ਸਿਮਰਜੀਤ ਬੈਂਸ ਨੂੰ ਰਾਹਤ, ਸਰੀਰਕ ਸੋਸ਼ਣ ਦੇ ਦੋਸ਼ ਲਾਉਣ ਵਾਲੀ ਔਰਤ ਨੇ ਵਾਪਸ ਲਈ ਦਰਖ਼ਾਸਤ
Published : Oct 22, 2021, 2:18 pm IST
Updated : Oct 22, 2021, 2:18 pm IST
SHARE ARTICLE
Simarjit Singh Bains
Simarjit Singh Bains

ਮੈਂ ਇਹ ਅਰਜ਼ੀ ਅਪਣੀ ਮਰਜ਼ੀ ਨਾਲ ਬਿਨਾਂ ਕਿਸੇ ਲਾਲਚ, ਡਰ ਜਾਂ ਦਬਾਅ ਤੋਂ ਵਾਪਸ ਲੈ ਰਹੀ ਹਾਂ।’’

 

ਲੁਧਿਆਣਾ : ਬੀਤੇ ਦਿਨੀਂ ਲੋਕ ਇਨਸਾਫ਼ ਪਾਰੀਟ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਬੈਂਸ 'ਤੇ ਇਕ ਔਰਤ ਵੱਲੋਂ ਸਰੀਰਕ ਸੋਸ਼ਣ ਦੇ ਇਲਜ਼ਾਮ ਲਗਾਏ ਗਏ ਸਨ ਪਰ ਅੱਜ ਇਹ ਖ਼ਬਰ ਸਾਹਮਣੇ ਆਈ ਹੈ ਕਿ ਸਰੀਰਕ ਸੋਸ਼ਣ ਦੇ ਦੋਸ਼ ਲਗਾਉਣ ਵਾਲੀ ਔਰਤ ਪਰਮਜੀਤ ਕੌਰ ਨੇ ਆਪਣੀ ਸ਼ਿਕਾਇਤ ਵਾਪਸ ਲੈ ਲਈ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਪਰਮਜੀਤ ਕੌਰ ਨੇ ਦੱਸਿਆ,‘‘ਮੈਂ ਸਤਜੋਤ ਨਗਰ, ਧਾਂਦਰਾ ਰੋਡ, ਲੁਧਿਆਣਾ ਦੀ ਨਿਵਾਸੀ ਹਾਂ। ਜੋ ਮੈਂ ਸਿਮਰਜੀਤ ਸਿੰਘ ਬੈਂਸ, ਅਜੇਪ੍ਰੀਤ ਸਿੰਘ ਬੈਂਸ ਅਤੇ ਗੋਗੀ ਸ਼ਰਮਾ ਦੇ ਖ਼ਿਲਾਫ਼ ਦਰਖਾਸਤ ਦਿੱਤੀ ਸੀ, ਉਹ ਬੈਂਸ ਦੇ ਵਿਰੋਧੀਆਂ ਦੇ ਦਬਾਅ ਹੇਠ ਆ ਕੇ ਦਿੱਤੀ ਸੀ।

Simarjit Singh BainsSimarjit Singh Bains

ਉਨ੍ਹਾਂ ਮੈਨੂੰ ਬੈਂਸ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਸਰੀਰਕ ਸੋਸ਼ਣ ਦਾ ਮੁਕੱਦਮਾ ਦਰਜ ਕਰਵਾਉਣ ਲਈ ਭੜਕਾ ਕੇ ਦਰਖ਼ਾਸਤ ਦਰਜ ਕਰਵਾਈ ਸੀ, ਜੋ ਮੈਂ ਵਾਪਸ ਲੈ ਲਈ ਹੈ ਅਤੇ ਸਿਮਰਜੀਤ ਸਿੰਘ ਬੈਂਸ, ਅਜੇਪ੍ਰੀਤ ਸਿੰਘ ਤੇ ਗੋਗੀ ਸ਼ਰਮਾ ਖ਼ਿਲਾਫ਼ ਜੋ ਵੀ ਦਰਖਾਸਤਾਂ ਦਿੱਤੀਆਂ ਹਨ, ਉਹ ਸਾਰੀਆਂ ਖਾਰਿਜ ਕੀਤੀਆਂ ਜਾਣ। ਮੈਂ ਆਪਣੀ ਕਿਸੇ ਵੀ ਦਰਖਾਸਤ ’ਤੇ ਕੋਈ ਵੀ ਕਾਰਵਾਈ ਨਹੀਂ ਕਰਵਾਉਣਾ ਚਾਹੁੰਦੀ, ਮੈਂ ਇਹ ਅਰਜ਼ੀ ਅਪਣੀ ਮਰਜ਼ੀ ਨਾਲ ਬਿਨਾਂ ਕਿਸੇ ਲਾਲਚ, ਡਰ ਜਾਂ ਦਬਾਅ ਤੋਂ ਵਾਪਸ ਲੈ ਰਹੀ ਹਾਂ।’’

ਜ਼ਿਕਰਯੋਗ ਹੈ ਕਿ ਜਬਰ-ਜ਼ਿਨਾਹ ਮਾਮਲੇ ’ਚ ਫਸੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੀ ਪੰਜਾਬ ਹਰਿਆਣਾ ਹਾਈਕੋਰਟ ਨੇ ਪਟੀਸ਼ਨ ਖਾਰਿਜ ਕਰ ਦਿੱਤੀ। ਅਦਾਲਤ ਨੇ ਇਸ ਮਾਮਲੇ ’ਚ ਪਹਿਲਾਂ ਹੀ ਐੱਫ. ਆਈ. ਆਰ ਦਰਜ ਕਰਨ ਦੇ ਆਦੇਸ਼ ਦਿੱਤੇ ਸਨ ਅਤੇ ਅਦਾਲਤ ਦੇ ਨਿਰਦੇਸ਼ਾਂ ਤੋਂ ਬਾਅਦ ਹੀ ਲੁਧਿਆਣਾ ਦੀ ਪੁਲਿਸ ਨੇ ਮਾਮਲਾ ਦਰਜ ਕੀਤਾ ਸੀ। ਦੱਸਣਯੋਗ ਹੈ ਕਿ ਸਿਮਰਜੀਤ ਸਿੰਘ ਬੈਂਸ ਨੇ ਹਾਈਕੋਰਟ ’ਚ ਹੇਠਲੀ ਅਦਾਲਤ ਦੇ ਉਸ ਫ਼ੈਸਲੇ ਖ਼ਿਲਾਫ਼ ਪਟੀਸ਼ਨ ਦਾਖ਼ਲ ਕੀਤੀ ਸੀ

Simarjit Singh BainsSimarjit Singh Bains

ਜਿਸ ’ਚ ਹੇਠਲੀ ਅਦਾਲਤ ਨੇ ਸਥਾਨਕ ਪੁਲਸ ਨੂੰ ਬੈਂਸ ਖ਼ਿਲਾਫ਼ ਪੀੜਤਾ ਦੀ ਸ਼ਿਕਾਇਤ ’ਤੇ ਮਾਮਲਾ ਦਰਜ ਕਰਨ ਦੇ ਆਦੇਸ਼ ਦਿੱਤੇ ਸਨ। ਲੁਧਿਆਣਾ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਸਿਮਰਜੀਤ ਬੈਂਸ ਸਮੇਤ 7 ਵਿਅਕਤੀਆਂ ਖ਼ਿਲਾਫ਼ ਸਾਜਿਸ਼ ਤਹਿਤ ਜਬਰ-ਜ਼ਿਨਾਹ, ਛੇੜਛਾੜ ਅਤੇ ਡਰਾਉਣ ਧਮਕਾਉਣ ਦੇ ਦੋਸ਼ਾਂ ਅਧੀਨ ਕੇਸ ਦਰਜ ਕੀਤਾ ਸੀ। ਬੈਂਸ ਨੇ ਇਸ ਕੇਸ ’ਚ ਦਰਜ ਐੱਫ. ਆਈ. ਆਰ. ਨੂੰ ਰੱਦ ਕਰਨ ਲਈ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਹਾਈਕੋਰਟ ਨੇ ਖਾਰਿਜ ਕਰ ਦਿੱਤਾ ਸੀ ਪਰ ਹੁਣ ਮਹਿਲਾ ਨੇ ਖੁਦ ਹੀ ਇਲਜ਼ਾਮ ਵਾਪਸ ਲੈ ਲਏ ਹਨ। 

SHARE ARTICLE

ਏਜੰਸੀ

Advertisement

'ਤੂੰ ਮੇਰੇ ਨਾਲ ਵਿਆਹ ਕਰਵਾਇਆ', ਘਰਵਾਲੀ ਨੇ ਚੂੜੇ ਵਾਲੀ ਨਾਲ ਫੜ ਲਿਆ ਪਤੀ, ਆਹ ਦੇਖੋ ਪੈ ਗਿਆ ਪੰਗਾ, LIVE ਵੀਡੀਓ

03 May 2024 4:26 PM

Kulbir Singh Zira Interview :ਅੰਮ੍ਰਿਤਪਾਲ ਸਿੰਘ ਨੂੰ ਕਿੰਨੀ ਵੱਡੀ ਚੁਣੌਤੀ ਮੰਨਦੇ ਨੇ ਕੁਲਬੀਰ ਸਿੰਘ ਜ਼ੀਰਾ?

03 May 2024 4:21 PM

Raja Warring ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ Bharat Bhushan Ashu, ਕਿਹਾ - 'ਟਿਕਟਾਂ ਦੀ ਲੜਾਈ ਛੱਡ ਦਓ ਯਾਰ

03 May 2024 2:20 PM

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM
Advertisement