
ਉਨ੍ਹਾਂ ਮੰਗ ਕੀਤੀ ਕਿ ਬਾਰ ਕੌਂਸਲ ਨੂੰ ਉਸ ਦਾ ਲਾਈਸੈਂਸ ਰੱਦ ਕਰ ਦੇਣਾ ਚਾਹੀਦਾ ਹੈ।
ਲੁਧਿਆਣਾ (ਰਾਜਵਿੰਦਰ ਸਿੰਘ) : ਸ਼ਹਿਰ ਵਿੱਚ ਅੱਜ ਉਸ ਵੇਲੇ ਵੱਡਾ ਹੰਗਾਮਾ ਹੋ ਗਿਆ ਜਦੋਂ ਲੋਕ ਇਨਸਾਫ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਵੱਲੋਂ ਰੋਸ ਮਾਰਚ ਕੱਢਿਆ ਗਿਆ ਕਿਉਂਕਿ ਬੀਤੇ ਦਿਨ ਇਕ ਔਰ ਜਿਸ ਨੇ ਸਿਮਰਜੀਤ ਬੈਂਸ 'ਤੇ ਬਲਾਤਕਾਰ ਦੇ ਇਲਜ਼ਾਮ ਲਗਾਏ ਸਨ, ਉਸ ਨੇ ਆਪਣੀ ਸ਼ਿਕਾਇਤ ਵਾਪਸ ਲੈ ਲਈ ਹੈ।
SIT Simarjit Bains
ਇਸ ਸਬੰਧੀ ਅਕਾਲੀ ਦਲ ਖ਼ਿਲਾਫ਼ ਲੋਕ ਇਨਸਾਫ਼ ਪਾਰਟੀ ਵਲੋਂ ਨਾਅਰੇਬਾਜ਼ੀ ਕੀਤੀ ਗਈ। ਦੱਸ ਦਈਏ ਕਿ ਇਹ ਮਾਰਚ ਹਰੀਸ਼ ਰਾਏ ਢਾਂਡਾ ਦੇ ਪੁਤਲੇ ਨੂੰ ਗਧੇ 'ਤੇ ਬਿਠਾ ਕੇ ਕੱਢਿਆ ਗਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਅਕਾਲੀ ਦਲ ਗੰਦੀ ਰਾਜਨੀਤੀ ਕਰ ਰਿਹਾ ਹੈ।
protest
ਜਾਣਕਾਰੀ ਅਨੁਸਾਰ ਇਸ ਦੌਰਾਨ ਸੁਖਬੀਰ ਬਾਦਲ ਵੀ ਲੁਧਿਆਣਾ ਵਿਚ ਹੀ ਸਨ ਅਤੇ ਉਨ੍ਹਾਂ ਨੂੰ ਚੂੜੀਆਂ ਦਿਖਾਉਣ ਲਈ ਜਦੋਂ ਲੋਕ ਇਨਸਾਫ ਪਾਰਟੀ ਦੇ ਆਗੂ ਅੱਗੇ ਵਧੇ ਤਾਂ ਉਨ੍ਹਾਂ ਨੂੰ ਮੌਕੇ 'ਤੇ ਹੀ ਰੋਕ ਲਿਆ ਗਿਆ। ਪ੍ਰਦਰਸ਼ਨ ਦੇ ਦੌਰਾਨ ਬੈਂਸ 'ਤੇ ਇਲਜ਼ਾਮ ਲਗਾਉਣ ਵਾਲੀ ਦੂਸਰੀ ਮਹਿਲਾ ਵੀ ਮੌਕੇ 'ਤੇ ਪਹੁੰਚੀ ਅਤੇ ਬੈਂਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਅਕਾਲੀ ਦਲ ਦੇ ਵੀ ਕੁਝ ਵਰਕਰ ਪ੍ਰਦਰਸ਼ਨ ਵਾਲੀ ਜਗ੍ਹਾ 'ਤੇ ਪਹੁੰਚ ਗਏ ਅਤੇ ਮਾਹੌਲ ਤਣਾਅਪੂਰਨ ਹੋ ਗਿਆ ਪਰ ਪੁਲੀਸ ਨੇ ਮਾਹੌਲ ਸ਼ਾਂਤ ਕਰਵਾਇਆ।
Sukhbir Singh Badal
ਲੋਕ ਇਨਸਾਫ ਪਾਰਟੀ ਦੇ ਆਗੂ ਸੰਨੀ ਕੈਂਥ ਨੇ ਕਿਹਾ ਕਿ ਅਕਾਲੀ ਦਲ ਗੰਦੀ ਰਾਜਨੀਤੀ ਕਰ ਰਿਹਾ ਹੈ ਅਤੇ ਇਸ ਪਿੱਛੇ ਹਰੀਸ਼ ਰਾਏ ਢਾਂਡਾ ਹੈ ਜਿਸ ਨੇ ਔਰਤਾਂ ਨੂੰ ਇਹ ਸਭ ਕਰਨ ਲਈ ਕਿਹਾ ਹੈ। ਹੱਥ ਵਿਚ ਫਾੜੀਆਂ ਚੂੜੀਆਂ ਦਿਖਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਚੂੜੀਆਂ ਹਰੀਸ਼ ਰਾਏ ਢਾਂਡਾ ਨੂੰ ਦੇਣ ਜਾ ਰਹੇ ਹਾਂ। ਉਨ੍ਹਾਂ ਮੰਗ ਕੀਤੀ ਕਿ ਬਾਰ ਕੌਂਸਲ ਨੂੰ ਉਸ ਦਾ ਲਾਈਸੈਂਸ ਰੱਦ ਕਰ ਦੇਣਾ ਚਾਹੀਦਾ ਹੈ।