
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਰਣਦੀਪ ਸਿੰਘ ਨਾਭਾ ਨੇ ਲਖਨਊ ਵਿਖੇ ਇਨਾਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਚੈੱਕ ਸੌਂਪੇ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਰਦੇਸ਼ਾਂ ‘ਤੇ ਪੰਜਾਬ ਸਰਕਾਰ ਵਲੋਂ ਸ਼ੁੱਕਰਵਾਰ ਨੂੰ , 3 ਅਕਤੂਬਰ ਵਾਲੇ ਦਿਨ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜਿਲੇ ਵਿੱਚ ਵਾਪਰੀ ਦਰਦਨਾਕ ਘਟਨਾ ਵਿੱਚ ਜਾਨ ਗਵਾਉਣ ਵਾਲੇ ਕਿਸਾਨਾਂ ਅਤੇ ਇੱਕ ਪੱਤਰਕਾਰ ਦੇ ਪੀੜਤ ਪਰਿਵਾਰਾਂ ਨੂੰ 50-50 ਲੱਖ ਰੁਪਏ ਲੱਖ ਰੁਪਏ ਦੇ ਚੈੱਕ ਦਿੱਤੇ ਗਏ ।
Punjab Government handed over cheques of Rs 50 lakh each to the victim families
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਰਣਦੀਪ ਸਿੰਘ ਨਾਭਾ ਨੇ ਲਖਨਊ ਵਿਖੇ ਇਨਾਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਚੈੱਕ ਸੌਂਪੇ।ਲਖੀਮਪੁਰ ਖੀਰੀ ਦੀ ਦਿਲ-ਦਹਿਲਾਉਣ ਵਾਲੀ ਘਟਨਾ ਦੇ ਸਬੰਧ ’ਚ ਸੁਪਰੀਮ ਕੋਰਟ ਵੱਲੋਂ ਕੀਤੀ ਗਈ ਸੂ-ਮੋਟੋ ਕਾਰਵਾਈ ਦਾ ਸਵਾਗਤ ਕਰਦਿਆਂ ਅਤੇ ਪੀੜਤਾਂ ਲਈ ਨਿਆਂ ਨੂੰ ਯਕੀਨੀ ਬਣਾਉਣ ਲਈ ਸਮਾਂਬੱਧ ਜਾਂਚ ਦੀ ਮੰਗ ਕਰਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਅੰਦੋਲਨ ਦਾ ਸਮਰਥਨ ਕੀਤਾ ਹੈ ਅਤੇ ਹਮੇਸ਼ਾਂ ਹੀ ਕਿਸਾਨ ਭਾਈਚਾਰੇ ਦੇ ਨਾਲ ਖੜੀ ਹੈ।
Punjab Government handed over cheques of Rs 50 lakh each to the victim families
ਰਣਦੀਪ ਸਿੰਘ ਨਾਭਾ ਨੇ ਅੱਗੇ ਕਿਹਾ, “ਪੰਜਾਬ ਸਰਕਾਰ ਪਹਿਲਾਂ ਹੀ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 157 ਕਿਸਾਨਾਂ ਦੇ ਹਰੇਕ ਪੀੜਤ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇ ਚੁੱਕੀ ਹੈ।’’
Punjab Government handed over cheques of Rs 50 lakh each to the victim families
ਜ਼ਿਕਰਯੋਗ ਹੈ ਕਿ ਚਾਰ ਕਿਸਾਨ: ਦਲਜੀਤ ਸਿੰਘ ਪੁੱਤਰ ਹਰਜੀਤ ਸਿੰਘ, ਪਿੰਡ- ਬਜਰਾਂ ਟਾਡਾ, ਤਹਿਸੀਲ-ਨਨਪਾਰਾ, ਜਿਲਾ ਬਹਰਾਇਚ, ਗੁਰਵਿੰਦਰ ਸਿੰਘ ਪੁੱਤਰ ਸੁਖਵਿੰਦਰ ਸਿੰਘ, ਪਿੰਡ-ਨਵੀ ਨਗਰ ਮੋਹਿਰਾ, ਤਹਿਸੀਲ-ਨਨਪਾਰਾ, ਜਿਲਾ ਬਹਰਾਇਚ, ਲਵਪ੍ਰੀਤ ਸਿੰਘ ਪੁੱਤਰ ਸਤਨਾਮ ਸਿੰਘ, ਭਵੰਤ ਨਗਰ (ਚੋਖਰਾ ਫਾਰਮ), ਤਹਿਸੀਲ- ਪਾਲੀਆ, ਜਨਪਦ, ਲਖੀਮਪੁਰ ਖੀਰੀ ਅਤੇ ਨਛੱਤਰ ਸਿੰਘ ਪੁੱਤਰ ਸੂਬਾ ਸਿੰਘ, ਨੰਬਰਦਾਰ ਪੁਰਵਾ, ਅਮੇਠੀ, ਤਹਿਸੀਲ-ਦੋਰਾਹਾ, ਜਨਪਦ, ਲਖੀਮਪੁਰ ਖੀਰੀ ਤੋਂ ਇਲਾਵਾ ਇੱਕ ਪੱਤਰਕਾਰ ਰਮਨ ਕਸ਼ਯਪ, ਨਿਗਾਸਾਨ, ਲਖੀਮਪੁਰ ਖੀਰੀ (ਉੱਤਰ ਪ੍ਰਦੇਸ਼) ਇਸ ਦੁਖਾਂਤ ਵਿੱਚ ਆਪਣੀ ਜਾਨ ਗੁਆ ਬੈਠੇ ਸਨ