ਫੂਡ ਸੇਫਟੀ ਵਿੰਗ ਨੇ ਸੱਤ ਮਹੀਨਿਆਂ ਦੌਰਾਨ ਖਾਣ ਪੀਣ ਦੀਆਂ ਵਸਤਾਂ ਦੇ 5297 ਸੈਂਪਲ ਲਏ
Published : Oct 22, 2022, 6:12 pm IST
Updated : Oct 22, 2022, 6:12 pm IST
SHARE ARTICLE
Chetan Singh Jauramajra
Chetan Singh Jauramajra

1006 ਸੈਂਪਲ ਗੈਰ ਮਿਆਰੀ ਅਤੇ 74 ਸੈਂਪਲ ਅਸੁਰੱਖਿਅਤ/ ਫੇਲ੍ਹ ਪਾਏ ਗਏ

 

ਚੰਡੀਗੜ੍ਹ: ਪੰਜਾਬ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਫੂਡ ਸੇਫਟੀ ਵਿੰਗ ਨੇ ਬੀਤੇ ਸੱਤ ਮਹੀਨਿਆਂ ਦੌਰਾਨ ਖਾਧ ਪਦਾਰਥਾਂ ਦੇ 5297 ਸੈਂਪਲ ਲਏ ਹਨ, ਜਿਨ੍ਹਾਂ ਵਿੱਚੋਂ 1006 ਗੈਰ ਮਿਆਰੀ ਅਤੇ 74 ਅਸੁਰੱਖਿਅਤ/ ਫੇਲ੍ਹ ਪਾਏ ਗਏ ਹਨ। ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਇਹ ਜਾਣਕਾਰੀ ਦਿੰਦਿਆਂ ਕਿ ਅਸੁਰੱਖਿਅਤ/ ਫੇਲ੍ਹ ਪਾਏ ਗਏ ਸੈਂਪਲਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਪੰਜਾਬ ਸਰਕਾਰ ਮਿਲਾਵਟਖੋਰੀ ਨੂੰ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗੀ।

ਜੌੜਾਮਾਜਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2022 ਦੌਰਾਨ ਅਪਰੈਲ ਮਹੀਨੇ ਦੌਰਾਨ ਲਏ ਗਏ 820 ਸੈਂਪਲਾਂ ਵਿੱਚੋਂ 241 ਗੈਰ ਮਿਆਰੀ ਅਤੇ 18 ਅਸੁਰੱਖਿਅਤ/ ਫੇਲ੍ਹ ਪਾਏ ਗਏ। ਇਸੇ ਤਰ੍ਹਾਂ ਮਈ ਮਹੀਨੇ ਦੇ 570 ਸੈਂਪਲ ਵਿੱਚੋਂ 91 ਗੈਰ ਮਿਆਰੀ ਅਤੇ 5 ਅਸੁਰੱਖਿਅਤ/ ਫੇਲ੍ਹ ਪਾਏ ਗਏ।ਜੂਨ ਦੌਰਾਨ 582 ਸੈਂਪਲ ਲਏ ਗਏ ਸਨ, ਜਿਨ੍ਹਾਂ ਵਿੱਚੋਂ 111 ਗੈਰ ਮਿਆਰੀ ਅਤੇ 17 ਸੈਂਪਲ ਅਸੁਰੱਖਿਅਤ/ ਫੇਲ੍ਹ ਪਾਏ ਗਏ। ਉਨ੍ਹਾਂ ਦੱਸਿਆ ਕਿ ਜੁਲਾਈ ਮਹੀਨੇ ਦੌਰਾਨ ਲਏ ਗਏ 525 ਸੈਂਪਲਾਂ ਵਿੱਚੋਂ 111 ਅਤੇ 3 ਸੈਂਪਲ ਅਸੁਰੱਖਿਅਤ/ ਫੇਲ੍ਹ ਪਾਏ ਗਏ। ਇਸੇ ਤਰ੍ਹਾਂ ਅਗਸਤ ਮਹੀਨੇ ਦੌਰਾਨ 1016 ਸੈਂਪਲਾਂ ਵਿੱਚੋਂ 332 ਗੈਰ ਮਿਆਰੀ ਜਦਕਿ 22 ਸੈਂਪਲ ਅਸੁਰੱਖਿਅਤ/ ਫੇਲ੍ਹ ਪਾਏ ਗਏ। ਉਨ੍ਹਾਂ ਦੱਸਿਆ ਕਿ ਸਤੰਬਰ ਮਹੀਨੇ ਦੌਰਾਨ 800 ਸੈਂਪਲਾਂ ਵਿੱਚੋਂ 120 ਗੈਰ ਮਿਆਰੀ ਅਤੇ 9 ਸੈਂਪਲ ਅਸੁਰੱਖਿਅਤ/ ਫੇਲ੍ਹ ਪਾਏ ਗਏ। ਉਨ੍ਹਾਂ ਦੱਸਿਆ ਕਿ ਅਕਤੂਬਰ ਮਹੀਨੇ ਦੌਰਾਨ ਹੁਣ ਤੱਕ 984 ਸੈਂਪਲ ਲਏ ਗਏ ਹਨ, ਜੋ ਕਿ ਜਾਂਚ ਲਈ ਲੈਬਾਰਟਰੀ ਨੂੰ ਭੇਜੇ ਗਏ ਹਨ ਅਤੇ ਇਨ੍ਹਾਂ ਦੀ ਰਿਪੋਰਟ ਆਉਣੀ ਬਾਕੀ ਹੈ।

ਜੌੜਾਮਾਜਰਾ ਨੇ ਦੱਸਿਆ ਕਿ ਫੂਡ ਅਤੇ ਡਰੱਗ ਐਡਮਨਿਸਟ੍ਰੇਸ਼ਨ ਪੰਜਾਬ ਦਾ ਫੂਡ ਸੇਫਟੀ ਵਿੰਗ ਪੰਜਾਬ ਵਾਸੀਆਂ ਨੂੰ ਸ਼ੁੱਧ ਖਾਣ ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਦੀ ਜਾਗਰੁਕਤਾ ਮੁਹਿੰਮ ਵਿੱਚ ਅਗਵਾਈ ਕਰ ਰਿਹਾ ਹੈ। ਫੂਡ ਸੇਫਟੀ ਵਿਭਾਗ ਆਪਣੇ ਸਲੋਗਨ "ਜੇ ਇਹ ਸੁਰੱਖਿਅਤ ਨਹੀਂ ਤਾਂ ਇਹ ਭੋਜਨ ਨਹੀਂ" ਤਹਿਤ ਲੋਕਾਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਭੋਜਨ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਤਿਉਹਾਰਾਂ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ ਫੂਡ ਸੇਫਟੀ ਵਿੰਗ ਵੱਲੋਂ ਮਠਿਆਈਆਂ ‘ਤੇ ਲਗਾਏ ਜਾਣ ਵਾਲੇ ਚਾਂਦੀ ਦੇ ਵਰਕ ਵਿੱਚ ਹੋਣ ਵਾਲੀ ਮਿਲਾਵਟ ਦੀ ਜਾਂਚ ਕਰਨ ਲਈ ਸਪੈਸ਼ਲ ਮੁਹਿੰਮ ਚਲਾਈ ਗਈ ਹੈ, ਜਿਸ ਦੇ ਤਹਿਤ ਪੂਰੇ ਪੰਜਾਬ ਵਿੱਚ ਚਾਂਦੀ ਦੇ ਵਰਕ ਸਮੇਤ ਮਠਿਆਈਆਂ ਦੇ 164 ਸੈਂਪਲ ਭਰ ਕੇ ਫੂਡ ਲੈਬ ਖਰੜ੍ਹ ਵਿਖੇ ਭੇਜ ਦਿੱਤੇ ਗਏ ਹਨ, ਜਿਨ੍ਹਾਂ ਸੈਂਪਲਾਂ ਦੀ ਰਿਪੋਰਟ ਫੇਲ੍ਹ ਪ੍ਰਾਪਤ ਹੋਈ, ਉਨ੍ਹਾਂ ਵਿਰੁੱਧ ਫੂਡ ਸੇਫਟੀ ਐਕਟ ਤਹਿਤ ਕਾਨੂੰਨੀ ਕਾਰਵਾਈ ਆਰੰਭੀ ਜਾਵੇਗੀ। 

ਉਨ੍ਹਾਂ ਦੱਸਿਆ ਕਿ ਹਾਲਾਂਕਿ ਸਿੰਥੈਟਿਕ ਰੰਗਾਂ ਵਾਲੀਆਂ ਖਾਣ-ਪੀਣ ਵਾਲੀਆਂ ਵਸਤੂਆਂ ਦਾ ਸੇਵਨ ਕਿਸੇ ਦੀ ਸਿਹਤ ਲਈ ਉੱਚ ਖਤਰਾ ਪੈਦਾ ਕਰਦਾ ਹੈ ਅਤੇ ਅਜਿਹੀਆਂ ਖਾਣ-ਪੀਣ ਦੀਆਂ ਵਸਤੂਆਂ ਨੂੰ ਖਰੀਦਣ ਵੇਲੇ ਖਪਤਕਾਰਾਂ ਨੂੰ ਵਧੇਰੇ ਜਾਗਰੂਕ ਹੋਣ ਦੀ ਲੋੜ ਹੈ। ਐਫ.ਐਸ.ਐਸ.ਏ.ਆਈ. ਨੇ ਪ੍ਰਵਾਨਗੀ ਵਾਲੇ ਰੰਗਾਂ ਲਈ ਪੀ.ਪੀ.ਐਮ. (ਪਾਰਟਸ ਪ੍ਰਤੀ ਮਿਲੀਅਨ) ਦੀ ਸੀਮਾ ਨਿਰਧਾਰਤ ਕੀਤੀ ਹੈ। ਭੋਜਨ ਦੇ ਰੰਗਾਂ ਦੀ ਵਰਤੋਂ ਸੰਬੰਧੀ ਸਾਰੇ ਐਫ.ਬੀ.ਓਜ਼ ਨੂੰ ਐਫ.ਐਸ.ਐਸ.ਏ.ਆਈ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਰਜ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਇਸ ਦੀਵਾਲੀ ਸੀਜ਼ਨ ਵਿੱਚ ਫੂਡ ਸੇਫਟੀ ਵਿੰਗ ਬਾਸੀ ਜਾਂ ਸੜੇ ਸੁੱਕੇ ਮੇਵੇ ਦੀ ਵਿਕਰੀ 'ਤੇ ਵੀ ਸਰਗਰਮੀ ਨਾਲ ਪਾਬੰਦੀ ਲਗਾ ਰਿਹਾ ਹੈ, ਜੋ ਕਿ ਆਮ ਤੌਰ 'ਤੇ ਪੈਕ ਕੀਤੇ ਜਾਂਦੇ ਹਨ ਅਤੇ ਖਪਤਕਾਰ ਖਰੀਦਦੇ ਸਮੇਂ ਉਨ੍ਹਾਂ ਦੀ ਤਾਜ਼ਗੀ ਦੀ ਜਾਂਚ ਕਰਨ ਦੇ ਯੋਗ ਨਹੀਂ ਹੁੰਦੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸੁਰੱਖਿਅਤ ਜਾਂ ਫੇਲ੍ਹ ਪਾਏ ਗਏ ਸੈਂਪਲਾਂ ਵਿਰੁੱਧ ਕਾਰਵਾਈ ਲਈ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਅਧੀਨ ਨਿਯਮ ਬਣਾਏ ਹੋਏ ਹਨ, ਜਿਸ ਤਹਿਤ ਗੈਰ ਮਿਆਰੀ ਅਤੇ ਮਿਸਬਰਾਂਡਡ ਆਦਿ ਕੇਸਾਂ ਨੂੰ ਸਮੂਹ ਜ਼ਿਲ੍ਹਿਆਂ ਦੇ ਏ.ਡੀ.ਸੀਜ. ਦੀਆਂ ਅਦਾਲਤਾਂ ਵਿੱਚ ਦਾਇਰ ਕੀਤਾ ਜਾਂਦਾ ਹੈ, ਜਿਸ ਵਿੱਚ ਇਨ੍ਹਾਂ ਦੋਸ਼ ਅਧੀਨ ਜ਼ਰੁਮਾਨਾ ਕਰਨ ਦਾ ਪ੍ਰਵੀਜ਼ਨ ਹੈ। ਇਸ ਤੋਂ ਇਲਾਵਾ ਜੁਡੀਸ਼ੀਅਲ ਅਦਾਲਤਾਂ ‘ਚ ਅਸੁਰੱਖਿਅਤ ਜਾਂ ਫੇਲ੍ਹ ਸੈਂਪਲਾਂ ਦੇ ਕੇਸ ਦਾਇਰ ਕਰਕੇ ਜ਼ਰਮਾਨਾ ਅਤੇ ਸਜ਼ਾ ਦੇਣ ਦੇ ਪ੍ਰਬੰਧ ਵੀ ਕੀਤੇ ਹੋਏ ਹਨ। 

ਜੌੜਾਮਾਜਰਾ ਨੇ ਦੱਸਿਆ ਕਿ ਤਿਉਹਾਰਾਂ ਦੇ ਮੱਦੇਨਜ਼ਰ ਫੂਡ ਸੇਫਟੀ ਵਿੰਗ ਵੱਲੋਂ ਵੱਖ ਵੱਖ ਜ਼ਿਲ੍ਹਿਆਂ ਵਿੱਚ ਇੰਟਰਡਿਸਟ੍ਰਿਕ ਟੀਮਾਂ ਬਣਾ ਕੇ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਮਿਲਾਵਟਖੋਰੀ ਨੂੰ ਬਰਦਾਸ਼ਤ ਨਹੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਤਰਜੀਹ ਲੋਕਾਂ ਨੂੰ ਸ਼ੁੱਧ ਖਾਣ ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣਾ ਹੈ, ਜਿਸ ਲਈ ਕੋਈ ਵੀ ਕਸਰ ਨਹੀਂ ਛੱਡੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement