
ਮ੍ਰਿਤਕ ਕਿਸਾਨ ਸਿਰ ਅੱਠ ਲੱਖ ਰੁਪਏ ਦਾ ਕਰਜ਼ਾ
ਮਾਨਸਾ: ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਵਿੱਚ 45 ਸਾਲਾ ਕਿਸਾਨ ਗੁਰਪ੍ਰੀਤ ਸਿੰਘ ਨੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਿਸਾਨ ਨੇ ਕੁਝ ਜ਼ਮੀਨ ਠੇਕੇ 'ਤੇ ਲੈ ਕੇ ਨਰਮੇ ਦੀ ਫਸਲ ਬੀਜੀ ਸੀ। ਗੁਲਾਬੀ ਸੁੰਡੀ ਪੈਦਾ ਹੋਣ ਕਾਰਨ ਸਾਰੀ ਫਸਲ ਬਰਬਾਦ ਹੋ ਗਈ ਸੀ।
Gurpreet Singh
ਮ੍ਰਿਤਕ ਕਿਸਾਨ ਕੋਲ ਡੇਢ ਏਕੜ ਜ਼ਮੀਨ ਹੈ, ਪਰ ਸਾਰੀ ਫਸਲ ਖਰਾਬ ਹੋਣ ਕਾਰਨ ਉਹ ਬਹੁਤ ਪ੍ਰੇਸ਼ਾਨ ਸੀ ਜਿਸ ਕਾਰਨ ਉਸਨੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਗੁਰਪ੍ਰੀਤ ਸਿੰਘ ਸਿਰ 8 ਲੱਖ ਰੁਪਏ ਦਾ ਕਰਜ਼ਾ ਹੈ।
Death
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਕਰਜ਼ੇ ਅਤੇ ਫਸਲ ਖਰਾਬ ਹੋਣ ਕਾਰਨ ਬਹੁਤ ਪ੍ਰੇਸ਼ਾਨ ਰਹਿੰਦਾ ਸੀ। ਮ੍ਰਿਤਕ ਕਿਸਾਨ ਗੁਰਪ੍ਰੀਤ ਸਿੰਘ ਆਪਣੇ ਪਿੱਛੇ 3 ਬੱਚੇ ਅਤੇ ਪਤਨੀ ਨੂੰ ਕਰਜ਼ਦਾਰ ਵਜੋਂ ਛੱਡ ਗਿਆ ਹੈ।
Gurpreet Singh
ਕਿਸਾਨ ਗੁਰਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਨੂੰ ਉਨ੍ਹਾਂ ਦਾ ਸਮੁੱਚਾ ਕਰਜ਼ਾ ਮੁਆਫ ਕਰਨ ਅਤੇ ਪਰਿਵਾਰ ਦੀ ਆਰਥਿਕ ਮਦਦ ਕਰਨ ਦੀ ਅਪੀਲ ਕੀਤੀ ਹੈ। ਦੂਜੇ ਪਾਸੇ ਜਾਂਚ ਅਧਿਕਾਰੀ ਸਲਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਦੇ ਰਿਸ਼ਤੇਦਾਰਾਂ ਦੇ ਬਿਆਨਾਂ 'ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।
death
ਪਰਿਵਾਰਕ ਮੈਂਬਰਾਂ ਨੇ ਬਿਆਨ ਵਿੱਚ ਕਿਹਾ ਕਿ ਗੁਰਪ੍ਰੀਤ ਸਿੰਘ ਕਰਜ਼ੇ ਕਾਰਨ ਪ੍ਰੇਸ਼ਾਨ ਸੀ ਅਤੇ ਇਸੇ ਪ੍ਰੇਸ਼ਾਨੀ ਕਾਰਨ ਉਸਨੇ ਜ਼ਹਿਰੀਲੀ ਦਵਾਈ ਪੀ ਲਈ ਅਤੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।