ਬਠਿੰਡਾ ’ਚ ਫਾਰਮਾਸਿਊਟੀਕਲ ਪਾਰਕ ਬਣਨ ਨਾਲ ਸਮੁੱਚੇ ਦੇਸ਼ ਨੂੰ ਮਿਲੇਗਾ ਲਾਭ: ਮਨਪ੍ਰੀਤ ਸਿੰਘ ਬਾਦਲ 
Published : Oct 22, 2021, 6:16 pm IST
Updated : Oct 22, 2021, 6:16 pm IST
SHARE ARTICLE
Manpreet Badal and Mansukh Mandaviya
Manpreet Badal and Mansukh Mandaviya

ਵਿੱਤ ਮੰਤਰੀ ਨੇ ਕੇਂਦਰੀ ਰਸਾਇਣ, ਖਾਦਾਂ ਤੇ ਫਾਰਮਾਸਿਊਟੀਕਲ ਮੰਤਰੀ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ: ਵਿੱਤ ਮੰਤਰੀ,ਪੰਜਾਬ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਦਿੱਲੀ ਵਿਖੇ ਰਸਾਇਣ, ਖਾਦਾਂ ਅਤੇ ਫਾਰਮਾਸਿਊਟੀਕਲ ਬਾਰੇ ਕੇਂਦਰੀ ਮੰਤਰੀ ਸ੍ਰੀ ਮਨਸੁਖ ਐਲ. ਮਾਂਡਵੀਆ ਨਾਲ ਮੁਲਾਕਾਤ ਕਰਕੇ ਬਠਿੰਡਾ ਵਿੱਚ ਫਾਰਮਾਸਿਊਟੀਕਲ ਪਾਰਕ ਬਣਾਏ ਜਾਣ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਇਹ ਪਾਰਕ ਪੂਰੇ ਦੇਸ਼, ਖਾਸ ਤੌਰ ’ਤੇ ਉੱਤਰੀ ਭਾਰਤ- ਪੰਜਾਬ, ਹਰਿਆਣਾ, ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼, ਉਤਰਾਖੰਡ, ਜੰਮੂ ਤੇ ਕਸ਼ਮੀਰ ਅਤੇ ਲੱਦਾਖ, ਲਈ ਉਪਯੋਗੀ ਅਤੇ ਲਾਭਕਾਰੀ ਸਾਬਿਤ ਹੋਵੇਗਾ।

Manpreet BadalManpreet Badal

ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਦੇ ਨਾਲ ਨਾਲ ਖੇਤੀਬਾੜੀ ਵਿੱਚ ਵੀ ਵਿਭਿੰਨਤਾ ਤੇ ਮਜ਼ਬੂਤੀ ਲਿਆਉਣੀ ਜ਼ਰੂਰੀ ਹੈ। ਕੇਂਦਰੀ ਮੰਤਰੀ ਨੇ ਪੰਜਾਬ ਦੇ ਵਿੱਤ ਮੰਤਰੀ ਦੀ ਮੰਗ ’ਤੇ ਧਿਆਨ ਨਾਲ ਵਿਚਾਰ ਕਰਨ ਬਾਅਦ ਭਰੋਸਾ ਦਿੱਤਾ ਕਿ ਇਸ ਫਾਰਮਾ ਪਾਰਕ ਲਈ ਉਹ ਬਠਿੰਡਾ ਨੂੰ ਸਭ ਤੋਂ ਵੱਧ ਤਰਜੀਹ ਦੇਣਗੇ।

Manpreet Badal and Mansukh MandaviyaManpreet Badal and Mansukh Mandaviya

ਹੋਰ ਪੜ੍ਹੋ:  ਫੌਜ ਦੀਆਂ 39 ਮਹਿਲਾ ਅਫ਼ਸਰਾਂ ਦੀ ਸੁਪਰੀਮ ਕੋਰਟ ਵਿਚ ਵੱਡੀ ਜਿੱਤ, ਮਿਲੇਗਾ ਸਥਾਈ ਕਮਿਸ਼ਨ

ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਲਈ ਆਪਣੇ ਨੌਜਵਾਨਾਂ ਨੂੰ ਰੋਜ਼ਗਾਰ ਦੇਣਾ ਬੇਹੱਦ ਜ਼ਰੂਰੀ ਹੈ ਤਾਂ ਜੋ ਉਹ ਗੁਆਂਢੀ ਦੁਸ਼ਮਣਾਂ ਦੇ ਗਲਤ ਮਨਸੂਬਿਆਂ ਦਾ ਸ਼ਿਕਾਰ ਹੋਣ ਤੋਂ ਬਚ ਸਕਣ। ਉਹਨਾਂ ਕਿਹਾ ਕਿ ਬਠਿੰਡਾ ਵਿੱਚ ਫਾਰਮਾਸਿਊਟੀਕਲ ਪਾਰਕ ਦੀ ਸਥਾਪਨਾ ਨਾਲ ਲਗਭਗ 100,000 ਲੋਕਾਂ ਨੂੰ ਸਿੱਧਾ ਅਤੇ ਤਕਰੀਬਨ 200,000 ਲੋਕਾਂ ਨੂੰ ਅਸਿੱਧੇ ਤੌਰ ’ਤੇ ਰੋਜ਼ਗਾਰ ਮਿਲੇਗਾ।

Manpreet Badal Manpreet Badal

ਹੋਰ ਪੜ੍ਹੋ: ਝੋਨਾ ਨਾ ਵਿਕਣ ਤੋਂ ਦੁਖੀ ਕਿਸਾਨ ਨੇ ਪੁੱਤਾਂ ਵਾਂਗ ਪਾਲੀ ਫਸਲ ਨੂੰ ਲਗਾਈ ਅੱਗ

ਵਿੱਤ ਮੰਤਰੀ ਨੇ ਦੱਸਿਆ ਕਿ ਬਠਿੰਡਾ ਵਿਖੇ ਪੂਰੀ ਤਰਾਂ ਕਾਰਜਸ਼ੀਲ “ਏ’’ ਲੈਵਲ ਦਾ ਰੇਲਵੇ ਸਟੇਸ਼ਨ, 1350 ਏਕੜ ਤੋਂ ਵੱਧ ਜ਼ਮੀਨ ਅਤੇ ਤੇਲ ਰਿਫਾਇਨਰੀ ਉਪਲਬਧ ਹੈ ਜੋ ਇਸ ਜਗਾ ਨੂੰ ਫਾਰਮਾ ਪਾਰਕ ਲਈ ਢੁਕਵਾਂ ਬਣਾਉਂਦੀ ਹੈ। ਇਸ ਦੇ ਨਾਲ ਹੀ 134 ਏਕੜ ਵਿੱਚ ਮੌਜੂਦ ਪਾਣੀ ਦੇ ਵੱਖ ਵੱਖ ਸੋਮੇ ਅਤੇ ਝੀਲਾਂ ਇਸ ਫਾਰਮਾ ਪਾਰਕ ਨੂੰ ਸਥਾਪਤ ਕਰਨ, ਇਸ ਦੀ ਸਾਂਭ-ਸੰਭਾਲ ਅਤੇ ਸੰਚਾਲਨ ਲਈ ਲਾਹੇਵੰਦ ਹੋਣਗੇ।  

Mansukh MandaviyaMansukh Mandaviya

ਹੋਰ ਪੜ੍ਹੋ: ਤਾਲਿਬਾਨ ਦਾ ਖੌਫ਼! ਅਫਗਾਨਿਸਤਾਨ ਦੀਆਂ 220 ਮਹਿਲਾ ਜੱਜਾਂ ਨੂੰ ਸਤਾ ਰਿਹਾ ਹੱਤਿਆ ਦਾ ਡਰ

ਉਹਨਾਂ ਦੱਸਿਆ ਕਿ ਫਾਰਮਾ ਉਦਯੋਗ ਨੂੰ ਯੂ.ਐਸ.ਐਫ.ਡੀ.ਏ. ਤੋਂ ਮਨਜ਼ੂਰਸ਼ੁਦਾ ਵੱਡੀਆਂ ਫਾਰਮਾਸਿਊਟੀਕਲ ਕੰਪਨੀਆਂ, ਜਿਵੇਂ ਸਨ ਫਾਰਮਾ, ਸੇਂਟਿ੍ਰਐਂਟ ਅਤੇ ਆਈ.ਓ.ਐਲ. ਕੈਮੀਕਲਜ਼ ਤੋਂ ਵੀ ਸਹਾਇਤਾ ਪ੍ਰਾਪਤ ਹੋਏਗੀ। ਬਠਿੰਡਾ ’ਚ ਇਸ ਪਾਰਕ ਨੂੰ ਸਥਾਪਤ ਕਰਨ ਨਾਲ ਆਰ ਐਂਡ ਡੀ ਈਕੋਸਿਸਟਮ, ਨੈਸ਼ਨਲ ਇੰਸਟੀਚਿਊਟ ਆਫ ਫਾਰਮਾਸਿਊਟੀਕਲ ਐਜੂਕੇਸ਼ਨ ਐਂਡ ਰਿਸਰਚ (ਨਾਈਪਰ), ਇੰਡੀਅਨ ਇੰਸਟੀਚਿਊਟ ਆਫ ਸਾਇੰਸ ਐਜੂਕੇਸ਼ਨ ਐਂਡ ਰਿਸਰਚ (ਆਈਸਰ) ਅਤੇ ਨੈਨੋ ਟੈਕਨਾਲੋਜੀ ਇੰਸਟੀਚਿਊਟ, ਮੋਹਾਲੀ ਤੋਂ ਇਲਾਵਾ ਆਲ ਇੰਡੀਅਨ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (ਏਮਜ਼, ਬਠਿੰਡਾ) ਅਤੇ ਮਾਈਕਰੋਬਾਇਲ ਟੈਕਨਾਲੋਜੀ ਸੰਸਥਾਨ, ਬਠਿੰਡਾ ਦਾ ਵੀ ਲਾਭ ਮਿਲੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM
Advertisement