਦੇ ਜਿਹੜੇ ਡਿਫ਼ਾਲਟਰ ਕਰਜ਼ਦਾਰ 31 ਦਸੰਬਰ 2020 ਤਕ ਅਪਣੀ ਪੂਰੀ ਡਿਫ਼ਾਲਟਰ ਰਕਮ ਜਮ੍ਹਾਂ ਕਰਵਾਉਣਗੇ ਜਾਂ ਖਾਤਾ ਬੰਦ ਕਰਨਗੇ, ਉਨ੍ਹਾਂ ਦੇ ਕਰਜ਼ਾ ਖਾਤੇ ਵਿਚ ਖੜਾ ਪੂਰਾ ਦੰਡਤ ਵਿਆਜ ਮਾਫ਼ ਕਰ ਦਿਤਾ ਜਾਵੇਗਾ। ਸੂਬੇ ਵਿਚ ਕੁਲ 89 ਪੀ.ਏ.ਡੀ.ਬੀਜ਼ ਦੇ ਲਗਭਗ 69000 ਡਿਫ਼ਾਲਟਰ ਕਰਜ਼ਦਾਰ ਹਨ ਜਿਨ੍ਹਾਂ ਵਲ ਲਗਭਗ 1950 ਕਰੋੜ ਰੁਪਏ ਦੀ ਡਿਫ਼ਾਲਟਰ ਰਕਮ ਬਕਾਇਆ ਹੈ ਅਤੇ 61.49 ਕਰੋੜ ਰੁਪਏ ਦਾ ਦੰਡਤ ਵਿਆਜ਼ ਲੈਣ ਯੋਗ ਹੈ। ਇਨ੍ਹਾਂ ਵਿਚੋਂ 70 ਫ਼ੀ ਸਦੀ ਤੋਂ ਜ਼ਿਆਦਾ ਛੋਟੇ ਅਤੇ ਸੀਮਾਂਤ ਕਿਸਾਨ ਹਨ ਜਿਨ੍ਹਾਂ ਕੋਲ 5 ਏਕੜ ਜਾਂ 5 ਏਕੜ ਤੋਂ ਘੱਟ ਜ਼ਮੀਨ ਹੈ। ਇਸ ਫ਼ੈਸਲੇ ਨਾਲ ਉਨ੍ਹਾਂ ਨੂੰ ਬਕਾਇਆ ਰਕਮ ਭਰਨ ਵਿਚ ਰਾਹਤ ਮਿਲੇਗੀ।
ਸਹਿਕਾਰਤਾ ਮੰਤਰੀ ਦੇ ਆਦੇਸ਼ਾਂ 'ਤੇ ਇਸ ਸਬੰਧੀ ਬੈਂਕ ਦੇ ਬੋਰਡ ਆਫ਼ ਡਾਇਰੈਕਟਰਜ਼ ਵਲੋਂ ਸਿਫ਼ਾਰਸ਼ ਕਰਨ ਉਪਰੰਤ ਰਜਿਸਟਰਾਰ ਸਹਿਕਾਰੀ ਸਭਾਵਾਂ, ਪੰਜਾਬ ਵਲੋਂ ਪ੍ਰਵਾਨਗੀ ਦੇ


ਦਿਤੀ ਗਈ ਹੈ। ਸ. ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਕਰਜ਼ਾ ਮੁਆਫੀ ਸਕੀਮ ਤਹਿਤ ਹੁਣ ਤੱਕ ਸਾਢੇ ਪੰਜ ਲੱਖ ਤੋਂ ਵੱਧ ਕਿਸਾਨਾਂ ਦਾ 4500 ਕਰੋੜ ਰੁਪਏ ਦੇ ਕਰੀਬ ਕਰਜ਼ਾ ਮੁਆਫ ਕੀਤਾ ਜਾ ਚੁੱਕਾ ਹੈ। ਹਾਲ ਹੀ ਵਿਚ ਕੇਂਦਰ ਵਲੋਂ ਬਣਾਏ ਕਾਲੇ ਖੇਤੀਬਾੜੀ ਕਾਨੂੰਨਾਂ ਨੂੰ ਅਸਰਹੀਣ ਬਣਾਉਣ ਲਈ ਕਲ ਹੀ ਵਿਧਾਨ ਸਭਾ ਵਿਚ ਨਵੇਂ ਕਾਨੂੰਨ ਬਣਾਏ ਗਏ। ਉਨ੍ਹਾਂ ਕਿਹਾ ਕਿ ਸੰਕਟ ਦੀ ਘੜੀ ਵਿਚ ਸਰਕਾਰ ਕਿਸਾਨਾਂ ਨਾਲ ਖੜੀ ਹੈ।

imageimage

SHARE ARTICLE

ਏਜੰਸੀ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement