ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਵਿਚ ਦੂਰੀਆਂ ਘਟਣ ਲਗੀਆਂ
Published : Oct 22, 2020, 7:03 am IST
Updated : Oct 22, 2020, 7:03 am IST
SHARE ARTICLE
image
image

ਕੈਪਟਨ ਅਮਰਿੰਦਰ ਸਿੰਘ ਤੇ ਨਵਜੋਤ ਸਿੰਘ ਸਿੱਧੂ ਵਿਚ ਦੂਰੀਆਂ ਘਟਣ ਲਗੀਆਂ

ਮੱਧ ਪ੍ਰਦੇਸ਼ ਚੋਣਾਂ ਬਾਅਦ ਮਿਲ ਸਕਦਾ ਹੈ ਉਪ ਮੁੱਖ ਮੰਤਰੀ ਦਾ ਅਹੁਦਾ
 

ਚੰਡੀਗੜ੍ਹ, 21 ਅਕਤੂਬਰ (ਗੁਰਉਪਦੇਸ਼ ਭੁੱਲਰ) : ਲੰਮੇ ਸਮੇਂ ਤੋਂ ਟਕਰਾਅ ਦੇ ਰਾਹ 'ਤੇ ਚਲ ਰਹੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਵਿਚ ਦੂਰੀਆਂ ਹੁਣ ਪਾਰਟੀ ਹਾਈਕਮਾਨ ਦੇ ਦਖ਼ਲ ਬਾਅਦ ਘਟਣ ਲੱਗੀਆਂ ਹਨ। ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਵਿਚ ਲੰਮੇ ਸਮੇਂ ਬਾਅਦ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ਅਤੇ ਮੁੱਖ ਮੰਤਰੀ ਦੀ ਤਾਰੀਫ਼ ਕਰਨ ਤੋਂ ਬਾਅਦ ਹੁਣ ਅੰਦਰੂਨੀ ਖ਼ਬਰਾਂ ਮੁਤਾਬਕ ਦੋਹਾਂ ਵਿਚ ਸੁਲਾਹ ਸਫ਼ਾਈ ਦਾ ਰਾਹ ਪੱਧਰਾ ਹੋ ਚੁੱਕਾ ਹੈ। ਜਦ ਕਿ ਕੁੱਝ ਦਿਨ ਪਹਿਲਾਂ ਪੰਜਾਬ ਵਿਚ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਸਮੇਂ ਟਰੈਕਟਰ ਰੈਲੀ ਦੌਰਾਨ ਮੰਚ 'ਤੇ ਮੰਤਰੀ ਰੰਧਾਵ ਨਾਲ ਹੋਈ ਕਹਾ-ਸੁਣੀ ਬਾਅਦ ਮੀਡੀਆ ਵਿਚ ਨਵਜੋਤ ਸਿੰਘ ਸਿੱਧੂ ਬਾਰੇ ਹਾਈਕਮਾਂਡ ਵਿਚ ਨਰਾਜ਼ਗੀ ਵਧਣ ਦੀਆਂ ਖ਼ਬਰਾਂ ਛਪਣ ਲੱਗੀਆਂ ਸਨ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦੀ ਵੀ ਕੈਪਟਨ ਤੇ ਸਿੱਧੂ ਨੂੰ ਨੇੜੇ ਲਿਆਉਣ ਵਿਚ ਅਹਿਮ ਭੂਮਿਕਾ ਹੈ। ਮਿਲੀਆਂ ਖ਼ਬਰਾਂ ਮੁਤਾਬਕ ਹੁਣ ਕੈਪਟਨ ਦਾ ਮੁੱਖ ਸਿੱਧੂ ਪ੍ਰਤੀ ਕਾਫ਼ੀ ਨਰਮ ਪੈ ਗਿਆ ਹੈ ਤੇ ਇਸ ਦਾ ਨਤੀਜਾ ਹੀ ਸੀ ਸਿੱਧੂ ਨੇ ਵੀ ਵਿਧਾਨ ਸਭਾ ਵਿਚ ਮੁੱਖ ਮੰਤਰੀ ਦੀ ਤਾਰੀਫ਼ ਕੀਤੀ। ਪਤਾ ਲੱਗਾ ਹੈ ਕਿ ਹੁਣ ਪਾਰਟੀ ਹਾਈਕਮਾਨ ਸਿੱਧੂ ਨੂੰ ਉਪ ਮੁੱਖ ਮੰਤਰੀ ਦਾ ਅਹੁਦਾ ਦਿਵਾਉਣ ਦੇ ਯਤਨ ਕਰ ਰਿਹਾ ਹੈ ਤੇ ਜੇਕਰ ਕੈਪਟਨ ਅਮਰਿੰਦਰ ਸਿੰਘ ਸਹਿਮਤ ਹੋ ਜਾਂਦੇ ਹਨ ਤਾਂ ਮੱਧ ਪ੍ਰਦੇਸ਼ ਵਿਚ ਨਵੰਬਰ ਮਹੀਨੇ ਹੋਣ ਵਾਲੀਆਂ ਉਪ ਚੋਣਾਂ ਬਾਅਦ ਸਿੱਧੂ ਨੂੰ ਇਹ ਅਹੁਦਾ ਮਿਲ ਸਕਦਾ ਹੈ। ਜ਼ਿਕਰਯੋਗ ਹੈ ਕਿ ਸਿੱਧੂ ਨੂੰ ਪਾਰਟੀ ਹਾਈਕਮਾਨ ਨੇ ਮੱਧ ਪ੍ਰਦੇਸ਼ ਚੋਣ ਦੇ ਸਟਾਰ ਪ੍ਰਚਾਰਕਾਂ ਵਿਚ ਵੀ ਸ਼ਾਮਲ ਕੀਤਾ ਹੈ ਤੇ ਉਥੇ ਦੇ ਨਤੀਜਿਆਂ ਦੀ ਕਾਰਗੁਜ਼ਾਰੀ ਵੀ ਸਿੱਧੂ ਲਈ ਲਾਹੇਵੰਦ ਸਾਬਤ ਹੋਵੇਗੀ।

imageimage

SHARE ARTICLE

ਏਜੰਸੀ

Advertisement

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM

Punjab 'ਚ ਵਿਕ ਰਿਹਾ ਨਕਲੀ ਸੀਮਿੰਟ! Ambuja ਤੇ ACC ਸੀਮਿੰਟ ਦੇ ਗੱਟਿਆਂ ਨਾਲ ਭਰਿਆ ਟਰੱਕ Police ਨੇ ਫੜਿਆ

28 Mar 2024 12:50 PM
Advertisement