
ਬਰਾਤ 'ਚ ਗੂੰਜੇ ਕਿਸਾਨ ਏਕਤਾ ਜ਼ਿੰਦਾਬਾਦ ਦੇ ਨਾਅਰੇ
ਮੁਹਾਲੀ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਨੂੰ ਹਰ ਵਰਗ ਦਾ ਸਹਿਯੋਗ ਮਿਲ ਰਿਹਾ ਹੈ। ਬੱਚੇ ਤੋਂ ਲੈ ਕੇ ਬਜ਼ੁਰਗ ਤੱਕ ਹਰ ਇੱਕ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਾ ਹੈ।
farmer protest
ਪਿੰਡ ਘਰਾਂਚੋ ਵਿਚੋਂ ਵੀ ਦਿਲ ਨੂੰ ਛੂੰਹ ਲੈਣ ਵਾਲੀ ਗੱਲ ਸਾਹਮਣੇ ਆਈ ਹੈ ਜਿਥੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਬਲਾਕ ਆਗੂ ਹਰਜਿੰਦਰ ਸਿੰਘ ਘਰਾਚੋਂ ਦਾ ਚਚੇਰਾ ਭਰਾ ਯਾਦਵਿੰਦਰ ਸਿੰਘ ਆਪਣੀ ਬਰਾਤ ਕਿਸਾਨ ਯੂਨੀਅਨ ਦੇ ਝੰਡੇ ਲੇਕੇ ਰਵਾਨਾ ਹੋਇਆ।
The groom
ਬਰਾਤ ਰਵਾਨਾ ਹੋਣ ਮੌਕੇ ਕਿਸਾਨ ਏਕਤਾ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ। ਇਸ ਮੌਕੇ ਲਾੜੇ ਯਾਦਵਿੰਦਰ ਸਿੰਘ ਨੇ ਕਿਹਾ ਕਿ ਉਹ ਇਹਨਾਂ ਖੁਸ਼ੀ ਦੇ ਪਲਾਂ ਮੌਕੇ ਵੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦਾ ਸਖਤ ਵਿਰੋਧ ਕਰਦਾ ਹੈ ਅਤੇ ਚੱਲ ਰਹੇ ਕਿਸਾਨ ਸੰਘਰਸ਼ ਨਾਲ ਇਕਜੁੜਤਾ ਜ਼ਾਹਰ ਕਰਨ ਲਈ ਕਿਸਾਨ ਯੂਨੀਅਨ ਦੇ ਝੰਡੇ ਲੈ ਕੇ ਬਰਾਤ ਚੜਿਆ ਹੈ।