ਡਰਾਮੇਬਾਜ਼ CM ਨੇ ਜਿਹੜੇ ਕਿਸਾਨਾਂ ਨਾਲ ਫ਼ੋਟੋ ਖਿਚਵਾਈ ਉਨ੍ਹਾਂ ਨੂੰ ਵੀ ਨਹੀਂ ਮਿਲਿਆ ਮੁਆਵਜ਼ਾ: ਚੱਢਾ
Published : Oct 22, 2021, 4:06 pm IST
Updated : Oct 22, 2021, 4:06 pm IST
SHARE ARTICLE
Raghav Chadha
Raghav Chadha

-ਕੈਮਰੇ ਦੇ ਸ਼ੌਕੀਨ ਤੇ ਇਸ਼ਤਿਹਾਰ ਦੇ ਦੀਵਾਨੇ ਮੁੱਖ ਮੰਤਰੀ ਚੰਨੀ ਨੇ ਕਿਸਾਨਾਂ ਨੂੰ ਜ਼ਬਰਦਸਤੀ ਜੱਫੀ ਪਾਈ, ਪਰ ਮੁਆਵਜ਼ੇ ਦੇ ਨਾਂ 'ਤੇ ਦਿੱਤਾ ਧੋਖਾ: ਰਾਘਵ ਚੱਢਾ

 

ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਦੇ ਕੌਮੀ ਬੁਲਾਰੇ, ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਲਾਈਟ ਅਤੇ ਕੈਮਰਾ ਤਾਂ ਪਸੰਦ ਹੈ, ਪਰ ਉਹ ਨੋ -ਐਕਸ਼ਨ ਵਾਲੇ ਮੁੱਖ ਮੰਤਰੀ ਹਨ।  ਮੁੱਖ ਮੰਤਰੀ ਚੰਨੀ ਨੇ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ ਕਰਦਿਆਂ ਬਠਿੰਡਾ ਦੇ ਦੋ ਕਿਸਾਨਾਂ ਨਾਲ ਫ਼ੋਟੋਆਂ ਖਿਚਵਾਈਆਂ ਅਤੇ ਉਨ੍ਹਾਂ ਫ਼ੋਟੋਆਂ ਨੂੰ ਪੰਜਾਬ ਭਰ ਵਿੱਚ ਕੰਧਾਂ, ਬੱਸਾਂ ਦੇ ਪਿੱਛੇ ਅਤੇ ਬੱਸ ਅੱਡਿਆਂ ਸਮੇਤ ਰੇਲਵੇ ਸਟੇਸ਼ਨਾਂ ਅਤੇ ਹੋਰ ਥਾਵਾਂ 'ਤੇ ਲੱਗੇ ਹੋਰਡਿੰਗਾਂ 'ਤੇ ਲਗਵਾ ਕੇ ਪ੍ਰਚਾਰ- ਪ੍ਰਸਾਰ ਤਾਂ ਬਹੁਤ ਕੀਤਾ, ਪਰ ਉਨ੍ਹਾਂ ਕਿਸਾਨਾਂ ਨੂੰ ਹੁਣ ਤੱਕ ਕੋਈ ਮੁਆਵਜ਼ਾ ਰਾਸ਼ੀ ਨਹੀਂ ਮਿਲੀ।

Raghav Chadda Raghav Chadda

ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ 'ਤੇ ਰਾਘਵ ਚੱਢਾ ਨੇ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ, ਪਾਰਟੀ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਬੁਲਾਰੇ ਜਗਤਾਰ ਸਿੰਘ ਸੰਘੇੜਾ ਅਤੇ ਡਾ. ਸੰਨੀ ਆਹਲੂਵਾਲੀਆ ਨਾਲ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਹਾ, ''ਕੈਮਰੇ ਦੇ ਸ਼ੌਕੀਨ ਅਤੇ ਇਸ਼ਤਿਹਾਰ ਦੇ ਦੀਵਾਨੇ 'ਡਰਾਮੇਬਾਜ਼ੀ ਮੁੱਖ ਮੰਤਰੀ' ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਨਾਲ ਜ਼ਬਰਦਸਤੀ ਜੱਫੀਆਂ ਪਾਈਆਂ, ਪਰ ਮੁਆਵਜ਼ੇ ਦੇ ਨਾਂਅ 'ਤੇ ਧੋਖਾ ਦਿੱਤਾ ਹੈ।'' ਉਨ੍ਹਾਂ ਦੱਸਿਆ ਕਿ ਗੁਲਾਬੀ ਸੁੰਡੀ ਨਾਲ ਪ੍ਰਭਾਵਿਤ ਕਿਸਾਨ ਬਲਵਿੰਦਰ ਸਿੰਘ ਖ਼ਾਲਸਾ ਨੂੰ ਜੱਫੀ ਤਾਂ ਪਾਈ, ਪਰ ਮੁਆਵਜ਼ੇ ਦੇ ਨਾਂ 'ਤੇ ਉਸ ਨੂੰ ਇੱਕ ਫੁੱਟੀ ਕੌਡੀ ਤੱਕ ਨਹੀਂ ਦਿੱਤੀ।

Raghav Chadda Raghav Chadda

ਲੋਕ ਬਲਵਿੰਦਰ ਸਿੰਘ ਖ਼ਾਲਸਾ ਨੂੰ ਹੁਣ ਕਹਿਣ ਲੱਗੇ ਹਨ ਕਿ 'ਤੈਨੂੰ ਤਾਂ ਮੁੱਖ ਮੰਤਰੀ ਨੇ ਜੱਫੀ ਪਾਈ ਸੀ, ਹੁਣ ਤੂੰ ਹੀ ਸਾਨੂੰ ਮੁਆਵਜ਼ਾ ਦਿਵਾ ਦੇ।'
ਰਾਘਵ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਦੂਜੇ ਕਿਸਾਨ ਹਰਪ੍ਰੀਤ ਸਿੰਘ ਦੀ ਫ਼ੋਟੋ ਨੂੰ ਵੀ ਹਰ ਬੱਸ ਦੇ ਪਿੱਛੇ ਲਗਵਾ ਕੇ ਚੋਣਾ ਲਈ ਖ਼ੂਬ ਪ੍ਰਚਾਰ- ਪ੍ਰਸਾਰ ਕੀਤਾ, ਪਰ ਸਰਕਾਰ ਨੇ ਉਸ ਦੀ ਵੀ ਕੋਈ ਮਦਦ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਚੰਨੀ ਮੁੱਖ ਮੰਤਰੀ ਨਹੀਂ, ਸਗੋਂ 'ਕੰਪੇਨ ਮੰਤਰੀ' ਹਨ। ਮੁੱਖ ਮੰਤਰੀ ਚੰਨੀ ਨੂੰ ਫ਼ਿਲਮ ਦੀ ਸ਼ੂਟਿੰਗ ਦੀ ਤਰਾਂ ਲਾਈਟ ਅਤੇ ਕੈਮਰਾ ਤਾਂ ਬਹੁਤ ਪਸੰਦ ਹੈ, ਪਰ ਐਕਸ਼ਨ ਪਸੰਦ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਵੀ ਕੈਪਟਨ ਅਮਰਿੰਦਰ ਸਿੰਘ ਦੀ ਰਾਹ ਤੁਰ ਪਏ ਹਨ

Raghav Chadda Raghav Chadda

ਕਿਉਂਕਿ ਕੈਪਟਨ ਅਮਰਿੰਦਰ ਸਿੰਘ ਨੇ ਵੀ ਮੁੱਖ ਮੰਤਰੀ ਹੁੰਦੇ ਸਮੇਂ ਕਿਸਾਨਾਂ ਦੀ ਕਰਜ਼ ਮੁਆਫ਼ੀ ਦੀ ਮੁਹਿੰਮ ਚਲਾ ਕੇ ਕਿਸਾਨ ਬੁੱਧ ਸਿੰਘ ਨਾਲ ਫ਼ੋਟੋ ਖਿਚਵਾਈ ਸੀ, ਜਿਸ 'ਤੇ ਕਰੀਬ ਢਾਈ ਲੱਖ ਰੁਪਏ ਦਾ ਕਰਜ਼ਾ ਸੀ, ਪਰ ਉਸ ਦੇ ਕਰਜ਼ੇ ਨੂੰ ਵੀ ਮੁਆਫ਼ ਨਹੀਂ ਕੀਤਾ ਗਿਆ ਸੀ। ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਮੰਗ ਕੀਤੀ ਹੈ ਕਿ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਹਰ ਕਿਸਾਨ ਨੂੰ 75 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇ ਅਤੇ ਭੂਮੀਹੀਣ ਕਿਸਾਨਾਂ ਤੇ ਮਜ਼ਦੂਰਾਂ ਨੂੰ ਵੀ 25- 25 ਹਜ਼ਾਰ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਰਾਸ਼ੀ ਦਿੱਤੀ ਜਾਵੇ। ਰਾਘਵ ਚੱਢਾ ਨੇ ਕਿਹਾ ਕਿ ਮਾਲਵਾ ਖੇਤਰ ਵਿੱਚ ਮਾਨਸਾ ਤੋਂ ਮੌੜ ਤੱਕ ਅਤੇ ਸਰਦੂਲਗੜ੍ਹ ਤੋਂ ਤਲਵੰਡੀ ਤੱਕ ਇੱਕ ਲੱਖ ਹੈਕਟੇਅਰ ਤੋਂ ਜ਼ਿਆਦਾ ਜ਼ਮੀਨ 'ਤੇ ਨਰਮੇ ਦੀ ਫ਼ਸਲ ਖ਼ਰਾਬ ਹੋਈ ਹੈ।

Raghav Chadda Raghav Chadda

ਰਾਘਵ ਚੱਢਾ ਨੇ ਕਿਹਾ ਕਿ ਕਿਸਾਨਾਂ ਦੀਆਂ ਫ਼ੋਟੋਆਂ ਨਾਲ ਨੁਮਾਇਸ਼ ਕਰਕੇ ਵੋਟਾਂ ਨਹੀਂ ਮਿਲਣੀਆਂ, ਮੁਆਵਜ਼ਾ ਦੇ ਕੇ ਅਤੇ ਕੰਮ ਕਰਕੇ ਵੋਟਾਂ ਮਿਲਦੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਨੇ ਕਿਸਾਨਾਂ ਦਾ ਇਸਤੇਮਾਲ 'ਯੂਜ਼ ਐਂਡ ਥਰੋਅ' ਦੀ ਨੀਤੀ ਨਾਲ ਕੀਤਾ ਹੈ, ਜੋ ਬਹੁਤ ਹੀ ਦੁਖਦਾਈ ਹੈ। ਰਾਘਵ ਚੱਢਾ ਨੇ ਮੁੱਖ ਮੰਤਰੀ ਚੰਨੀ ਨੂੰ ਕਿਹਾ ਕਿ ਉਹ ਆਪਣੀ ਡਰਾਮੇਬਾਜ਼ੀ ਦੀ ਦਿੱਖ ਤੋਂ ਬਾਹਰ ਆ ਕੇ ਕੰਮ 'ਤੇ ਧਿਆਨ ਦੇਣ, ਨਹੀਂ ਤਾਂ ਜਿਵੇਂ ਕੈਪਟਨ ਦਾ ਪਤਨ ਹੋਇਆ, ਪੰਜਾਬ ਦਾ ਕਿਸਾਨ ਚੰਨੀ ਨੂੰ ਵੀ ਕੁਰਸੀ ਤੋਂ ਹਟਾ ਦੇਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement