ਲੁਧਿਆਣਾ 'ਚ ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦਾ ਕੀਤਾ ਕਤਲ
Published : Oct 22, 2022, 1:42 pm IST
Updated : Oct 22, 2022, 1:45 pm IST
SHARE ARTICLE
photo
photo

ਜਾਂਚ 'ਚ ਜੁਟੀ ਪੁਲਿਸ

 

ਲੁਧਿਆਣਾ: ਪੰਜਾਬ ਦੇ ਲੁਧਿਆਣਾ ਵਿੱਚ ਹਰ ਰੋਜ਼ ਵੱਡੀਆਂ-ਵੱਡੀਆਂ ਘਟਨਾਵਾਂ ਵਾਪਰ ਰਹੀਆਂ ਹਨ। ਆਪਸੀ ਦੁਸ਼ਮਣੀ ਕਾਰਨ ਕਤਲ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਬੀਤੀ ਦੇਰ ਰਾਤ ਪੁਰਾਣੀ ਰੰਜਿਸ਼ ਕਾਰਨ ਕੁਝ ਨੌਜਵਾਨਾਂ ਨੇ ਇਕ ਨੌਜਵਾਨ ਨੂੰ ਘੇਰ ਕੇ ਉਸ ਦਾ ਕਤਲ ਕਰ ਦਿੱਤਾ। ਲੋਕਾਂ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਨੌਜਵਾਨ ਦਾ ਕਤਲ ਕਰਕੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।

ਘਟਨਾ ਭਾਮੀਆਂ ਕਲਾਂ ਇਲਾਕੇ ਦੀ ਦੱਸੀ ਜਾ ਰਹੀ ਹੈ। ਪੁਰਾਣੀ ਰੰਜਿਸ਼ ਕਾਰਨ ਕੁਝ ਨੌਜਵਾਨਾਂ ਦੀ ਇਕ ਨੌਜਵਾਨ ਨਾਲ ਤਕਰਾਰ ਹੋ ਗਈ। ਦੇਖਦੇ ਹੀ ਦੇਖਦੇ ਮਾਮਲਾ ਇੰਨਾ ਵਧ ਗਿਆ ਕਿ ਬਦਮਾਸ਼ਾਂ ਨੇ ਇਕੱਲੇ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ 'ਚ ਨੌਜਵਾਨ ਦੀ ਮੌਤ ਹੋ ਗਈ। ਦੋਸ਼ੀ ਉਸ ਨੂੰ ਸੜਕ 'ਤੇ ਹੀ ਸੁੱਟ ਕੇ ਫਰਾਰ ਹੋ ਗਏ। ਮ੍ਰਿਤਕ ਦੀ ਪਛਾਣ ਪਾਰਸ ਖੱਤਰੀ ਵਜੋਂ ਹੋਈ ਹੈ।

ਪਾਰਸ ਦੀ ਕੁਝ ਨੌਜਵਾਨਾਂ ਨਾਲ ਪੁਰਾਣੀ ਦੁਸ਼ਮਣੀ ਸੀ, ਜਿਸ ਕਾਰਨ ਉਸ ਨੇ ਮੌਕਾ ਦੇਖ ਕੇ ਹਮਲਾ ਕਰ ਦਿੱਤਾ। ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਨੇ ਦੱਸਿਆ ਕਿ ਪਾਰਸ ਦੇਰ ਰਾਤ ਪਿੰਡ ਭਾਮੀਆਂ ਕਲਾਂ ਜਾ ਰਿਹਾ ਸੀ। ਇਸ ਦੌਰਾਨ ਉਸ ਨੂੰ ਕੁਝ ਨੌਜਵਾਨਾਂ ਨੇ ਘੇਰ ਲਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਉਸ 'ਤੇ ਹਮਲਾ ਕਰ ਦਿੱਤਾ।

ਹਮਲਾਵਰਾਂ ਵਿੱਚ ਸੰਦੀਪ ਨਾਂ ਦਾ ਨੌਜਵਾਨ ਵੀ ਸ਼ਾਮਲ ਸੀ। ਮੌਕੇ 'ਤੇ ਪਹੁੰਚੀ ਥਾਣਾ ਜਮਾਲਪੁਰ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ। ਅੱਜ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਪੁਲਿਸ ਮੁਲਜ਼ਮਾਂ ਦੀ ਪਛਾਣ ਕਰਨ ਲਈ ਮੌਕੇ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।

Location: India, Punjab

SHARE ARTICLE

Amanjot Singh

Mr. Amanjot Singh is Special Correspondent for more than 10 years, He has been associated with "Rozana Spokesman" group since 7 years. he is one of reliable name in the field of Journalism. Email- AmanjotSingh@rozanaspokesman.in

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement