ਪੰਜਾਬ ਨੂੰ ਕੌਮਾਂਤਰੀ ਮੰਚ ਉਤੇ ਵਪਾਰ ਲਈ ਤਰਜੀਹੀ ਸਥਾਨ ਵਜੋਂ ਉਭਾਰੇਗਾ ਜੀ-20 ਸੰਮੇਲਨ: ਮੁੱਖ ਮੰਤਰੀ
Published : Oct 22, 2022, 7:01 pm IST
Updated : Oct 24, 2022, 12:08 pm IST
SHARE ARTICLE
G-20 summit will promote Punjab as a preferred destination for business on international stage
G-20 summit will promote Punjab as a preferred destination for business on international stage

ਸੰਮੇਲਨ ਨੂੰ ਸਫ਼ਲ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਦਾ ਐਲਾਨ, ਅੰਮ੍ਰਿਤਸਰ ’ਚ ਤਿਆਰੀਆਂ ਦਾ ਲਿਆ ਜਾਇਜ਼ਾ

 

ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਮਾਰਚ-2023 ਵਿੱਚ ਪਾਵਨ ਨਗਰੀ ਅੰਮ੍ਰਿਤਸਰ ਵਿਖੇ ਹੋਣ ਵਾਲਾ ਵੱਕਾਰੀ ਜੀ-20 ਸੰਮੇਲਨ ਕੌਮਾਂਤਰੀ ਮੰਚ ਉਤੇ ਪੰਜਾਬ ਨੂੰ ਵਪਾਰ ਲਈ ਤਰਜੀਹੀ ਸਥਾਨ ਵਜੋਂ ਉਭਾਰੇਗਾ ਅਤੇ ਸਾਨੂੰ ਆਪਣੀਆਂ ਪ੍ਰਾਪਤੀਆਂ ਤੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਦੱਸਣ ਦਾ ਮੌਕਾ ਮੁਹੱਈਆ ਕਰੇਗਾ। ਸੰਮੇਲਨ ਨੂੰ ਸਫ਼ਲ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੁਨਹਿਰੀ ਮੌਕਾ ਹੈ ਜਦੋਂ ਪੰਜਾਬ ਨੂੰ ਬਿਹਤਰੀਨ ਮੌਕਿਆਂ ਵਾਲੀ ਧਰਤੀ ਵਜੋਂ ਉਭਾਰਿਆ ਜਾ ਸਕਦਾ ਹੈ ਤਾਂ ਕਿ ਵੱਧ ਤੋਂ ਵੱਧ ਨਿਵੇਸ਼ ਲਿਆ ਕੇ ਅਸੀਂ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਸਿਰਜ ਸਕੀਏ।

ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇੱਥੇ ਸਿਵਲ ਸਕੱਤਰੇਤ ਵਿਖੇ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮਾਰਚ ਮਹੀਨੇ ਹੋਣ ਵਾਲੇ ਇਸ ਸੰਮੇਲਨ ਵਿਚ ਵਿਸ਼ਵ ਦੇ ਮੋਹਰੀ ਮੁਲਕ ਸ਼ਿਰਕਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਮਾਗਮ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਣ ਉਤੇ ਸੂਬਾ ਆਪਣੇ ਆਪ ਨੂੰ ਸੁਭਾਗਾ ਸਮਝਦਾ ਹੈ, ਜਿਸ ਵਿਚ ਵਿਸ਼ਵ ਭਰ ਦੇ ਪ੍ਰਮੁੱਖ ਦੇਸ਼ ਸਿੱਖਿਆ ਅਤੇ ਕਿਰਤ ਬਾਰੇ ਵਿਚਾਰ-ਵਟਾਂਦਰਾ ਕਰਨਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਆਲਮੀ ਸਮਾਗਮ ਦੀ ਸਫਲਤਾ ਲਈ ਵਿਆਪਕ ਪੱਧਰ ਉਤੇ ਇੰਤਜ਼ਾਮ ਕੀਤੇ ਜਾਣਗੇ।

ਇਸ ਮੌਕੇ ਮੱਖ ਮੰਤਰੀ ਨੂੰ ਦੱਸਿਆ ਗਿਆ ਕਿ ਸਮਾਗਮ ਦੀ ਸਫਲਤਾ ਨੂੰ ਯਕੀਨੀ ਬਣਾਉਣ ਲਈ ਪਾਵਨ ਸ਼ਹਿਰ ਨੂੰ ਪ੍ਰਬੰਧਕੀ ਆਧਾਰ ਉਤੇ ਪੰਜ ਪ੍ਰਮੁੱਖ ਸੈਕਟਰਾਂ ਵਿਚ ਵੰਡਿਆ ਜਾਵੇਗਾ। ਪੁਖਤਾ ਪ੍ਰਬੰਧਨ ਲਈ ਸੂਬੇ ਦੇ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨੂੰ ਇਨ੍ਹਾਂ ਸੈਕਟਰਾਂ ਵਿਚ ਤਾਇਨਾਤ ਕੀਤਾ ਜਾਵੇਗਾ। ਸੰਮੇਲਨ ਦੌਰਾਨ ਇਹ ਅਧਿਕਾਰੀ ਹੀ ਆਪੋ-ਆਪਣੇ ਅਧਿਕਾਰ ਖੇਤਰ ਵਿਚ ਸਮੁੱਚੇ ਕਾਰਜ ਨੂੰ ਸੁਚਾਰੂ ਬਣਾਉਣ ਲਈ ਜ਼ਿੰਮੇਵਾਰ ਹੋਣਗੇ। ਮੁੱਖ ਮੰਤਰੀ ਨੇ ਇਸ ਮੌਕੇ ਸ਼ਹਿਰ ਦੀ ਸੁੰਦਰਤਾ ਅਤੇ ਮੁੱਢਲਾ ਢਾਂਚਾ ਮਜ਼ਬੂਤ ਕਰਨ ਲਈ ਕੀਤੇ ਜਾਣ ਵਾਲੇ ਕੰਮਾਂ ਦੇ ਵੇਰਵੇ ਲਏ ਅਤੇ ਕਿਹਾ ਕਿ ਜੋ ਵੀ ਕੰਮ ਕੀਤਾ ਜਾਵੇ, ਉਹ ਮਿਆਰੀ ਹੋਵੇ, ਜੋ ਲੰਮੇ ਸਮੇਂ ਤੱਕ ਸ਼ਹਿਰ ਵਾਸੀਆਂ ਦੇ ਕੰਮ ਆਵੇ।

ਇਸ ਮੌਕੇ ਪ੍ਰੋਗਰਾਮ ਦੀ ਸਫਲਤਾ ਲਈ ਬਣਾਈ ਕੈਬਨਿਟ ਸਬ-ਕਮੇਟੀ ਦੇ ਮੈਂਬਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਤੋਂ ਇਲਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਹਾਜ਼ਰ ਸਨ। ਮੀਟਿੰਗ ਉਪਰੰਤ ਮੁੱਖ ਮੰਤਰੀ ਨੇ ਮੰਤਰੀ ਸਹਿਬਾਨ ਨਾਲ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਅਤੇ ਪੰਜਾਬ ਵਾਸੀਆਂ ਨੂੰ ਬੰਦੀ ਛੋੜ ਦਿਵਸ ਤੇ ਦੀਵਾਲੀ ਦੀ ਵਧਾਈ ਦਿੱਤੀ। ਇਸ ਦੌਰਾਨ ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਵੀ ਕੀਤੀ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement