ਉਪ ਮੁੱਖ ਮੰਤਰੀ ਓਪੀ ਸੋਨੀ ਵਲੋਂ ਫਾਰਮਾਸਿਊਟੀਕਲ ਦਵਾਈਆਂ ਦੀ ਦੁਰਵਰਤੋਂ ਨੂੰ ਰੋਕਣ ਦੇ ਹੁਕਮ
Published : Oct 22, 2021, 3:08 pm IST
Updated : Oct 22, 2021, 3:08 pm IST
SHARE ARTICLE
Deputy CM OP Soni
Deputy CM OP Soni

ਦਵਾਈਆਂ ਦੀ ਵਿਕਰੀ/ਖ਼ਰੀਦਦਾਰੀ ਸਬੰਧੀ ਸਹੀ ਰਿਕਾਰਡ ਨਾ ਰੱਖਣ ਵਾਲੀਆਂ ਫਰਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ - ਓ.ਪੀ. ਸੋਨੀ

ਉਪ ਮੁੱਖ ਮੰਤਰੀ ਵਲੋਂ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਖ਼ਤਰੇ ਨਾਲ ਨਜਿੱਠਣ ਦੀ ਹਦਾਇਤ 

ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਭੰਡਾਰਨ, ਵਿਕਰੀ ਅਤੇ ਵੰਡ 'ਤੇ ਪੈਣੀ ਨਜ਼ਰ ਰੱਖਣ ਦੇ ਆਦੇਸ਼

ਦਵਾਈਆਂ ਦੀ ਵਿਕਰੀ/ਖ਼ਰੀਦਦਾਰੀ ਸਬੰਧੀ ਸਹੀ ਰਿਕਾਰਡ ਨਾ ਰੱਖਣ ਵਾਲੀਆਂ ਫਰਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ - ਓ.ਪੀ. ਸੋਨੀ

ਚੰਡੀਗੜ੍ਹ : ਫਾਰਮਾਸਿਊਟੀਕਲ ਦਵਾਈਆਂ ਦੀ ਦੁਰਵਰਤੋਂ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਦੇ ਉਪ ਮੁੱਖ ਮੰਤਰੀ ਓਪੀ ਸੋਨੀ ਨੇ ਸਾਰੇ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੀ ਅੰਨ੍ਹੇਵਾਹ ਵਿਕਰੀ ਨੂੰ ਰੋਕਣ ਦੀ ਹਦਾਇਤ ਕੀਤੀ।
ਸੋਨੀ ਨੇ ਕਿਹਾ ਕਿ ਲੋਕਾਂ ਵਿਚ ਖ਼ਾਸ ਕਰਕੇ ਨੌਜਵਾਨ ਪੀੜ੍ਹੀ 'ਚ ਨਸ਼ਿਆਂ ਦੀ ਆਦਤ ਦਾ ਕਾਰਨ ਬਣਨ ਵਾਲੀਆਂ ਸਾਰੀਆਂ ਦਵਾਈਆਂ ਨੂੰ ਸੀਮਤ ਕੀਤਾ ਜਾਣਾ ਚਾਹੀਦਾ ਹੈ ਅਤੇ ਇਨ੍ਹਾਂ ਦੀ ਸਿਰਫ਼ ਸਾਵਧਾਨੀ ਨਾਲ ਵਿਕਰੀ ਦੀ ਹੀ ਇਜਾਜ਼ਤ ਹੋਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸੂਬੇ ਵਿੱਚ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਭੰਡਾਰਨ, ਵਿਕਰੀ ਅਤੇ ਵੰਡ 'ਤੇ ਪੈਣੀ ਨਜ਼ਰ ਰੱਖਣ ਲਈ ਕਿਹਾ।

OP SoniOP Soni

ਇਹ ਵੀ ਪੜ੍ਹੋ : ਭਾਜਪਾ ਮੰਤਰੀ ਦੇ ਪੈਟਰੋਲ ਵਾਲੇ ਬਿਆਨ 'ਤੇ ਅਖਿਲੇਸ਼ ਯਾਦਵ ਨੇ ਸਾਧਿਆ ਨਿਸ਼ਾਨਾ

ਸੋਨੀ ਨੇ ਕਿਹਾ ਕਿ ਹਾਲ ਹੀ ਵਿੱਚ ਦੇਖਿਆ ਗਿਆ ਹੈ ਕਿ ਨੌਜਵਾਨਾਂ ਵੱਲੋਂ ਪ੍ਰੀਗੈਬਲਿਨ ਵਾਲੇ ਕੈਪਸੂਲ ਅਤੇ ਗੋਲੀਆਂ ਦੀ ਵਰਤੋਂ ਨਸ਼ੇ ਲਈ ਕੀਤੀ ਜਾ ਰਹੀ ਹੈ। ਇਸ ਲਈ, ਫੂਡ ਐਂਡ ਡਰੱਗਜ਼ ਐਡਮਨਿਸਟ੍ਰੇਸ਼ਨ ਦੇ ਡਰੱਗਜ਼ ਕੰਟਰੋਲ ਅਫ਼ਸਰਾਂ ਨੂੰ ਜਾਂਚ ਕਰਨ ਅਤੇ ਡਰੱਗਜ਼ ਅਤੇ ਕਾਸਮੈਟਿਕਸ ਐਕਟ ਦੀਆਂ ਧਾਰਾਵਾਂ ਤਹਿਤ ਉਨ੍ਹਾਂ ਫਰਮਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ ਜਿੱਥੇ ਇਹ ਦਵਾਈਆਂ ਸਹੀ ਰਿਕਾਰਡ ਤੋਂ ਬਿਨਾਂ ਭੰਡਾਰ ਕੀਤੀਆਂ ਗਈਆਂ ਹਨ। 

Deputy CM O Deputy CM O

ਮੰਤਰੀ ਨੇ ਕਿਹਾ ਕਿ ਸਾਨੂੰ ਇਹ ਯਕੀਨੀ ਬਣਾਉਣ ਦੀ ਜ਼ਰੂਰਤ ਹੈ ਕਿ ਅਜਿਹੀਆਂ ਦਵਾਈਆਂ ਢੁਕਵੀਂ ਵਰਤੋਂ ਲਈ ਬਣਾਈਆਂ ਅਤੇ ਵੇਚੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਕੈਮਿਸਟ ਐਸੋਸੀਏਸ਼ਨਾਂ ਨੂੰ ਨਸ਼ੇ ਦੀ ਆਦਤ ਪਾਉਣ ਵਾਲੀਆਂ ਦਵਾਈਆਂ ਦੇ ਇਸ ਖ਼ਤਰੇ ਨਾਲ ਨਜਿੱਠਣ ਲਈ ਸੂਬੇ ਦੀਆਂ ਏਜੰਸੀਆਂ ਦੇ ਸਹਿਯੋਗ ਲਈ ਅੱਗੇ ਆਉਣ ਲਈ ਕਿਹਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਲਖੀਮਪੁਰ ਹਿੰਸਾ ਦੀ ਜਾਂਚ ਕਰ ਰਹੇ DIG ਦਾ ਤਬਾਦਲਾ, ਮੰਤਰੀ ਦੇ ਪੁੱਤਰ ਨੂੰ ਕੀਤਾ ਸੀ ਗ੍ਰਿਫ਼ਤਾਰ 

ਜ਼ਿਕਰਯੋਗ ਹੈ ਕਿ ਵਿਭਾਗ ਪਹਿਲਾਂ ਹੀ ਕੈਮਿਸਟ ਐਸੋਸੀਏਸ਼ਨਾਂ ਅਤੇ ਵੱਖ -ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨਾਲ ਸੈਮੀਨਾਰਾਂ ਅਤੇ ਮੀਟਿੰਗਾਂ ਦਾ ਆਯੋਜਨ ਕਰ ਕੇ ਲੋਕਾਂ ਤੱਕ ਪਹੁੰਚ  ਬਣਾ ਰਿਹਾ ਹੈ ਅਤੇ '100 ਦਿਨਾਂ ਦੇ ਰੋਡਮੈਪ' ਤਹਿਤ ਉਨ੍ਹਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement