ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਪੇਅ ਕਮਿਸ਼ਨ ਦਾ ਲਾਭ ਦੇਣ ਸਬੰਧੀ ਤਿਆਰੀਆਂ ਜ਼ੋਰਾਂ ਸ਼ੋਰਾਂ 'ਤੇ : ਹਰਜੋਤ ਸਿੰਘ ਬੈਂਸ
Published : Oct 22, 2022, 7:41 pm IST
Updated : Oct 22, 2022, 7:41 pm IST
SHARE ARTICLE
Harjot Singh Bains
Harjot Singh Bains

ਸਕੂਲ ਸਿੱਖਿਆ ਮੰਤਰੀ ਵਲੋਂ ਪੁਰਾਣੀ ਪੈਨਸ਼ਨ ਸਕੀਮ ਮੁੜ ਲਾਗੂ ਕਰਨ ਲਈ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ

 

ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਕਿਹਾ ਕਿ ਪਿਕਟਸ ਸੁਸਾਇਟੀ ਅਧੀਨ ਕੰਮ ਕਰਦੇ ਰੈਗੂਲਰ ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਪੇਅ ਕਮਿਸ਼ਨ ਅਨੁਸਾਰ ਗਰੇਡ ਪੇਅ ਅਤੇ ਸਰਵਿਸ ਰੂਲਜ ਲਾਗੂ ਕਰਨ ਸਬੰਧੀ ਕਾਰਵਾਈ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀ ਹੈ ਅਤੇ ਇਸ  ਇਸ ਸਬੰਧੀ ਸਿੱਖਿਆ ਵਿਭਾਗ ਵਲੋਂ ਆਪਣੇ ਨਾਲ ਸਬੰਧਤ ਕੰਮ ਪੂਰਾ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਲਈ ਫਾਈਲ ਵਿੱਤ ਵਿਭਾਗ ਅਤੇ ਪ੍ਰਸੋਨਲ ਵਿਭਾਗ ਨੂੰ ਭੇਜੀ ਗਈ ਹੈ।

ਉਨ੍ਹਾਂ ਕਿਹਾ ਕਿ ਵਿੱਤ ਅਤੇ ਪ੍ਰਸੋਨਲ ਵਿਭਾਗ ਤੋਂ ਪ੍ਰਵਾਨਗੀ ਜਲਦ ਮਿਲਣ ਦੀ ਸੰਭਾਵਨਾ ਹੈ ਜਿਸ ਨਾਲ ਕੰਪਿਊਟਰ ਅਧਿਆਪਕਾਂ ਨੂੰ ਲਾਭ ਦੇਣ ਸਬੰਧੀ ਐਲਾਨ ਬਹੁਤ ਜਲਦ ਕਰ ਦਿੱਤਾ ਜਾਵੇਗਾ। ਸਕੂਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਨੂੰ ਛੇਵੇਂ ਪੇਅ ਕਮਿਸ਼ਨ ਅਨੁਸਾਰ ਗਰੇਡ ਪੇਅ ਅਤੇ ਸਰਵਿਸ ਰੂਲਜ ਲਾਗੂ ਕਰਨ ਲਈ ਵਿੱਤ ਅਤੇ ਪ੍ਰਸੋਨਲ ਵਿਭਾਗ  ਦੀ ਪ੍ਰਵਾਨਗੀ ਲੈਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਕਾਰਵਾਈ ਦੀ ਉਹ ਖੁਦ ਲਗਾਤਾਰ ਨਿਗਰਾਨੀ ਕਰ ਰਹੇ ਹਨ ਅਤੇ ਇਸ ਮਾਮਲੇ ਸਬੰਧੀ ਵਿੱਤ ਅਤੇ ਪ੍ਰਸੋਨਲ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਸੰਪਰਕ ਵਿਚ ਹਨ।

ਉਨ੍ਹਾਂ ਕਿਹਾ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਿਵੇਂ ਪਹਿਲਾਂ ਕੱਚੇ ਮੁਲਾਜ਼ਮਾਂ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਨੀਤੀ ਬਣਾਈ ਗਈ ਸੀ ਜਿਸ ਤਹਿਤ ਬੀਤੇ ਕੱਲ੍ਹ ਹੀ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਲਈ ਅਰਜ਼ੀ ਪ੍ਰਾਪਤ ਕਰਨ ਲਈ ਪੋਰਟਲ ਖੋਲਿਆਂ ਗਿਆ ਹੈ। ਇਸ ਤਰ੍ਹਾਂ ਹੀ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਕਰ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਜੇਕਰ ਸਿੱਖਿਆ ਵਿਭਾਗ ਦਾ ਕੋਈ ਕਰਮਚਾਰੀ ਸਰਕਾਰ ਦੀ ਨਵੀਂ ਨੀਤੀ ਲਾਗੂ ਹੋਣ ਤੋਂ ਬਾਅਦ ਵੀ ਪੱਕੇ ਹੋਣ ਤੋਂ ਰਹਿ ਜਾਂਦਾ ਹੈ ਤਾਂ ਉਸ ਨੂੰ  ਪੱਕਾ ਕਰਨ ਲਈ ਸਾਡੀ ਸਰਕਾਰ ਵਚਨਬੱਧ ਹੈ।

ਬੈਂਸ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸਾਰੇ ਅਧਿਆਪਕ ਅਤੇ ਨਾਨ ਟੀਚਿੰਗ ਸਟਾਫ਼ ਦੀਆਂ ਸਾਰੀਆਂ ਜਾਇਜ਼ ਮੰਗਾਂ ਤੋਂ ਉਹ ਪੂਰੀ ਤਰ੍ਹਾਂ ਜਾਣੂ ਹਨ ਅਤੇ ਇਨ੍ਹਾਂ ਜਾਇਜ਼ ਮੰਗਾਂ ਨੂੰ ਹੱਲ ਕਰਨ ਲਈ ਵਚਨਬੱਧ ਹਨ ਅਤੇ ਇਹ ਮੰਗਾਂ ਜਲਦ ਪੂਰਾ ਕੀਤੀਆਂ ਜਾਣਗੀਆਂ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬੇ ਦੀ ਕੈਬਨਿਟ ਵਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੇ ਫ਼ੈਸਲੇ ਲਈ ਧੰਨਵਾਦ ਕਰਦਿਆਂ ਕਿਹਾ ਸਰਕਾਰ ਦੇ ਇਸ ਕਦਮ ਨੇ ਸਾਬਤ ਕਰ ਦਿੱਤਾ ਹੈ ਕਿ ਮਾਨ ਸਰਕਾਰ ਮੁਲਾਜ਼ਮ ਹਿਤੈਸ਼ੀ ਹੈ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਰੱਬਾ ਆਹ ਕੀ ਕਰ ‘ਤਾ, ਖੇਡਦਾ ਖੇਡਦਾ ਬਾਥਰੂਮ ਚ ਬਾਲਟੀ ਚ ਡੁੱਬ ਗਿਆ ਮਾਸੂਮ ਪੁੱਤ, ਹੋਈ ਮੌ.ਤ, ਦਾਦੀ ਦਾ ਹਾਲ ਨਹੀਂ ਦੇਖ

29 Apr 2024 10:39 AM

ਟੱਕਰ ਮਗਰੋਂ ਮੋਟਰਸਾਈਕਲ ਸਵਾਰ ਦਾ ਕਾਰ ਚਾਲਕ ਨਾਲ ਪੈ ਗਿਆ ਪੰਗਾ.. ਬਹਿਸਬਾਜ਼ੀ ਮਗਰੋਂ ਹੱਥੋਪਾਈ ਤੱਕ ਪੁੱਜੀ ਗੱਲ.......

29 Apr 2024 10:09 AM

Punjab Congress 'ਚ ਹੋਵੇਗਾ ਇੱਕ ਹੋਰ ਧਮਾਕਾ ! ਪਾਰਟੀ ਛੱਡਣ ਦੀ ਤਿਆਰੀ 'ਚ Dalvir Singh Goldy , Social Media..

29 Apr 2024 9:57 AM

Big News: Raja Warring ਦਾ Sunil Jakhar ਖਿਲਾਫ ਚੋਣ ਲੜਣ ਦਾ ਐਲਾਨ, ਦੇਖੋ ਕੀ ਦਿੱਤਾ ਬਿਆਨ, ਗਰਮਾਈ ਪੰਜਾਬ ਦੀ..

27 Apr 2024 1:49 PM

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM
Advertisement