
ਜੰਮ ਕੇ ਕੀਤੀ ਨਾਅਰੇਬਾਜ਼ੀ
ਮੋਗਾ ( ਦਿਲੀਪ ਕੁਮਾਰ) : ਜਿਉਂ ਹੀ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਸਾਰੀਆਂ ਸਿਆਸੀ ਪਾਰਟੀਆਂ ਆਪਣੇ ਵਰਕਰਾਂ, ਸਮਰਥਕਾਂ ਅਤੇ ਲੋਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।
(Farmers protest against Harsimrat Badal's arrival in Moga
ਇਸ ਪਰੰਪਰਾ ਨੂੰ ਕਾਇਮ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅੱਜ ਬਾਘਾਪੁਰਾਣਾ ਪਹੁੰਚੇ। ਬਾਘਾਪੁਰਾਣਾ ਪਹੁੰਚਣ ਤੇ ਕਿਰਤੀ ਮਜ਼ਦੂਰ ਏਕਤਾ ਵਲੋਂ ਕਾਲੀਆਂ ਝੰਡੀਆਂ ਅਤੇ ਜ਼ਬਰਦਸਤ ਨਾਅਰੇਬਾਜ਼ੀ ਕਰਦਿਆਂ ਵਿਰੋਧ ਕੀਤਾ ਗਿਆ ਪ੍ਰੰਤੂ ਪੁਲਿਸ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਕੁਝ ਦੂਰੀ 'ਤੇ ਪਿੱਛੇ ਹੀ ਰੋਕ ਲਿਆ ਗਿਆ।
ਭਾਰੀ ਵਿਰੋਧ ਹੋਣ ਕਾਰਨ ਬੀਬਾ ਬਾਦਲ ਸਿਰਫ 15-20 ਮਿੰਟਾਂ ਵਿੱਚ ਉਥੋਂ ਚਲੀ ਗਈ ਇਸ ਦੌਰਾਨ ਜਦੋਂ ਪੱਤਰਕਾਰਾਂ ਨੇ ਉਹਨਾਂ ਨਾਲ ਗੱਲ ਕਰਨੀ ਚਾਹੀ ਤਾਂ ਉਹ ਮੀਡੀਆ ਤੋਂ ਬਚ ਕੇ ਆਪਣੀ ਕਾਰ ਵਿੱਚ ਬੈਠ ਗਏ।