ਅਮਨ-ਕਾਨੂੰਨ 'ਚ ਲੋਕਾਂ ਦਾ ਭਰੋਸਾ ਪੈਦਾ ਕਰਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ : ਮੁੱਖ ਮੰਤਰੀ ਚੰਨੀ
Published : Oct 22, 2021, 7:16 am IST
Updated : Oct 22, 2021, 7:16 am IST
SHARE ARTICLE
image
image

ਅਮਨ-ਕਾਨੂੰਨ 'ਚ ਲੋਕਾਂ ਦਾ ਭਰੋਸਾ ਪੈਦਾ ਕਰਨ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ : ਮੁੱਖ ਮੰਤਰੀ ਚੰਨੀ

ਚੰਡੀਗੜ੍ਹ, 21 ਅਕਤੂਬਰ (ਦਿਲਮੋਹਨ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੁਲਿਸ ਫੋਰਸ ਨੂੰ  ਸੂਬਾ ਭਰ ਵਿਚ ਪੁਲਿਸ ਦੇ ਕੰਮਕਾਜ ਵਿਚ ਹੋਰ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਆਖਿਆ ਤਾਂ ਕਿ ਅਮਨ-ਕਾਨੂੰਨ ਦੀ ਵਿਵਸਥਾ ਵਿਚ ਆਮ ਲੋਕਾਂ ਦਾ ਭਰੋਸਾ ਪੈਦਾ ਕੀਤਾ ਜਾ ਸਕੇ | 
ਸੂਬੇ ਨੂੰ  ਦਰਪੇਸ਼ ਚੁਣੌਤੀਆਂ ਦਾ ਜ਼ਿਕਰ ਕਰਦੇ ਹੋਏ ਚੰਨੀ ਨੇ ਹੇਠਲੇ ਪੱਧਰ ਤੋਂ ਲੈ ਕੇ ਸੀਨੀਅਰ ਅਫ਼ਸਰਾਂ ਤਕ ਸਮੁੱਚੀ ਪੁਲਿਸ ਫੋਰਸ ਨੂੰ  ਭਿ੍ਸ਼ਟਾਚਾਰ ਨੂੰ  ਨੱਥ ਪਾਉਣ, ਨਸ਼ੇ ਦੀ ਸਪਲਾਈ ਲਾਈਨ ਤੋੜਨ, ਨਜਾਇਜ਼ ਸ਼ਰਾਬ ਦਾ ਕਾਰੋਬਾਰ ਖ਼ਤਮ ਕਰਨ ਅਤੇ ਰੇਤ ਮਾਫ਼ੀਏ ਨਾਲ ਕਰੜੇ ਹੱਥੀਂ ਨਿਪਟਣ ਲਈ ਇਕਜੁਟਤਾ ਨਾਲ ਕੰਮ ਕਰਨ ਲਈ ਕਿਹਾ | ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸਾਡੇ ਨੌਜਵਾਨਾਂ ਨੂੰ  ਨਸ਼ਿਆਂ ਦੀ ਅਲਾਮਤ ਦਾ ਸ਼ਿਕਾਰ ਬਣਾਉਣ ਵਾਲੇ ਨਸ਼ਾ ਤਸਕਰਾਂ ਦੀ ਸ਼ਨਾਖਤ ਕਰਨ ਲਈ ਪੁਲਿਸ ਨੂੰ  ਢੁਕਵੀਂ ਪ੍ਰਣਾਲੀ ਵਿਕਸਤ ਕਰਨੀ ਚਾਹੀਦੀ ਹੈ | ਅੱਜ ਸ਼ਾਮ ਇਥੇ ਮੁੱਖ ਮੰਤਰੀ ਦਫ਼ਤਰ ਵਿਖੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਪੁਲਿਸ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕਰਦਿਆਂ ਚੰਨੀ ਨੇ ਅਫ਼ਸਰਾਂ ਨੂੰ  ਅਪਣੀ ਡਿਊਟੀ ਸਮਰਪਿਤ ਭਾਵਨਾ, ਇਮਾਨਦਾਰੀ ਅਤੇ ਪੇਸ਼ੇਵਾਰ ਵਚਨਬੱਧਤਾ ਨਾਲ ਨਿਭਾਉਣ ਲਈ ਆਖਿਆ ਤਾਂ ਕਿ ਲੋਕਾਂ ਨੂੰ  ਫਰਕ ਮਹਿਸੂਸ ਹੋਵੇ ਅਤੇ ਇਸ ਸਬੰਧ ਵਿਚ ਹੇਠਲੇ ਪੱਧਰ ਤਕ ਸੁਨੇਹਾ ਜਾਣਾ ਚਾਹੀਦਾ ਹੈ | ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਫ਼ਸਰਾਂ ਦੀਆਂ ਨਵੀਂਆ ਤਇਨਾਤੀਆਂ ਪੂਰੀ ਤਰ੍ਹਾਂ ਨਾਲ ਯੋਗਤਾ ਅਤੇ ਟਰੈਕ ਰਿਕਾਰਡ ਦੇ ਅਧਾਰ 'ਤੇ ਕੀਤੀਆਂ ਗਈਆਂ ਹਨ ਜਿਸ ਕਰਕੇ ਉਨ੍ਹਾਂ ਨੂੰ  ਅਪਣੀ ਡਿਊਟੀ ਪੂਰੀ ਸੁਹਿਰਦਤਾ ਅਤੇ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ ਅਤੇ ਬਿਨਾਂ ਭੇਦ-ਭਾਵ ਦੇ ਸੇਵਾਵਾਂ ਪ੍ਰਦਾਨ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਆਮ ਲੋਕਾਂ ਦਾ ਭਰੋਸਾ ਪੁਲਿਸ ਪ੍ਰਤੀ ਵਧ ਸਕੇ |ਇਸ ਦੇ ਨਾਲ ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਵਿਆਕਤੀ ਨੂੰ  ਨਜਾਇਜ਼ ਹਿਰਾਸਤ ਵਿਚ ਨਾ ਰੱਖਿਆ ਜਾਵੇ ਅਤੇ ਕਿਸੇ ਨੂੰ  ਵੀ ਝੂਠੇ ਕੇਸਾਂ ਵਿਚ ਨਾ ਉਲਝਾ ਕੇ ਪ੍ਰੇਸ਼ਾਨ ਕੀਤਾ ਜਾਵੇ | ਮੁੱਖ ਮੰਤਰੀ ਨੇ ਦਿਵਾਲੀ ਦੇ ਤਿਉਹਾਰ ਦੇ ਮੌਕੇ ਦੁਕਾਨਦਾਰਾਂ ਅਤੇ ਰੇਹੀੜੀਆਂ/ਫੜੀਆਂ ਲਾ ਕੇ ਸਮਾਨ ਵੇਚਣ ਵਾਲਿਆਂ ਨੂੰ  ਲਾਇਸੰਸ ਦੇ ਨਾਮ 'ਤੇ ਪੈਸੇ ਮੰਗ ਕੇ ਪੁਲਿਸ ਵਲੋਂ ਬੇਲੋੜਾ ਤੰਗ ਨਾ ਕੀਤਾ ਜਾਵੇ |
ਉਨ੍ਹਾਂ ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ  ਡੀ.ਐਸ.ਪੀ ਅਤੇ ਐਸ.ਐਚ.ਓ ਨੂੰ  ਵਿਸਥਾਰਤ ਹਦਾਇਤਾਂ ਜਾਰੀ ਕਰਨ ਲਈ ਵੀ ਕਿਹਾ ਤਾਂ ਜੋ ਇੰਨਾਂ ਲੋਕਾਂ ਨੂੰ  ਦਿਵਾਲੀ ਦੇ ਤਿਉਹਾਰ ਮੌਕੇ ਸਮਾਨ ਅਤੇ ਪਟਾਕੇ ਵੇਚਣ ਵਿਚ ਕੋਈ ਦਿੱਕਤ ਨਾ ਆਵੇ |ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਦੜ੍ਹਾ-ਸੱਟਾ ਲਾਉਣ ਵਾਲੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਬਿਨਾਂ ਕਿਸੇ ਢਿੱਲ ਦੇ ਪੂਰੀ ਸਖਤੀ ਵਰਤਦਿਆਂ ਮਿਸਾਲੀ ਕਾਰਵਾਈ ਕੀਤੀ ਜਾਵੇ |ਤਿਉਹਾਰਾਂ ਦੇ ਸੀਜਨ ਦੌਰਾਨ ਰਾਤ ਸਮੇਂ ਹੁੰਦੇ ਹਾਦਸੇ ਰੋਕਣ ਲਈ ਮੁੱਖ ਮੰਤਰੀ ਨੇ ਕਿਹਾ ਕਿ ਪੈਟਰੌਲਿੰਗ ਵਧਾਈ ਜਾਵੇ ਖਾਸ ਕਰਕੇ ਰਾਤ ਸਮੇਂ ਖਾਸ ਨਿਗਰਾਨੀ ਰੱਖੀ ਜਾਵੇ |
ਚੰਨੀ ਨੇ ਕਿਹਾ ਕਿ ਉਨ੍ਹਾਂ ਨੂੰ  ਪੁਲਿਸ ਵਲੋਂ ਵਾਹਨਾਂ ਦੇ ਕਾਗਜ਼ ਚੈੱਕ ਕਰਨ ਦੇ ਨਾਮ 'ਤੇ ਪੁਲਿਸ ਵਲੋਂ ਲਈ ਜਾਂਦੀ ਰਿਸ਼ਵਤ ਅਤੇ ਲੁੱਟ-ਖਸੁੱਟ ਸਬੰਧੀ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਹਨ, ਜਿਸ ਨੂੰ  ਠੱਲ੍ਹ ਪਾਉਣ ਲਈ ਟਰੈਫਿਕ ਪੁਲਿਸਗਿੰਗ ਅਤੇ ਪ੍ਰਬੰਧਨ ਵਿਚ ਕ੍ਰਾਂਤੀਕਾਰੀ ਸੁਧਾਰ ਹੋਂਦ ਵਿਚ ਲਿਆਂਦੇ ਜਾਣ |
ਮੁੱਖ ਮੰਤਰੀ ਨੇ ਇਹ ਵੀ ਵਕਾਲਤ ਕੀਤੀ ਕਿ ਗਲਤ ਕੰਮ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ  ਸਖ਼ਤ ਸਜਾ ਦਿੱਤੀ ਜਾਣੀ ਚਾਹੀਦੀ ਹੈ ਜੋ ਸਮੁੱਚੀ ਪੁਲਿਸ ਫੋਰਸ ਨੂੰ  ਬਦਨਾਮ ਕਰ ਰਹੇ ਹਨ | ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਖਾਸ ਕਰਕੇ ਜ਼ਿਲ੍ਹਾ ਪੁਲਿਸ ਮੁੱਖੀਆਂ ਨੂੰ  ਸਪੱਸ਼ਤ ਤੌਰ 'ਤੇ ਕਿਹਾ ਕਿ ਜਾਂ ਤਾਂ ਲੋਕਾਂ ਨੂੰ  ਵਧੀਆ ਸੇਵਾਵਾਂ ਪ੍ਰਦਾਨ ਲਈ ਆਪਣੀ ਡਿਊਟੀ ਜ਼ਿੰਮੇਵਾਰਾਨਾ ਤਰੀਕੇ ਨਾਲ ਨਿਭਾਉਣ ਜਾਂ ਆਪਣੀ ਫਿਰ ਤਬਾਦਲੇ ਲਈ ਤਿਆਰ ਰਹਿਣ, ਕਿਉਂਕਿ ਸਿਵਲ ਅਤੇ ਪੁਲਿਸ ਪ੍ਰਸਾਸਨ ਦੋਵਾਂ ਵਿੱਚ ਕੁਸਲ, ਸਾਫ, ਭਿ੍ਸ਼ਟਾਚਾਰ ਮੁਕਤ ਅਤੇ ਪਾਰਦਰਸੀ ਪ੍ਰਸਾਸਨ ਉਨ੍ਹਾਂ ਦੀ ਸਰਕਾਰ ਦਾ ਮੁੱਖ ਏਜੰਡੇ ਹੈ | ਇਸ ਤੋਂ ਪਹਿਲਾਂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਜਿਨ੍ਹਾਂ ਕੋਲ ਗ੍ਰਹਿ ਵਿਭਾਗ ਹੈ, ਨੇ ਕਿਹਾ ਕਿ ਸਾਡੀ ਪੁਲਿਸ ਫੋਰਸ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਲਈ ਪੂਰੀ ਤਰ੍ਹਾਂ ਸਮਰੱਥ ਅਤੇ ਨਿਪੁੰਨ ਹੈ | ਉਨ੍ਹਾਂ ਕਿਹਾ, Tਜੇਕਰ ਸਾਡੀ ਪੁਲਿਸ ਫੋਰਸ ਸੂਬੇ ਵਿੱਚ ਦਹਾਕਿਆਂ ਤੋਂ ਚੱਲ ਰਹੇ ਅੱਤਵਾਦ ਨੂੰ  ਬਹਾਦਰੀ ਨਾਲ ਕਾਬੂ ਕਰ ਸਕਦੀ ਹੈ, ਤਾਂ ਮੈਨੂੰ ਯਕੀਨ ਹੈ ਕਿ ਉਹ ਗੈਂਗਸਟਰਾਂ ਅਤੇ ਰੇਤ ਮਾਫੀਆ ਤੋਂ ਇਲਾਵਾ ਨਸ਼ਿਆਂ ਦਾ ਖਾਤਮਾ ਕਰਕੇ ਇੱਕ ਮਿਸਾਲ ਕਾਇਮ ਕਰੇਗੀ |T ਉਪ ਮੁੱਖ ਮੰਤਰੀ ਨੇ ਮੁੱਖ ਮੰਤਰੀ ਨੂੰ  ਆਮ ਲੋਕਾਂ ਨੂੰ  ਇਨਸਾਫ ਦਿਵਾ ਕੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਦਾ ਭਰੋਸਾ ਵੀ ਦਿੱਤਾ | ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ  ਆਮ ਜਨਤਾ ਦੀ ਸੁਰੱਖਿਆ ਨੂੰ  ਯਕੀਨੀ ਬਣਾਉਣ ਦੇ ਇਕੋ-ਇਕ ਉਦੇਸ ਨਾਲ ਆਪਣੀ ਡਿਊਟੀਆਂ ਨਿਡਰਤਾ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ |ਰੰਧਾਵਾ ਨੇ ਅੱਗੇ ਕਿਹਾ ਕਿ ਉਹ ਇਨ੍ਹਾਂ ਅਧਿਕਾਰੀਆਂ ਦੀ ਅਤੇ ਇਹਨਾਂ ਦੇ ਪਰਿਵਾਰਾਂ ਦੀ ਸੁਰੱਖਿਆ ਯਕੀਨੀ ਬਣਾਉਣਗੇ ਤਾਂ ਜੋ ਡਿਊਟੀ ਦੌਰਾਨ ਉਨ੍ਹਾਂ ਦੇ ਮਨੋਬਲ ਨੂੰ  ਵਧਾਇਆ ਜਾ ਸਕੇ |
ਇਸ ਤੋਂ ਪਹਿਲਾਂ, ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਮੁੱਖ ਮੰਤਰੀ ਨੂੰ  ਦੱਸਿਆ ਕਿ ਪੁਲਿਸ ਵਿਭਾਗ ਮੌਕੇ 'ਤੇ ਹੀ ਲੋਕਾਂ ਦੀਆਂ ਸਿ?ਕਾਇਤਾਂ ਦਾ ਨਿਪਟਾਰਾ ਕਰਨ ਲਈ ਹਰ ਪੰਦਰਾਂ ਦਿਨ ਬਾਅਦ ਵਿਸੇਸ ਸੁਵਿਧਾ ਕੈਂਪ ਲਗਾਏਗਾ | ਮੀਟਿੰਗ ਵਿੱਚ ਮੁੱਖ ਸਕੱਤਰ ਅਨਿਰੁੱਧ ਤਿਵਾੜੀ, ਵਧੀਕ ਮੁੱਖ ਸਕੱਤਰ ਗ੍ਰਹਿ ਅਨੁਰਾਗ ਵਰਮਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਮੁੱਖ ਮੰਤਰੀ ਦੇ ਵਿਸੇਸ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ ਅਤੇ ਉਪ ਮੁੱਖ ਮੰਤਰੀ ਦੇ ਵਿਸੇਸ ਪ੍ਰਮੁੱਖ ਸਕੱਤਰ ਵਰੁਣ ਰੂਜਮ ਤੋਂ ਇਲਾਵਾ ਏ.ਡੀ.ਜੀ.ਪੀ., ਆਈ.ਜੀ., ਡੀ.ਆਈ.ਜੀ. ਪੱਧਰ ਦੇ ਸਾਰੇ ਸੀਨੀਅਰ ਅਫਸਰ, ਕਮਿਸ਼ਨਰ ਆਫ ਪੁਲੀਸ ਅਤੇ ਜ਼ਿਲ੍ਹਾ ਪੁਲੀਸ ਮੁਖੀ ਵੀ ਸਾਮਲ ਸਨ |  

SHARE ARTICLE

ਏਜੰਸੀ

Advertisement

ਸਟੇਜ ਤੋਂ CM Bhagwant Mann ਨੇ ਭਰੀ ਹੁੰਕਾਰ, SHERY KALSI ਲਈ ਮੰਗੀ Vote, ਸੁਣੋ ਕੀ ਦਿੱਤਾ ਵੱਡਾ ਬਿਆਨ LIVE

16 May 2024 4:34 PM

ਮਸ਼ੀਨਾਂ 'ਚ ਹੇਰਾਫੇਰੀ ਕਰਨ ਦਾ ਅਧਾਰ ਬਣਾ ਰਹੀ ਹੈ ਭਾਜਪਾ : ਗਾਂਧੀ

16 May 2024 4:04 PM

social media 'ਤੇ troll ਕਰਨ ਵਾਲਿਆਂ ਨੂੰ Kuldeep Dhaliwal ਦਾ ਜਵਾਬ, ਅੰਮ੍ਰਿਤਸਰ ਦੇ ਲੋਕਾਂ 'ਚ ਖੜ੍ਹਾ ਕੇ...

16 May 2024 3:48 PM

“17 ਤੇ 19 ਦੀਆਂ ਚੋਣਾਂ ’ਚ ਉਮੀਦਵਾਰ ਨਿੱਜੀ ਹਮਲੇ ਨਹੀਂ ਸੀ ਕਰਦੇ, ਪਰ ਹੁਣ ਇਸ ਮਾਮਲੇ ’ਚ ਪੱਧਰ ਥੱਲੇ ਡਿੱਗ ਚੁੱਕਾ”

16 May 2024 3:27 PM

'ਕਿਸਾਨ ਜਥੇਬੰਦੀਆਂ ਬਣਾਉਣ ਦਾ ਕੀ ਫ਼ਾਇਦਾ? ਇੰਨੇ ਸਾਲਾਂ 'ਚ ਕਿਉਂ ਕਿਸਾਨੀ ਮੁੱਦੇ ਹੱਲ ਨਹੀਂ ਕਰਵਾਏ?'....

16 May 2024 3:23 PM
Advertisement