ਪ੍ਰਗਟ ਸਿੰਘ ਵਲੋਂ ਭੈਣੀ ਅਰਾਈਆਂ ’ਚ ਖੇਡ ਸਟੇਡੀਅਮ ਦਾ ਉਦਘਾਟਨ
Published : Oct 22, 2021, 5:58 am IST
Updated : Oct 22, 2021, 5:58 am IST
SHARE ARTICLE
image
image

ਪ੍ਰਗਟ ਸਿੰਘ ਵਲੋਂ ਭੈਣੀ ਅਰਾਈਆਂ ’ਚ ਖੇਡ ਸਟੇਡੀਅਮ ਦਾ ਉਦਘਾਟਨ

ਜਗਰਾਉਂ, 21 ਅਕਤੂਬਰ (ਪਰਮਜੀਤ ਸਿੰਘ ਗਰੇਵਾਲ) : ਸੂਬੇ ਦੇ ਖੇਡ ਮੰਤਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਨੇ ਅੱਜ ਲਾਗਲੇ ਅਤੇ ਪੰਜਾਬ ਖਾਦੀ ਬੋੋਰਡ ਦੇ ਵਾਈਸ ਚੇਅਰਮੈਨ ਮੇਜ਼ਰ ਸਿੰਘ ਭੈਣੀ ਦੇ ਜੱਦੀ ਪਿੰਡ ਭੈਣੀ ਅਰਾਈਆਂ ਵਿਖੇ ਭੈਣੀ ਪ੍ਰਵਾਰ ਦੀਆਂ ਕੋਸ਼ਿਸ਼ਾਂ ਸਦਕਾ ਬਣੇ ਆਲੀਸ਼ਾਨ ਖੇਡ ਸਟੇਡੀਅਮ ਦਾ ਉਦਘਾਟਨ ਕਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਆਉਂਦੇ ਦਿਨਾਂ ਵਿਚ ਇਕ ਵਿਸ਼ੇਸ਼ ਮੁਹਿੰਮ ਚਲਾ ਕੇ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਲ ਵੀ ਪ੍ਰੇਰਤ ਕਰੇਗੀ ਅਤੇ ਪੰਚਾਇੰਤਾਂ ਦੀ ਮੰਗ ’ਤੇ ਉਨਾਂ ਦੇ ਪਿੰਡਾਂ ਵਿਚ ਨਵੇਂ ਖੇਡ ਸਟੇਡੀਅਮ ਬਣਾਉਣ ਲਈ ਗ੍ਰਾਂਟਾਂ ਦੇ ਗੱਫੇ ਦੇਵੇਗੀ। ਇਸ ਤੋਂ ਪਹਿਲਾਂ ਖੇਡ ਮੰਤਰੀ ਪ੍ਰਗਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਸ ਹਫ਼ਤੇ ਦੇ ਅੰਦਰ ਹੀ ਪੰਜਾਬ ਕਾਂਗਰਸ ਦੇ ਜਥੇਬੰਦਕ ਢਾਂਚੇ ਅਤੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕਰ ਦਿਤਾ ਜਾਵੇਗਾ, ਜਿਸ ਸਦਕਾ ਸੂਬੇ ਅੰਦਰ ਪਾਰਟੀ ਹੋਰ ਮਜ਼ਬੂਤੀ ਵਲ ਵਧੇਗੀ। 
ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਅਪਣਾ ਅਸਤੀਫ਼ਾ ਵਾਪਸ ਲੈਣ ਦੇ ਸਵਾਲ ਤੋਂ ਉਨਾਂ ਟਾਲਾ ਵਟਦੇ ਹੋਏ ਆਖਿਆ ਕਿ ਇਸ ਬਾਰੇ ਉਹ ਅਜੇ ਕੁਝ ਵੀ ਨਹੀ ਕਹਿ ਸਕਦੇ। ਉਨ੍ਹਾਂ ਕਿਹਾ ਕਿ ਪਾਰਟੀ ਹਰ ਵਿਧਾਨ ਸਭਾ ਹਲਕੇ ਅੰਦਰ ਅਪਣੇ ਸਰਵੇਅ ਕਰਵਾ ਰਹੀ ਹੈ ਅਤੇ ਇਸ ਦੇ ਆਧਾਰ ’ਤੇ ਹੀ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਪਣੇ ਉਮੀਦਵਾਰ ਉਤਾਰੇਗੀ। ਮੰਤਰੀ ਬਣਨ ਉਪਰੰਤ ਪਹਿਲੀ ਵਾਰ ਅਪਣੇ ਘਰ ਆਉਣ ’ਤੇ ਪ੍ਰਗਟ ਸਿੰਘ ਦਾ ਸਾਬਕਾ ਵਿਧਾਇਕ ਗੁਰਦੀਪ ਸਿੰਘ ਭੈਣੀ, ਪੰਜਾਬ ਖਾਦੀ ਬੋਰਡ ਦੇ ਵਾਈਸ ਚੇਅਰਮੈਨ ਮੇਜਰ ਸਿੰਘ ਭੈਣੀ, ਪ੍ਰਵਾਸੀ ਵੀਰ ਸੁਖਦੇਵ ਸਿੰਘ ਤੂਰ ਦੀ ਅਗਵਾਈ ਵਿਚ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਇਲਾਕੇ ਦੇ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ, ਸਰਪੰਚ, ਪੰਚ ਅਤੇ ਹੋਰ ਮਿਹਨਤੀ ਵਰਕਰ ਮੌਜੂਦ ਸਨ। ਇਸ ਮੌਕੇ ਮੇਜਰ ਸਿੰਘ ਭੈਣੀ ਨੇ ਕਿਹਾ ਕਿ ਜਿਸ ਪੰਚਾਇਤ ਨੂੰ ਵੀ ਖੇਡਾਂ ਜਾਂ ਸਿਖਿਆ ਦੇ ਖੇਤਰ ਵਿਚ ਕਿਸੇ ਗਰਾਂਟ ਦੀ ਲੋੜ ਪਈ ਤਾਂ ਉਨ੍ਹਾਂ ਦਾ ਪਹਿਲ ਦੇ ਅਧਾਰ ’ਤੇ ਕੰਮ ਕਰਵਾਇਆ ਜਾਵੇਗਾ। ਇਸ ਮੌਕੇ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਵਾਈਸ ਚੇਅਰਮੈਨ ਸ਼ਰਪੰਚ ਗੁਲਵੰਤ ਸਿੰਘ ਜੰਡੀ, ਕਾਂਗਰਸੀ ਆਗੂ ਸੁਰੇਸ ਕੁਮਾਰ ਗਰਗ, ਡਾ.ਗੁਰਚਰਨ ਸਿੰਘ ਤੂਰ, ਸਰਪੰਚ ਮਨਜੀਤ ਕੌਰ ਤੂਰ, ਸਰਪੰਚ ਵਰਕਪਾਲ ਸਿੰਘ ਲੀਲਾਂ, ਸਾਬਕਾ ਸਰਪੰਚ ਜਗਰਾਜ ਸਿੰਘ ਜੰਡੀ ਆਦਿ ਹਾਜ਼ਰ ਸਨ।

ਫੋਟੋ ਫਾਈਲ : ਜਗਰਾਉਂ ਗਰੇਵਾਲ-2
ਕੈਪਸ਼ਨ : ਖੇਡ ਸਟੇਡੀਅਮ ਦਾ ਉਦਘਾਟਨ ਕਰਦੇ ਕੈਬਨਿਟ ਮੰਤਰੀ ਪ੍ਰਗਟ ਸਿੰਘ, ਗੁਰਦੀਪ ਸਿੰਘ ਭੈਣੀ ਤੇ ਮੇਜਰ ਸਿੰਘ ਭੈਣੀ ਆਦਿ।

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement