ਮੁੱਖ ਮੰਤਰੀ ਚੰਨੀ ਦੇ ਨਿਰਦੇਸ਼ਾਂ 'ਤੇ PSPCL ਵਲੋਂ ਕਰੋੜਾਂ ਰੁਪਏ ਦੇ ਬਿਜਲੀ ਬਿੱਲਾਂ ਦੇ ਬਕਾਏ ਮਨਜ਼ੂਰ
Published : Oct 22, 2021, 6:05 pm IST
Updated : Oct 22, 2021, 6:05 pm IST
SHARE ARTICLE
CM Channi
CM Channi

2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫ

 

ਚੰਡੀਗੜ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96911 ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਬਿਲਾਂ ਦੇ ਬਕਾਏ ਮੁਆਫ ਕਰ ਦਿੱਤੇ ਹਨ।

 

Electricity Electricity

 

  ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਸੂਬੇ ਦੇ 5 ਜ਼ੋਨਾਂ, ਸਰਹੱਦੀ ਜ਼ੋਨ ਜਿਸ ਵਿੱਚ ਸਬ-ਅਰਬਨ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ ਤੇ ਅੰਮ੍ਰਿਤਸਰ ਸਿਟੀ ਸਰਕਲ ਆਉਂਦੇ ਹਨ, ਕੇਂਦਰੀ ਜ਼ੋਨ (ਲੁਧਿਆਣਾ ਪੂਰਬੀ, ਲੁਧਿਆਣਾ ਪੱਛਮੀ, ਖੰਨਾ, ਸਬ-ਅਰਬਨ ਲੁਧਿਆਣਾ), ਉੱਤਰੀ ਜ਼ੋਨ ( ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਨਵਾਂ ਸ਼ਹਿਰ), ਦੱਖਣੀ ਜ਼ੋਨ (ਪਟਿਆਲਾ, ਸੰਗਰੂਰ, ਬਰਨਾਲਾ, ਰੋਪੜ ਅਤੇ ਮੁਹਾਲੀ) ਅਤੇ ਪੱਛਮੀ ਜ਼ੋਨ (ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ), ਵਿੱਚ ਕੁੱਲ 15.85 ਲਾਭਪਾਤਰੀ ਹਨ ਜਿਨਾਂ ਦੇ ਨਾਂ 1505 ਕਰੋੜ ਰੁਪਏ ਦੇ ਬਕਾਏ ਖੜੇ ਹਨ। ਇਨਾਂ ਵਿੱਚੋਂ 77.37 ਕਰੋੜ ਰੁਪਏ ਦੇ ਬਕਾਏ ਹੁਣ ਤੱਕ ਮੁਆਫ ਕੀਤੇ ਜਾ ਚੁੱਕੇ ਹਨ।

 

CM Charanjit Singh ChanniCM Charanjit Singh Channi

 

ਇਸ ਸਬੰਧੀ ਲਾਭਪਾਤਰੀਆਂ ਦੀ ਜ਼ੋਨ ਵਾਰ ਵੰਡ ਅਤੇ ਉਨਾਂ ਦੇ ਨਾਂ ਖੜੇ ਵਿੱਤੀ ਬਕਾਏ ਬਾਰੇ ਵੇਰਵੇ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਸਰਹੱਦੀ ਜ਼ੋਨ ਵਿੱਚ 4.27 ਲੱਖ ਲਾਭਪਾਤਰੀ ਹਨ ਜਿਨਾਂ ਦੇ ਨਾਂ 407 ਕਰੋੜ ਰੁਪਏ ਦੇ ਬਕਾਏ ਹਨ। ਇਸ ਤੋਂ ਇਲਾਵਾ ਕੇਂਦਰੀ ਜ਼ੋਨ ਦੇ ਕੁੱਲ 1.84 ਲੱਖ ਲਾਭਪਾਤਰੀਆਂ ਦੇ ਨਾਂ 1.57 ਕਰੋੜ ਰੁਪਏ ਦੇ ਬਕਾਏ ਹਨ ਜਦੋਂ ਕਿ ਉੱਤਰੀ ਜ਼ੋਨ ਦੇ 2.11 ਲੱਖ ਲਾਭਪਾਤਰੀਆਂ ਦੇ ਨਾਂ 1.78 ਕਰੋੜ ਰੁਪਏ, ਦੱਖਣੀ ਜ਼ੋਨ ਦੇ 2.86 ਲੱਖ ਲਾਭਪਾਤਰੀਆਂ ਦੇ ਨਾਂ 2 ਕਰੋੜ ਰੁਪਏ ਅਤੇ ਪੱਛਮੀ ਜ਼ੋਨ ਦੇ ਕੁੱਲ 4.76 ਲੱਖ ਲਾਭਪਾਤਰੀਆਂ ਦੇ ਨਾਂ 5.62 ਕਰੋੜ ਰੁਪਏ ਦੇ ਬਕਾਏ ਹਨ।

CM Charanjit Singh ChanniCM Charanjit Singh Channi

 

ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀ ਦਿ੍ਰੜ ਇੱਛਾਸ਼ਕਤੀ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਬਿਨਾਂ ਕਿਸੇ ਜਾਤ-ਪਾਤ, ਧਰਮ ਅਤੇ ਨਸਲ ਦੇ ਵਖਰੇਵੇਂ ਤੋਂ ਹਰ ਕਿਸੇ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement