ਖ਼ਬਰਾਂ |

ਤਾਜ਼ਾ |

ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲੇ ਹੌਲਦਾਰ ਵਿਰੁੱਧ ਆਨਲਾਈਨ ਸ਼ਿਕਾਇਤ ਮਿਲਣ 'ਤੇ ਵਿਜੀਲੈਂਸ ਵਲੋਂ ਪਰਚਾ ਦਰਜ
Published : Oct 22, 2022, 7:01 pm IST
Updated : Oct 22, 2022, 8:08 pm IST
SHARE ARTICLE
Vigilance
Vigilance

ਇਹ ਮੁਲਾਜ਼ਮ ਪੁਲਿਸ ਚੌਕੀ, ਕਾਲਾਝਾੜ, ਥਾਣਾ ਭਵਾਨੀਗੜ, ਜਿਲਾ ਸੰਗਰੂਰ ਵਿਖੇ ਤਾਇਨਾਤ ਹੈ।

 

ਚੰਡੀਗੜ : ਪੰਜਾਬ ਵਿਜੀਲੈਂਸ ਬਿਊੂਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗਣ ਵਾਲੇ ਹੌਲਦਾਰ ਹਰਮਨਜੀਤ ਸਿੰਘ (ਨੰਬਰ 1310/ ਸੰਗਰੂਰ) ਖਿਲਾਫ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਹੈ। ਇਹ ਮੁਲਾਜ਼ਮ ਪੁਲਿਸ ਚੌਕੀ, ਕਾਲਾਝਾੜ, ਥਾਣਾ ਭਵਾਨੀਗੜ, ਜਿਲਾ ਸੰਗਰੂਰ ਵਿਖੇ ਤਾਇਨਾਤ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹੌਲਦਾਰ ਹਰਮਨਜੀਤ ਸਿੰਘ ਖਿਲਾਫ ਸ਼ਿਕਾਇਤਕਰਤਾ ਪੱਪੂ ਸਿੰਘ ਵਾਸੀ ਪਿੰਡ ਬਾਗੜੀਆਂ, ਜਿਲਾ ਮਲੇਰਕੋਟਲਾ ਵੱਲੋਂ ਬਿਊਰੋ ਕੋਲ ਦਰਜ ਕਰਵਾਈ ਇੱਕ ਆਨਲਾਈਨ ਸ਼ਿਕਾਇਤ ਦੇ ਅਧਾਰ ’ਤੇ ਇਹ ਕੇਸ ਦਰਜ ਕੀਤਾ ਗਿਆ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਮੁਲਾਜ਼ਮ ਇੱਕ ਕੇਸ ਵਿੱਚ ਉਸਦੀ ਮਦਦ ਕਰਨ ਦੇ ਇਵਜ਼ ਵਿੱਚ ਰਿਸ਼ਵਤ ਮੰਗ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਨਾਲ ਪੇਸ਼ ਕੀਤੇ ਤੱਥਾਂ ਤੇ ਸਬੂਤਾਂ ਦੀ ਪੜਤਾਲ ਉਪਰੰਤ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਰਿਸ਼ਵਤਖੋਰੀ ਦਾ ਮਾਮਲਾ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਪੜਤਾਲ ਜਾਰੀ ਹੈ।

SHARE ARTICLE

ਏਜੰਸੀ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement