ਐਡਵੋਕੇਟ ਧਾਮੀ ਨੇ ਸੌਦਾ ਸਾਧ ਵੱਲੋਂ ਪੰਜਾਬ ਦੇ ਸੁਨਾਮ ’ਚ ਡੇਰਾ ਖੋਲ੍ਹਣ ਦੇ ਐਲਾਨ ’ਤੇ ਦਿੱਤਾ ਸਖ਼ਤ ਪ੍ਰਤੀਕਰਮ
Published : Oct 22, 2022, 7:08 pm IST
Updated : Oct 22, 2022, 7:08 pm IST
SHARE ARTICLE
Advocate Harjinder Singh Dhami
Advocate Harjinder Singh Dhami

ਸਰਕਾਰ ਸੌਦਾ ਸਾਧ ਦੀਆਂ ਗਤੀਵਿਧੀਆਂ ’ਤੇ ਰੋਕ ਲਗਾਵੇ- ਐਡਵੋਕੇਟ ਧਾਮੀ

 

ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਵੱਲੋਂ ਪੰਜਾਬ ਦੇ ਸੁਨਾਮ ’ਚ ਡੇਰਾ ਖੋਲ੍ਹਣ ਦੇ ਐਲਾਨ ’ਤੇ ਪ੍ਰਤੀਕਿਰਿਆ ਦਿੰਦਿਆਂ ਸਰਕਾਰ ਕੋਲੋਂ ਇਸ ਦੀਆਂ ਗਤੀਵਿਧੀਆਂ ’ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਡੇਰਾ ਸਿਰਸਾ ਮੁਖੀ ਸੌਦਾ ਸਾਧ ਦਾ ਕਿਰਦਾਰ ਗੈਰ-ਸਮਾਜਿਕ ਹੈ ਅਤੇ ਉਸ ’ਤੇ ਲੱਗੇ ਦੋਸ਼ ਬੇਹੱਦ ਸੰਗੀਨ ਹਨ। ਬਲਾਤਕਾਰ ਅਤੇ ਹੱਤਿਆ ਦੇ ਮਾਮਲਿਆਂ ਵਿਚ ਸਜ਼ਾਜਾਫਤਾ ਸੌਦਾ ਸਾਧ ਬੇਅਦਬੀ ਮਾਮਲਿਆਂ ਵਿਚ ਵੀ ਮੁੱਖ ਦੋਸ਼ੀ ਹੈ।

ਉਨ੍ਹਾਂ ਆਖਿਆ ਕਿ ਇਸ ਵਿਵਾਦਤ ਵਿਅਕਤੀ ਵੱਲੋਂ ਪੰਜਾਬ ਅੰਦਰ ਡੇਰਾ ਖੋਲ੍ਹਣ ਦੇ ਐਲਾਨ ਨਾਲ ਸਿੱਖ ਭਾਵਨਾਵਾਂ ਨੂੰ ਭਾਰੀ ਸੱਟ ਵੱਜੀ ਹੈ ਅਤੇ ਇਸ ਨਾਲ ਪੰਜਾਬ ਦਾ ਸ਼ਾਂਤ ਮਾਹੌਲ ਖ਼ਰਾਬ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਬੇਹੱਦ ਸੰਜੀਦਾ ਮਾਮਲੇ ’ਤੇ ਜ਼ਿੰਮੇਵਾਰੀ ਨਾਲ ਆਪਣੀ ਭੂਮਿਕਾ ਨਿਭਾਵੇ ਅਤੇ ਇਹ ਸੰਕਲਪ ਕਰੇ ਕਿ ਡੇਰਾ ਸਿਰਸਾ ਦੀ ਕੋਈ ਵੀ ਸ਼ਾਖਾ ਪੰਜਾਬ ਵਿਚ ਨਾ ਬਣੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਆਪਣੇ ਘਟੀਆ ਕਿਰਦਾਰ ਅਤੇ ਗਤੀਵਿਧੀਆਂ ਕਰਕੇ ਜੇਲ੍ਹ ਅੰਦਰ ਬੰਦ ਸੌਦਾ ਸਾਧ ਨੂੰ ਪਹਿਲਾਂ ਹੀ ਵਾਰ-ਵਾਰ ਪੈਰੋਲ ਦੇ ਕੇ ਸਿੱਖ ਮਾਨਸਿਕਤਾ ਨੂੰ ਸੱਟ ਮਾਰੀ ਜਾ ਰਹੀ ਹੈ ਅਤੇ ਹੁਣ ਉਸ ਵੱਲੋਂ ਸੁਨਾਮ ਅੰਦਰ ਡੇਰਾ ਖੋਲ੍ਹਣ ਦਾ ਐਲਾਨ ਕਰਨਾ ਸਾਜ਼ਿਸ਼ੀ ਹੈ। ਉਨ੍ਹਾਂ ਆਖਿਆ ਕਿ ਸਿੱਖ ਕੌਮ ਉਸ ਦੀ ਇਸ ਹਰਕਤ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।

ਸਰਕਾਰ ਨੂੰ ਚਾਹੀਦਾ ਹੈ ਕਿ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਨੂੰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡਣ ਦੀ ਇਜਾਜ਼ਤ ਨਾ ਦੇਵੇ। ਉਨ੍ਹਾਂ ਇਕ ਵਾਰ ਫਿਰ ਸਪੱਸ਼ਟ ਕੀਤਾ ਕਿ ਡੇਰਾ ਸਿਰਸਾ ਮੁਖੀ ਸੌਦਾ ਸਾਧ ਦੀ ਪੰਜਾਬ ਅੰਦਰ ਕਿਸੇ ਵੀ ਗਤੀਵਿਧੀ ਨੂੰ ਪ੍ਰਵਾਨ ਨਹੀਂ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਸੰਗੀਨ ਦੋਸ਼ਾਂ ਦਾ ਸਾਹਮਣਾ ਕਰ ਰਹੇ ਇਸ ਵਿਅਕਤੀ ਦੇ ਪੈਰੋਲ ’ਤੇ ਆਉਣ ਮੌਕੇ ਸੰਬੋਧਨ ਕਰਨ ’ਤੇ ਵੀ ਰੋਕ ਲਗਾਉਣ ਦੀ ਕੇਂਦਰ ਅਤੇ ਸੂਬਾ ਸਰਕਾਰਾਂ ਤੋਂ ਮੰਗ ਕੀਤੀ।
 

SHARE ARTICLE

ਏਜੰਸੀ

Advertisement

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM
Advertisement